Punjab Weather Today: ਪੰਜਾਬ `ਚ ਮਾਨਸੂਨ ਮੁੜ ਸਰਗਰਮ! IMD ਵੱਲੋਂ 5 ਦਿਨਾਂ ਲਈ ਬਾਰਿਸ਼ ਦੀ ਚਿਤਾਵਨੀ
Punjab Weather Today: ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਸੇਨਾ ਹਿਮਾਚਲ ਅਤੇ ਉੱਤਰਾਖੰਡ ਤੱਕ ਕਈ ਸੂਬਿਆਂ ਵਿੱਚ ਅਗਲੇ 5 ਦਿਨ ਬਾਰਿਸ਼ ਦੀ ਸੰਭਾਵਨਾ ਹੈ।
Punjab Weather Today: ਉੱਤਰ ਤੋਂ ਦੱਖਣੀ ਭਾਰਤ ਤੱਕ ਮਾਨਸੂਨ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲ ਰਹੀਆਂ ਹਨ। ਕੁਝ ਸੂਬਿਆਂ ਵਿੱਚ ਤਾਂ ਤਬਾਹੀ ਵਾਂਗ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਮੀਂਹ ਦਾ ਇਹ ਸਿਲਸਿਲਾ ਜਾਰੀ ਰਹੇਗਾ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਅਗਲੇ 5 ਦਿਨ ਬਾਰਿਸ਼ ਦੀ ਸੰਭਾਵਨਾ ਦੱਸੀ ਹੈ। ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਪੰਜਾਬ ਵਿੱਚ ਮਾਨਸੂਨ ਨੇ ਜ਼ੋਰ ਫੜ ਲਿਆ ਹੈ। ਬੁੱਧਵਾਰ ਰਾਤ ਅਤੇ ਵੀਰਵਾਰ ਨੂੰ ਸੂਬੇ ਦੇ 12 ਜ਼ਿਲਿਆਂ 'ਚ ਭਾਰੀ ਮੀਂਹ ਪਿਆ।
ਪੰਜਾਬ 'ਚ ਮਾਨਸੂਨ (Monsoon Weather Forecast) ਦੇ ਮੁੜ ਸਰਗਰਮ ਹੋਣ ਤੋਂ ਬਾਅਦ ਮੌਸਮ 'ਚ ਕਾਫੀ ਬਦਲਾਅ ਦੇਖਣ ਨੂੰ ਮਿਲਿਆ ਹੈ। ਵੀਰਵਾਰ ਨੂੰ 11 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪਿਆ। ਸੜਕਾਂ ਡੇਢ ਫੁੱਟ ਤੱਕ ਪਾਣੀ ਨਾਲ ਭਰ ਗਈਆਂ। ਸੋਮਵਾਰ ਤੱਕ ਪੂਰੇ ਪੰਜਾਬ ਵਿੱਚ ਭਾਰੀ ਮੀਂਹ ਪੈਣ (IMD Rainfall Alert) ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਕੀ ਹੈ ਅੰਮ੍ਰਿਤਸਰ-ਜਾਮਨਗਰ ਇਕੋਨੀਮਕ ਕੋਰੀਡੋਰ ? PM ਨਰਿੰਦਰ ਮੋਦੀ ਭਲਕੇ ਕਰਨਗੇ ਇਸ ਹਾਈਵੇਅ ਦਾ ਉਦਘਾਟਨ
ਮੌਸਮ ਵਿਭਾਗ ਅਨੁਸਾਰ ਲੁਧਿਆਣਾ ਵਿੱਚ 50 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ। 5 ਜੁਲਾਈ ਨੂੰ ਇੱਥੇ 82.6 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਸੀ। ਇਸ ਤੋਂ ਪਹਿਲਾਂ 1972 ਵਿੱਚ 5 ਜੁਲਾਈ ਨੂੰ 57.5 ਮਿਲੀਮੀਟਰ ਮੀਂਹ ਪਿਆ ਸੀ। ਮੀਂਹ ਕਾਰਨ ਲੁਧਿਆਣਾ, ਅੰਮ੍ਰਿਤਸਰ, ਜਲੰਧਰ, ਬਠਿੰਡਾ, ਪਟਿਆਲਾ ਸਮੇਤ ਕਈ ਵੱਡੇ ਸ਼ਹਿਰਾਂ ਦੀਆਂ ਸੜਕਾਂ 'ਤੇ ਪਾਣੀ ਭਰ ਗਿਆ ਸੀ।
ਇਸ ਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਐਤਵਾਰ ਤੱਕ ਸੂਬੇ ਦੇ ਸ਼ਹਿਰਾਂ ਦਾ ਤਾਪਮਾਨ 30 ਡਿਗਰੀ ਤੋਂ ਹੇਠਾਂ ਪਹੁੰਚ ਜਾਵੇਗਾ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਬੀਤੇ ਦਿਨੀ ਅੰਮ੍ਰਿਤਸਰ, ਜਲੰਧਰ ਅਤੇ ਪੂਰਬੀ ਮਾਲਵੇ 'ਚ ਸੰਤਰੀ ਅਤੇ ਪੀਲਾ ਅਲਰਟ ਜਾਰੀ ਕੀਤਾ ਹੈ। ਹੁਣ ਸ਼ੁੱਕਰਵਾਰ ਤੋਂ ਐਤਵਾਰ ਤੱਕ ਕੁਝ ਥਾਵਾਂ 'ਤੇ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਲਈ ਮੌਸਮ ਵਿਭਾਗ ਨੇ ਯੈਲੋ ਅਲਰਟ ਵੀ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ: High Court: ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਧਰਨਿਆਂ ਕਾਰਨ ਪੰਜਾਬ ਸਰਕਾਰ ਦੀ ਝਾੜਝੰਬ
ਇਸ ਦੇ ਨਾਲ ਹੀ ਪਹਾੜਾਂ ਨਾਲ ਲੱਗਦੇ ਹਰਿਆਣਾ ਦੇ ਸਰਹੱਦੀ ਇਲਾਕਿਆਂ 'ਚ ਵੀ ਭਾਰੀ ਬਾਰਿਸ਼ (IMD Rainfall Alert) ਹੋ ਰਹੀ ਹੈ। ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਬਹੁਤ ਜ਼ਰੂਰੀ ਹੋਣ 'ਤੇ ਹੀ ਘਰਾਂ ਤੋਂ ਬਾਹਰ ਨਿਕਲਣ।