Punjab Weather Update: ਮੌਸਮ ਵਿਭਾਗ ਅਨੁਸਾਰ ਅਗਲੇ ਪੰਜ ਦਿਨਾਂ ਤੱਕ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਖਾਸ ਫਰਕ ਨਹੀਂ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਦੇ ਅਨੁਸਾਰ ਪੰਜਾਬ ਵਿੱਚ 15 ਮਈ ਦੀ ਰਾਤ ਤੋਂ ਸਰਗਰਮ ਇੱਕ ਨਵੇਂ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਮੌਸਮ ਵਿੱਚ ਤਬਦੀਲੀ ਆ ਰਹੀ ਹੈ, ਜੋ ਕਿ 18 ਮਈ ਤੱਕ ਰਹੇਗੀ।
Trending Photos
Punjab Weather Update: ਪੰਜਾਬ 'ਚ ਮੌਸਮ ਦਾ ਮਿਜ਼ਾਜ ਮੁੜ ਤੋਂ ਬਦਲੇਗਾ। ਮੌਸਮ ਵਿਭਾਗ (IMD)ਨੇ ਪੰਜਾਬ ਵਿੱਚ ਦੋ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਸੂਬੇ 'ਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਬੁੱਧਵਾਰ (17 ਮਈ) ਨੂੰ ਮੀਂਹ, ਤੇਜ਼ ਗਰਜ ਅਤੇ ਬਿਜਲੀ ਦੇ ਨਾਲ-ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣਗੀਆਂ। ਹਾਲਾਂਕਿ 18 ਮਈ ਨੂੰ ਕੁਝ ਥਾਵਾਂ 'ਤੇ ਬਾਰਿਸ਼ ਹੋਵੇਗੀ। ਇਸ ਤੋਂ ਬਾਅਦ 19 ਮਈ ਤੋਂ ਮੌਸਮ ਖੁਸ਼ਕ ਹੋ ਜਾਵੇਗਾ।
ਮੌਸਮ ਵਿਭਾਗ ਮੁਤਾਬਕ ਅਗਲੇ 2 ਦਿਨਾਂ ਤੱਕ ਧੂੜ ਭਰੀ ਹਨੇਰੀ ਆ ਸਕਦੀ ਹੈ। 2 ਦਿਨਾਂ ਤੋਂ ਸੂਬੇ 'ਚ ਤਾਪਮਾਨ 'ਚ 2 ਤੋਂ 3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਕੱਲ੍ਹ ਦੇ ਮੁਕਾਬਲੇ ਅੱਜ ਤਾਪਮਾਨ ਵਿੱਚ 0.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਤਿਹਗੜ੍ਹ ਸਾਹਿਬ ਵਿੱਚ 41.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: Punjab News: 4 ਸਾਲ ਦੀ ਬੱਚੀ ਦੀ ਹੋ ਰਹੀ ਹਰ ਪਾਸੇ ਚਰਚਾ; ਵਿਦਵਾਨਾਂ ਨੂੰ ਛੱਡਿਆ ਪਿੱਛੇ, ਜਾਣੋ ਖਾਸੀਅਤ
ਦੂਜੇ ਪਾਸੇ ਸੋਮਵਾਰ ਨੂੰ ਪੰਜਾਬ ਦੇ ਪਾਰਾ ਵਿੱਚ 0.5 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ, ਜੋ ਆਮ ਨਾਲੋਂ 2.5 ਡਿਗਰੀ ਵੱਧ ਸੀ। ਸਮਰਾਲਾ 43.2 ਡਿਗਰੀ ਨਾਲ ਪੰਜਾਬ ਦਾ ਸਭ ਤੋਂ ਗਰਮ ਰਿਹਾ। ਪੰਜਾਬ ਦੇ ਹੋਰ ਵੱਡੇ ਸ਼ਹਿਰਾਂ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 40.5 ਡਿਗਰੀ ਸੈਲਸੀਅਸ, ਲੁਧਿਆਣਾ ਦਾ ਵੀ 40.5, ਪਟਿਆਲਾ 41.2, ਪਠਾਨਕੋਟ 41.0, ਬਰਨਾਲਾ 41.3, ਜਲੰਧਰ 39.9 ਅਤੇ ਰੋਪੜ ਦਾ 39.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।