Rahul Gandhi To Meet Kejriwal Family: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੀਤੇ ਦਿਨੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫਤਾਰੀ ਤੋਂ ਬਾਅਦ ਦਿੱਲੀ ਦੀ ਸਿਆਸਤ ਗਰਮਾ ਗਈ ਹੈ। ਇਸ ਦੌਰਾਨ ਕਾਂਗਰਸ ਦੇ ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅਰਵਿੰਦ ਕੇਜਰੀਵਾਲ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ ਹੈ ਅਤੇ ਉਨ੍ਹਾਂ ਨੂੰ ਆਪਣੀ ਅਤੇ ਵੱਡੀ ਪੁਰਾਣੀ ਪਾਰਟੀ ਦੇ ਸਮਰਥਨ ਦਾ ਭਰੋਸਾ ਦਿੱਤਾ ਹੈ। 


COMMERCIAL BREAK
SCROLL TO CONTINUE READING

ਰਾਹੁਲ ਕੇਜਰੀਵਾਲ ਦੇ ਪਰਿਵਾਰ ਨੂੰ ਮਿਲਣਗੇ 
ਸੂਤਰਾਂ ਦਾ ਕਹਿਣਾ ਹੈ ਕਿ ਰਾਹੁਲ ਅੱਜ ਕੇਜਰੀਵਾਲ ਦੇ ਪਰਿਵਾਰ ਨੂੰ ਮਿਲਣਗੇ ਅਤੇ ਕਾਨੂੰਨੀ ਸਹਾਇਤਾ ਦੀ ਪੇਸ਼ਕਸ਼ ਕਰਨਗੇ। ਰਾਹੁਲ ਕੇਜਰੀਵਾਲ ਨੂੰ ਮਿਲਣ ਦੀ ਵੀ ਕੋਸ਼ਿਸ਼ ਕਰਨਗੇ।



ਇਹ ਵੀ ਪੜ੍ਹੋ: Arvind Kejriwal Arrest: ਕੀ CM ਕੇਜਰੀਵਾਲ ਨੂੰ ਦੇਣਾ ਪਵੇਗਾ ਅਸਤੀਫਾ ਜਾਂ ਜੇਲ 'ਚੋਂ ਸਰਕਾਰ ਚਲਾ ਸਕਣਗੇ? ਜਾਣੋ- ਕਾਨੂੰਨ ਕੀ ਕਹਿੰਦੈ..

ਕੇਜਰੀਵਾਲ ਦੀ ਗ੍ਰਿਫਤਾਰੀ (Arvind Kejriwal Arrest) ਤੋਂ ਬਾਅਦ 'ਆਪ' ਵੱਲੋਂ ਅੱਜ ਦੇਸ਼ ਭਰ 'ਚ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਈਡੀ ਅੱਜ ਕੇਜਰੀਵਾਲ ਨੂੰ ਪੀਐਮਐਲਏ ਅਦਾਲਤ ਵਿੱਚ ਪੇਸ਼ ਕਰੇਗੀ। ਈਡੀ ਦੀ ਟੀਮ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਏਰਨਾਕੁਲਮ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ।


ਇਹ ਵੀ ਪੜ੍ਹੋ: Arvind Kejriwal Arrest Live Updates: ਅਰਵਿੰਦ ਕੇਜਰੀਵਾਲ ਅੱਜ ਅਦਾਲਤ 'ਚ ਹੋਣਗੇ ਪੇਸ਼: ਸ਼ਰਾਬ ਨੀਤੀ ਮਾਮਲੇ 'ਚ ED ਗ੍ਰਿਫਤਾਰ, AAP ਕਰੇਗੀ ਪ੍ਰਦਰਸ਼ਨ

'ਆਪ' ਨੇ ਕਿਹਾ ਸਰਕਾਰ ਜੇਲ੍ਹ ਤੋਂ ਚੱਲੇਗੀ
ਇੱਥੇ ਆਮ ਆਦਮੀ ਪਾਰਟੀ ਦੇ ਵੱਡੇ ਆਗੂ ਆਪਣੇ ਮੁਖੀ ਦੀ (Arvind Kejriwal Arrest) ਤੋਂ ਗ੍ਰਿਫਤਾਰੀ ਤੋਂ ਬਾਅਦ ਵੀ ਬੋਲਦੇ ਰਹੇ ਅਤੇ ਇੱਥੋਂ ਤੱਕ ਕਹਿ ਦਿੱਤਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੇਲ੍ਹ ਵਿੱਚੋਂ ਹੀ ਦਿੱਲੀ ਦਾ ਰਾਜ ਕਰਨਗੇ। ਹਾਲਾਂਕਿ 'ਆਪ' ਦੇ ਕਈ ਵਿਧਾਇਕ ਭੰਬਲਭੂਸੇ 'ਚ ਰਹੇ ਕਿ ਉਨ੍ਹਾਂ ਨੂੰ ਮੁੱਖ ਮੰਤਰੀ (Arvind Kejriwal Arrest) ਤੋਂ ਦੀ ਰਿਹਾਇਸ਼ 'ਤੇ ਜਾਣਾ ਚਾਹੀਦਾ ਹੈ ਜਾਂ ਨਹੀਂ। ਉਨ੍ਹਾਂ ਨੂੰ ਨਜ਼ਰਬੰਦ ਕੀਤੇ ਜਾਣ ਦਾ ਵੀ ਸ਼ੱਕ ਸੀ। ਆਮ ਆਦਮੀ ਪਾਰਟੀ ਵਿੱਚ ਵੀ ਇਸ ਗੱਲ ਨੂੰ ਲੈ ਕੇ ਆਮ ਚਰਚਾ ਸੀ ਕਿ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ।

ਸੂਤਰਾਂ ਦੀ ਮੰਨੀਏ ਤਾਂ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਅਤੇ ਸੰਜੇ ਸਿੰਘ ਦੇ ਨਾਲ ਹੀ ਮੰਤਰੀ ਆਤਿਸ਼ੀ ਅਤੇ ਸੌਰਭ ਭਾਰਦਵਾਜ ਮਜ਼ਬੂਤ ​​ਨੇਤਾ ਬਣ ਕੇ ਸਾਹਮਣੇ ਆਏ ਹਨ। ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਵੀ ਸੱਤਾ ਸੰਭਾਲ ਸਕਦੀ ਹੈ।