ਪੰਜਾਬ 'ਚ ਆਉਣ ਵਾਲੇ ਕੁਝ ਦਿਨਾਂ ਤੱਕ ਜਾਰੀ ਰਹੇਗੀ ਬਾਰਿਸ਼!
X

ਪੰਜਾਬ 'ਚ ਆਉਣ ਵਾਲੇ ਕੁਝ ਦਿਨਾਂ ਤੱਕ ਜਾਰੀ ਰਹੇਗੀ ਬਾਰਿਸ਼!

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਆਉਣ ਵਾਲੇ 48 ਤੋਂ 72 ਘੰਟਿਆਂ ਵਿੱਚ ਮੌਨਸੂਨ ਆਪਣੇ ਰੰਗ ਵਿੱਚ ਪੰਜਾਬ ਹਰਿਆਣਾ ਅਤੇ ਚੰਡੀਗੜ੍ਹ ’ਚ ਵਰ੍ਹੇਗ।

ਪੰਜਾਬ 'ਚ ਆਉਣ ਵਾਲੇ ਕੁਝ ਦਿਨਾਂ ਤੱਕ ਜਾਰੀ ਰਹੇਗੀ ਬਾਰਿਸ਼!

ਚੰਡੀਗੜ੍ਹ: ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਆਉਣ ਵਾਲੇ 48 ਤੋਂ 72 ਘੰਟਿਆਂ ਵਿੱਚ ਮੌਨਸੂਨ ਆਪਣੇ ਰੰਗ ਵਿੱਚ ਪੰਜਾਬ ਹਰਿਆਣਾ ਅਤੇ ਚੰਡੀਗੜ੍ਹ ’ਚ ਵਰ੍ਹੇਗਾ।  ਇਸ ਦੌਰਾਨ ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਭਾਰੀ ਬਾਰਿਸ਼ ਨੂੰ ਧਿਆਨ ਵਿਚ ਰੱਖਦਿਆਂ ਹੀ ਝੋਨੇ ਸਮੇਤ ਹੋਰ ਫ਼ਸਲਾਂ ਨੂੰ ਪਾਣੀ ਦੇਣ। ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਜ਼ਿਆਦਾ ਪਾਣੀ ਨਾਲ ਫ਼ਸਲਾਂ ਨੂੰ ਨੁਕਸਾਨ ਪਹੁੰਚ ਸਕਦਾ ਹੈ, ਕਿਸਾਨ ਬਾਰਿਸ਼ ਨੂੰ ਧਿਆਨ ਵਿਚ ਰੱਖਦਿਆਂ ਹੀ ਫ਼ਸਲ ਨੂੰ ਪਾਣੀ ਦੇਣ।

ਮੌਸਮ ਵਿਭਾਗ ਦੇ ਸੂਤਰਾਂ ਮੁਤਾਬਕ ਪੰਜਾਬ ਵਿੱਚ ਮਾਨਸੂਨ 31 ਜੁਲਾਈ ਤੱਕ ਸਰਗਰਮ ਰਹੇਗਾ। ਬੁੱਧਵਾਰ ਨੂੰ ਵੀ ਕਈ ਜ਼ਿਲ੍ਹਿਆਂ ਵਿਚ ਤੇਜ਼ ਮੀਂਹ ਦੇ ਨਾਲ ਕਾਲੇ ਬੱਦਲ ਛਾਏ ਰਹੇ। ਮੰਗਲਵਾਰ ਨੂੰ ਕਪੂਰਥਲਾ, ਪਠਾਨਕੋਟ, ਜਲੰਧਰ, ਅੰਮ੍ਰਿਤਸਰ ਸਮੇਤ ਕਈ ਜਗ੍ਹਾ ਤੇਜ਼ ਬਾਰਿਸ਼ ਹੋਈ। ਉਧਰ ਹਿਮਾਚਲ ਦੇ 10 ਜ਼ਿਲ੍ਹਿਆਂ ਵਿਚ 24 ਘੰਟੇ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਸੈਲਾਨੀਆਂ ਨੂੰ ਸੂਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ।

Trending news