Ravneet Bittu: ਰਵਨੀਤ ਬਿੱਟੂ ਰਾਜਸਥਾਨ ਤੋਂ ਰਾਜ ਸਭਾ ਦੇ ਮੈਂਬਰ ਬਣ ਗਏ ਹਨ। ਰਵਨੀਤ ਬਿੱਟੂ ਬਿਨਾਂ ਵਿਰੋਧ ਦੇ ਸੰਸਦ ਮੈਂਬਰ ਚੁਣੇ ਗਏ। ਇਸ ਤੋਂ ਇਲਾਵਾ ਹਰਿਆਣਾ ਤੋਂ ਕਿਰਨ ਚੌਧਰੀ ਅਤੇ ਅਭਿਸ਼ੇਕ ਮਨੂ ਸਿੰਧਵੀ ਵੀ ਰਾਜਸਭਾ ਪਹੁੰਚ ਗਏ ਹਨ। 


COMMERCIAL BREAK
SCROLL TO CONTINUE READING

ਦਰਅਸਲ, ਰਾਜ ਸਭਾ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦੀ ਅੱਜ ਆਖਰੀ ਤਰੀਕ ਸੀ ਅਤੇ ਬਾਅਦ ਦੁਪਹਿਰ 3 ਵਜੇ ਤੋਂ ਬਾਅਦ ਨਤੀਜੇ ਐਲਾਨ ਦਿੱਤੇ ਗਏ ਹਨ। ਕਾਂਗਰਸ ਵੱਲੋਂ ਇਨ੍ਹਾਂ ਜ਼ਿਮਨੀ ਚੋਣਾਂ ਵਿੱਚ ਕੋਈ ਉਮੀਦਵਾਰ ਨਾ ਖੜ੍ਹੇ ਕਰਨ ਦੇ ਫੈਸਲੇ ਕਾਰਨ ਬਿੱਟੂ ਦੀ ਜਿੱਤ ਪਹਿਲਾਂ ਹੀ ਇਕਪਾਸੜ ਹੋ ਗਈ ਸੀ।
ਇਨ੍ਹਾਂ ਜ਼ਿਮਨੀ ਚੋਣਾਂ ਵਿੱਚ ਕਾਂਗਰਸ ਵੱਲੋਂ ਉਮੀਦਵਾਰ ਨਾ ਉਤਾਰੇ ਜਾਣ ਤੋਂ ਬਾਅਦ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਵਾਲਿਆਂ ਵਿੱਚ ਸਿਰਫ਼ 3 ਉਮੀਦਵਾਰ ਹੀ ਰਹਿ ਗਏ ਹਨ।


ਭਾਜਪਾ ਦੇ ਡੰਮੀ ਉਮੀਦਵਾਰ ਸੁਨੀਲ ਕੋਠਾਰੀ ਪਹਿਲਾਂ ਹੀ ਆਪਣੀ ਨਾਮਜ਼ਦਗੀ ਵਾਪਸ ਲੈ ਚੁੱਕੇ ਹਨ। ਇਸ ਤੋਂ ਇਲਾਵਾ ਆਜ਼ਾਦ ਉਮੀਦਵਾਰ ਬਬੀਤਾ ਵਾਧਵਾਨੀ ਦਾ ਵੀ ਨਾਮਜ਼ਦਗੀ ਪੱਤਰ ਸੀ, ਜਿਸ ਨੂੰ ਜਾਂਚ ਮਗਰੋਂ ਰੱਦ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਸਿਰਫ ਬਿੱਟੂ ਹੀ ਮੈਦਾਨ 'ਚ ਰਹਿ ਗਏ ਸਨ।


ਲੋੜ ਪੈਣ 'ਤੇ ਹੀ ਵੋਟਿੰਗ ਹੋ ਸਕਦੀ
ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ ਵੀ 27 ਅਗਸਤ ਸੀ। ਇਸ ਤੋਂ ਬਾਅਦ ਨਤੀਜਾ ਐਲਾਨਿਆ ਗਿਆ। ਜੇਕਰ ਲੋੜ ਪਈ ਜਾਂ ਕੋਈ ਵਿਰੋਧ ਸਾਹਮਣੇ ਆਇਆ ਤਾਂ ਹੀ 3 ਸਤੰਬਰ ਨੂੰ ਵੋਟਿੰਗ ਕਰਵਾਈ ਜਾ ਸਕਦੀ ਹੈ। ਇਸ ਤੋਂ ਬਾਅਦ ਸ਼ਾਮ 5 ਵਜੇ ਗਿਣਤੀ ਵੀ ਹੋਣੀ ਸੀ ਪਰ ਅੱਜ ਕਿਸੇ ਵੱਲੋਂ ਵੀ ਕੋਈ ਵਿਰੋਧ ਦਰਜ ਨਹੀਂ ਕਰਵਾਇਆ ਗਿਆ।


ਇਹ ਵੀ ਪੜ੍ਹੋ : Canada News: ਜਸਟਿਨ ਟਰੂਡੋ ਦਾ ਵੱਡਾ ਫੈਸਲਾ; ਕੈਨੇਡਾ 'ਚ ਅਸਥਾਈ ਵਿਦੇਸ਼ੀ ਲੇਬਰ ਦੀ ਗਿਣਤੀ ਘਟਾਈ ਜਾਵੇਗੀ


ਕਾਂਗਰਸ ਨੇ ਉਮੀਦਵਾਰ ਨਹੀਂ ਖੜ੍ਹਾ ਕੀਤਾ
ਰਾਜ ਸਭਾ ਸੀਟ ਨੂੰ ਲੈ ਕੇ ਕਾਂਗਰਸ ਨੇ ਪਹਿਲਾਂ ਹੀ ਐਲਾਨ ਕਰ ਦਿੱਤਾ ਸੀ ਕਿ ਪਾਰਟੀ ਇਸ ਵਾਰ ਰਾਜ ਸਭਾ ਸੀਟ ਦੀਆਂ ਚੋਣਾਂ ਲਈ ਕੋਈ ਉਮੀਦਵਾਰ ਨਹੀਂ ਉਤਾਰੇਗੀ ਕਿਉਂਕਿ ਭਾਜਪਾ ਕੋਲ ਇਹ ਸੀਟ ਜਿੱਤਣ ਲਈ ਕਾਫੀ ਗਿਣਤੀ ਹੈ। ਅਜਿਹੇ 'ਚ ਕਾਂਗਰਸ ਨੇ ਆਪਣਾ ਉਮੀਦਵਾਰ ਖੜ੍ਹਾ ਨਹੀਂ ਕੀਤਾ ਕਿਉਂਕਿ ਉਸ ਨੂੰ ਜਿੱਤ ਦੀ ਕੋਈ ਸੰਭਾਵਨਾ ਨਜ਼ਰ ਨਹੀਂ ਆ ਰਹੀ ਸੀ।


ਇਹ ਵੀ ਪੜ੍ਹੋ : Tarsem Singh News: ਸੁਖਬੀਰ ਬਾਦਲ ਤੇ ਪਾਰਟੀ ਨੂੰ 10 ਸਾਲ ਲਈ ਰਾਜਸੀ ਤੇ ਧਾਰਮਿਕ ਤੌਰ 'ਤੇ ਲਾਂਭੇ ਕੀਤਾ ਜਾਵੇ-ਭਾਈ ਤਰਸੇਮ ਸਿੰਘ