LPG Price Cut: ਗੈਸ ਸਿਲੰਡਰ ਦੇ ਰੇਟ 'ਚ ਕੀਤੀ ਕਟੌਤੀ, ਜਾਣੋ ਨਵੀਂਆਂ ਕੀਮਤਾਂ
Advertisement

LPG Price Cut: ਗੈਸ ਸਿਲੰਡਰ ਦੇ ਰੇਟ 'ਚ ਕੀਤੀ ਕਟੌਤੀ, ਜਾਣੋ ਨਵੀਂਆਂ ਕੀਮਤਾਂ

LPG Price Cut:  ਨਵੇਂ ਸਾਲ ਮੌਕੇ ਐਲਪੀਜੀ ਦੀਆਂ ਕੀਮਤਾਂ ਵਿੱਚ ਕਟੌਤੀ ਦੇਖੀ ਗਈ ਹੈ। 1 ਜਨਵਰੀ 2024 ਨੂੰ ਰਾਜਧਾਨੀ ਦਿੱਲੀ ਤੋਂ ਮੁੰਬਈ ਤੱਕ ਐਲਪੀਜੀ ਸਿਲੰਡਰ ਦੀ ਕੀਮਤ ਘਟਾਈ ਗਈ ਹੈ।

LPG Price Cut: ਗੈਸ ਸਿਲੰਡਰ ਦੇ ਰੇਟ 'ਚ ਕੀਤੀ ਕਟੌਤੀ, ਜਾਣੋ ਨਵੀਂਆਂ ਕੀਮਤਾਂ

LPG Price Cut: ਅੱਜ ਨਵੇਂ ਸਾਲ 2024 ਦਾ ਆਗਾਜ਼ ਹੋ ਚੁੱਕਾ ਹੈ ਅਤੇ ਸਾਲ ਦੇ ਪਹਿਲੇ ਹੀ ਦਿਨ ਐਲਪੀਜੀ ਦੀਆਂ ਕੀਮਤਾਂ ਵਿੱਚ ਕਟੌਤੀ ਦੇਖੀ ਗਈ ਹੈ। 1 ਜਨਵਰੀ 2024 ਨੂੰ ਰਾਜਧਾਨੀ ਦਿੱਲੀ ਤੋਂ ਮੁੰਬਈ ਤੱਕ ਐਲਪੀਜੀ ਸਿਲੰਡਰ ਦੀ ਕੀਮਤ ਘਟਾਈ ਗਈ ਹੈ। 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ 'ਤੇ ਰਾਹਤ ਦਿੰਦੇ ਹੋਏ ਤੇਲ ਮਾਰਕੀਟਿੰਗ ਕੰਪਨੀਆਂ ਨੇ ਇਕ ਵਾਰ ਫਿਰ ਕੀਮਤਾਂ 'ਚ 1.50 ਤੋਂ 4.50 ਰੁਪਏ ਦੀ ਮਾਮੂਲੀ ਕਟੌਤੀ ਕੀਤੀ ਹੈ।

ਇਸ ਤੋਂ ਪਹਿਲਾਂ 22 ਦਸੰਬਰ ਨੂੰ ਵੀ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਘਟਾਈਆਂ ਗਈਆਂ ਸਨ। ਹਾਲਾਂਕਿ ਰਸੋਈ ਵਿੱਚ ਵਰਤੇ ਜਾਣ ਵਾਲੇ 14 ਕਿਲੋ ਦੇ ਗੈਸ ਸਿਲੰਡਰ ਦੀ ਕੀਮਤ ਪਹਿਲਾਂ ਵਾਂਗ ਹੀ ਬਰਕਰਾਰ ਹੈ। ਕਟੌਤੀ ਤੋਂ ਬਾਅਦ, ਦਿੱਲੀ ਵਿੱਚ ਤੇਲ ਮਾਰਕੀਟਿੰਗ ਕੰਪਨੀਆਂ ਹਰ ਮਹੀਨੇ ਦੇ ਪਹਿਲੇ ਦਿਨ ਐਲਪੀਜੀ ਦੀ ਕੀਮਤ ਵਿੱਚ ਸੋਧ ਕਰਦੀਆਂ ਹਨ ਅਤੇ ਸਾਲ 2024 ਦੇ ਪਹਿਲੇ ਮਹੀਨੇ ਦੇ ਪਹਿਲੇ ਦਿਨ ਐਲਪੀਜੀ ਸਿਲੰਡਰ ਦੀਆਂ ਨਵੀਆਂ ਦਰਾਂ ਵੀ ਜਾਰੀ ਕੀਤੀਆਂ ਗਈਆਂ ਹਨ।

ਅੱਜ ਵਪਾਰਕ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਮਾਮੂਲੀ ਬਦਲਾਅ ਕੀਤਾ ਗਿਆ ਹੈ, ਜਦੋਂ ਕਿ ਘਰੇਲੂ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। 1.50 ਰੁਪਏ ਦੀ ਕਟੌਤੀ ਤੋਂ ਬਾਅਦ ਹੁਣ ਰਾਜਧਾਨੀ ਦਿੱਲੀ ਵਿੱਚ 19 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ 1755.50 ਰੁਪਏ ਹੋ ਗਈ ਹੈ। ਪਹਿਲਾਂ ਇਹ 1757 ਰੁਪਏ ਵਿੱਚ ਵਿਕ ਰਿਹਾ ਸੀ।

IOCL ਦੀ ਵੈੱਬਸਾਈਟ ਮੁਤਾਬਕ ਦਿੱਲੀ ਤੋਂ ਇਲਾਵਾ ਕੋਲਕਾਤਾ ਵਿੱਚ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 1869 ਰੁਪਏ ਹੈ, ਇੱਥੇ ਕੀਮਤ 'ਚ 50 ਪੈਸੇ ਦਾ ਵਾਧਾ ਕੀਤਾ ਗਿਆ ਹੈ। ਉਥੇ ਹੀ ਜੇ ਮੁੰਬਈ ਦੀ ਗੱਲ ਕਰੀਏ ਤਾਂ ਹੁਣ ਤੱਕ 19 ਕਿਲੋ ਦਾ ਸਿਲੰਡਰ 1710 ਰੁਪਏ ਵਿੱਚ ਮਿਲਦਾ ਸੀ, ਜੋ 1 ਜਨਵਰੀ ਤੋਂ 1708.50 ਰੁਪਏ ਹੋ ਗਿਆ ਹੈ। ਹੁਣ ਚੇਨੱਈ 'ਚ ਇਹ 1929 ਰੁਪਏ ਦੀ ਬਜਾਏ 1924.50 ਰੁਪਏ 'ਚ ਮਿਲੇਗਾ।

ਇਸ ਤੋਂ ਪਹਿਲਾਂ 22 ਦਸੰਬਰ ਨੂੰ ਤੇਲ ਮਾਰਕੀਟਿੰਗ ਕੰਪਨੀਆਂ ਨੇ 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ ਘਟਾ ਕੇ ਖਪਤਕਾਰਾਂ ਨੂੰ ਕ੍ਰਿਸਮਸ ਅਤੇ ਨਵੇਂ ਸਾਲ ਤੋਂ ਪਹਿਲਾਂ ਤੋਹਫ਼ਾ ਦਿੱਤਾ ਸੀ। ਫਿਰ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ 39.50 ਰੁਪਏ ਘਟਾਈ ਗਈ ਸੀ। ਜਿਸ ਤੋਂ ਬਾਅਦ ਦਿੱਲੀ 'ਚ ਇਸ ਸਿਲੰਡਰ ਦੀ ਕੀਮਤ 1796.50 ਰੁਪਏ ਤੋਂ ਘੱਟ ਕੇ 1757.50 ਰੁਪਏ ਹੋ ਗਈ ਸੀ।

ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਜੇ ਅਸੀਂ 14 ਕਿਲੋ ਦੇ ਘਰੇਲੂ ਐਲਪੀਜੀ ਸਿਲੰਡਰ ਦੀ ਗੱਲ ਕਰੀਏ ਤਾਂ ਇਸਦੀ ਕੀਮਤ ਵਿੱਚ ਲੰਬੇ ਸਮੇਂ ਤੋਂ ਕੋਈ ਬਦਲਾਅ ਨਹੀਂ ਹੋਇਆ ਹੈ। ਪਿਛਲੀ ਵਾਰ ਇਸ ਦੀਆਂ ਕੀਮਤਾਂ ਵਿੱਚ 200 ਰੁਪਏ ਦੀ ਕਟੌਤੀ 30 ਅਗਸਤ, 2023 ਨੂੰ ਕੀਤੀ ਗਈ ਸੀ। ਦਿੱਲੀ 'ਚ LPG ਸਿਲੰਡਰ ਅਜੇ ਵੀ 903 ਰੁਪਏ 'ਚ ਮਿਲ ਰਿਹਾ ਹੈ, ਜਦਕਿ ਕੋਲਕਾਤਾ 'ਚ 929 ਰੁਪਏ, ਮੁੰਬਈ 'ਚ 902.50 ਰੁਪਏ ਅਤੇ ਚੇਨਈ 'ਚ 918.50 ਰੁਪਏ 'ਚ ਵਿਕ ਰਿਹਾ ਹੈ।

ਇਹ ਵੀ ਪੜ੍ਹੋ : Punjab Weather News: ਸੰਘਣੀ ਧੁੰਦ ਤੇ ਕੜਾਕੇ ਦੀ ਠੰਢ ਨਾਲ ਨਵੇਂ ਸਾਲ ਦਾ ਆਗਾਜ਼, ਜਨਜੀਵਨ ਹੋਇਆ ਪ੍ਰਭਾਵਿਤ

Trending news