MP Raghav Chadha News:  ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਦਿੱਲੀ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਰਾਘਵ ਚੱਢਾ ਨੂੰ ਫਿਲਹਾਲ ਬੰਗਲਾ ਖਾਲੀ ਨਹੀਂ ਕਰਨਾ ਪਵੇਗਾ। ਦਿੱਲੀ ਹਾਈ ਕੋਰਟ ਨੇ ਸਰਕਾਰੀ ਬੰਗਲਾ ਖਾਲੀ ਕਰਨ ਦੇ ਹੇਠਲੀ ਅਦਾਲਤ ਦੇ ਫ਼ੈਸਲੇ 'ਤੇ ਰੋਕ ਲਗਾ ਦਿੱਤੀ ਹੈ। ਇਹ ਪਾਬੰਦੀ ਹਾਈ ਕੋਰਟ ਦੇ ਅੰਤਿਮ ਫੈਸਲੇ ਤੱਕ ਜਾਰੀ ਰਹੇਗੀ।


COMMERCIAL BREAK
SCROLL TO CONTINUE READING

ਦਰਅਸਲ ਪਿਛਲੇ ਸਾਲ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਟਾਈਪ-6 ਬੰਗਲਾ ਅਲਾਟ ਕੀਤਾ ਗਿਆ ਸੀ। ਹਾਲਾਂਕਿ ਕੁਝ ਦਿਨਾਂ ਬਾਅਦ ਰਾਘਵ ਚੱਢਾ ਨੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੂੰ ਇੱਕ ਰਿਪੋਰਟ ਸੌਂਪ ਕੇ ਟਾਈਪ-7 ਰਿਹਾਇਸ਼ ਅਲਾਟ ਕਰਨ ਦੀ ਬੇਨਤੀ ਕੀਤੀ।


ਇਸ ਤੋਂ ਬਾਅਦ ਰਾਜ ਸਭਾ ਸਕੱਤਰੇਤ ਨੇ ਰਾਘਵ ਚੱਢਾ ਨੂੰ ਨਵੀਂ ਦਿੱਲੀ ਵਿੱਚ ਇੱਕ ਟਾਈਪ-7 ਬੰਗਲਾ ਅਲਾਟ ਕੀਤਾ ਸੀ, ਜੋ ਆਮ ਤੌਰ 'ਤੇ ਉਨ੍ਹਾਂ ਸੰਸਦ ਮੈਂਬਰਾਂ ਲਈ ਹੁੰਦਾ ਹੈ ਜੋ ਸਾਬਕਾ ਕੇਂਦਰੀ ਮੰਤਰੀ, ਰਾਜਪਾਲ ਜਾਂ ਮੁੱਖ ਮੰਤਰੀ ਰਹਿ ਚੁੱਕੇ ਹਨ। ਇਸ ਸਾਲ ਮਾਰਚ ਵਿੱਚ ਉਨ੍ਹਾਂ ਨੂੰ ਦੱਸਿਆ ਗਿਆ ਕਿ ਅਲਾਟਮੈਂਟ ਰੱਦ ਕਰ ਦਿੱਤੀ ਗਈ ਹੈ। ਟਾਈਪ-7 ਬੰਗਲਾ ਉਨ੍ਹਾਂ ਦੀ ਯੋਗਤਾ ਅਨੁਸਾਰ ਨਾ ਹੋਣ ਕਾਰਨ ਉਨ੍ਹਾਂ ਨੂੰ ਇੱਕ ਹੋਰ ਫਲੈਟ ਅਲਾਟ ਕਰ ਦਿੱਤਾ ਗਿਆ।


ਰਾਘਵ ਚੱਢਾ ਰਾਜ ਸਭਾ ਸਕੱਤਰੇਤ ਦੇ ਫ਼ੈਸਲੇ ਖ਼ਿਲਾਫ਼ ਅਦਾਲਤ ਪੁੱਜੇ ਸਨ। ਹਾਲਾਂਕਿ ਉਸ ਨੂੰ ਪਟਿਆਲਾ ਅਦਾਲਤ ਤੋਂ ਰਾਹਤ ਨਹੀਂ ਮਿਲੀ। ਹੇਠਲੀ ਅਦਾਲਤ ਨੇ ਰਾਜ ਸਭਾ ਸਕੱਤਰੇਤ ਦੇ ਫ਼ੈਸਲੇ ਨੂੰ ਸਹੀ ਮੰਨਦਿਆਂ ਉਨ੍ਹਾਂ ਨੂੰ ਬੰਗਲਾ ਖਾਲੀ ਕਰਨ ਲਈ ਕਿਹਾ ਸੀ। ਇਸ ਤੋਂ ਬਾਅਦ ਰਾਘਵ ਚੱਢਾ ਦਿੱਲੀ ਹਾਈ ਕੋਰਟ ਪਹੁੰਚ ਗਏ ਹਨ।


ਦਿੱਲੀ ਹਾਈ ਕੋਰਟ ਵਿੱਚ ਆਮ ਆਦਮੀ ਪਾਰਟੀ ਨੇਤਾ ਰਾਘਵ ਚੱਢਾ ਨੇ ਸੁਰੱਖਿਆ ਤੇ ਅੱਤਵਾਦੀ ਖ਼ਤਰਿਆਂ ਦਾ ਹਵਾਲਾ ਦਿੱਤਾ ਹੈ। ਰਾਘਵ ਦੀ ਤਰਫੋਂ ਪੇਸ਼ ਹੋਏ ਵਕੀਲ ਨੇ ਕਿਹਾ ਕਿ ਉਸ ਨੂੰ ਪੰਜਾਬ ਤੋਂ ਮਿਲ ਰਹੀਆਂ ਧਮਕੀਆਂ ਕਾਰਨ ਜ਼ੈੱਡ ਪਲੱਸ ਸੁਰੱਖਿਆ ਮਿਲੀ ਹੈ। ਇਸ ਦਾ ਇਹ ਮਤਲਬ ਬਿਲਕੁਲ ਵੀ ਨਹੀਂ ਹੈ ਕਿ ਦਿੱਲੀ ਵਿੱਚ ਸੁਰੱਖਿਆ ਘਟਾ ਦਿੱਤੀ ਜਾਵੇ। ਜੇ ਮੈਂ ਇਸ ਕਾਰਨ ਇੱਥੇ ਕਤਲ ਹੋ ਗਿਆ ਤਾਂ ਕੀ ਹੋਵੇਗਾ? ਹੁਣ ਹਾਈ ਕੋਰਟ ਨੇ ਉਸ ਨੂੰ ਤੁਰੰਤ ਰਾਹਤ ਦੇ ਦਿੱਤੀ ਹੈ।


ਇਹ ਵੀ ਪੜ੍ਹੋ : Punjab CM Bhagwant Mann Birthday: ਕਾਮੇਡੀਅਨ ਤੋਂ ਮੁੱਖ ਮੰਤਰੀ ਬਣੇ ਭਗਵੰਤ ਮਾਨ ਦੇ ਜੀਵਨ 'ਚ '16 ਨੰਬਰ' ਬੇਹੱਦ ਖਾਸ