Lakhimpur Kheri Violence Case: ਸੁਪਰੀਮ ਕੋਰਟ ਨੇ ਗਠਿਤ ਐਸਆਈਟੀ ਨੂੰ ਕੀਤਾ ਭਾਰ ਮੁਕਤ
Lakhimpur Kheri Violence Case: ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਜਾਂਚ ਲਈ ਬਣਾਈ ਐਸਆਈਟੀ ਤੇ ਐਸਆਈਟੀ ਜਾਂਚ ਦੀ ਨਿਗਰਾਨੀ ਕਰ ਰਹੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜੱਜ ਰਾਕੇਸ਼ ਕੁਮਾਰ ਜੈਨ ਨੂੰ ਭਾਰ ਮੁਕਤ ਕਰ ਦਿੱਤਾ ਹੈ।
Lakhimpur Kheri Violence Case: ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਜਾਂਚ ਲਈ ਬਣਾਈ ਐਸਆਈਟੀ ਅਤੇ ਐਸਆਈਟੀ ਜਾਂਚ ਦੀ ਨਿਗਰਾਨੀ ਕਰ ਰਹੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜੱਜ ਰਾਕੇਸ਼ ਕੁਮਾਰ ਜੈਨ ਨੂੰ ਡਿਊਟੀ ਤੋਂ ਮੁਕਤ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਪੂਰੀ ਹੋ ਗਈ ਹੈ।
ਚਾਰਜਸ਼ੀਟ ਦਾਇਰ ਕਰਕੇ ਦਿੱਤੀ ਗਈ ਹੈ ਤੇ ਸੁਣਵਾਈ ਸ਼ੁਰੂ ਹੋ ਗਈ ਹੈ। ਇਸ ਲਈ ਐਸਆਈਟੀ ਦਾ ਕੰਮ ਹੁਣ ਖ਼ਤਮ ਹੋ ਗਿਆ ਹੈ। ਜੇਕਰ ਐਸ.ਆਈ.ਟੀ ਦੇ ਪੁਨਰਗਠਨ ਦੀ ਲੋੜ ਪਈ ਤਾਂ ਅਦਾਲਤ ਇਸ ਸਬੰਧੀ ਢੁਕਵੇਂ ਹੁਕਮ ਜਾਰੀ ਕਰੇਗੀ। ਲਖੀਮਪੁਰ ਖੀਰੀ ਵਿੱਚ 3 ਅਕਤੂਬਰ 2021 ਨੂੰ ਅੱਠ ਲੋਕਾਂ ਦੀ ਮੌਤ ਹੋ ਗਈ ਸੀ।
ਸਿਖਰਲੀ ਅਦਾਲਤ ਨੇ ਲਖੀਮਪੁਰ-ਖੀਰੀ ਹਿੰਸਾ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੂੰ ਭਾਰ ਮੁਕਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਜਾਂਚ ਕਰ ਲਈ ਹੈ ਤੇ ਹੇਠਲੀ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕਰ ਦਿੱਤੀ ਗਈ ਹੈ। ਇਹ ਮਾਮਲਾ 3 ਅਕਤੂਬਰ, 2021 ਦੀ ਹਿੰਸਾ ਨਾਲ ਸਬੰਧਤ ਹੈ, ਜਿਸ ਵਿੱਚ ਲਖੀਮਪੁਰ-ਖੀਰੀ ਜ਼ਿਲ੍ਹੇ ਦੇ ਤਿਕੁਨੀਆ ਵਿੱਚ ਚਾਰ ਕਿਸਾਨਾਂ ਸਮੇ ਅੱਠ ਵਿਅਕਤੀਆਂ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ : Ferozepur News: ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚੋਂ ਮੌਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ, 3 ਮੋਬਾਇਲ ਫ਼ੋਨ ਬਰਾਮਦ
ਜਸਟਿਸ ਸੂਰਿਆ ਕਾਂਤ ਤੇ ਦੀਪਾਂਕਰ ਦੱਤਾ ਦੇ ਬੈਂਚ ਨੇ ਕਿਹਾ ਕਿ ਜੇ ਐਸਆਈਟੀ ਦੇ ਪੁਨਰਗਠਨ ਦੀ ਜ਼ਰੂਰਤ ਮਹਿਸੂਸ ਹੋਈ ਤਾਂ ਇਸ ਸਬੰਧੀ ਢੁੱਕਵੇਂ ਹੁਕਮ ਕੀਤੇ ਜਾਣਗੇ। ਸਿਖਰਲੀ ਅਦਾਲਤ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਰਾਕੇਸ਼ ਕੁਮਾਰ ਜੈਨ ਨੂੰ ਯੂਪੀ ਪੁਲਿਸ ਦੀ ਐੱਸਆਈਟੀ ਵੱਲੋਂ ਰੋਜ਼ਾਨਾ ਆਧਾਰ ਉਤੇ ਮਾਮਲੇ ਦੀ ਜਾਂਚ ਦੀ ਨਿਗਰਾਨੀ ਕਰਨ ਲਈ ਨਿਯੁਕਤ ਕੀਤਾ ਸੀ।
ਦੱਸਣਯੋਗ ਹੈ ਕਿ ਆਸ਼ੀਸ਼ ਮਿਸ਼ਰਾ 3 ਅਕਤੂਬਰ, 2021 ਦੀ ਘਟਨਾ ਲਈ ਕਤਲ ਦੇ ਮਾਮਲੇ 'ਚ ਨਾਮਜਦ ਹੈ ਜਿਸ ਵਿੱਚ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਚਾਰ ਕਿਸਾਨਾਂ ਸਣੇ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਉਸ 'ਤੇ ਦੋਸ਼ ਲਗਾਏ ਗਏ ਸਨ ਕਿ ਉਸਨੇ ਕਥਿਤ ਤੌਰ 'ਤੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ 'ਤੇ ਗੱਡੀ ਚੜ੍ਹਾਈ ਸੀ ਅਤੇ ਹਿੰਸਾ ਭੜਕਾਈ ਸੀ।
ਇਹ ਵੀ ਪੜ੍ਹੋ : Batala Road Accident: ਨੈਸ਼ਨਲ ਹਾਈਵੇ 'ਤੇ ਟਰਾਲੀ ਤੇ ਸਵਿਫਟ ਗੱਡੀ ਦੀ ਹੋਈ ਟੱਕਰ, 3 ਲੋਕਾਂ ਦੀ ਹੋਈ ਮੌਤ