Roof collapses at Delhi Airport terminal: ਦਿੱਲੀ-ਐੱਨਸੀਆਰ 'ਚ ਮਾਨਸੂਨ ਤੋਂ ਪਹਿਲਾਂ ਦੀ ਪਹਿਲੀ ਬਾਰਿਸ਼ ਨੇ ਜਿੱਥੇ ਗਰਮੀ ਤੋਂ ਵੱਡੀ ਰਾਹਤ ਦਿੱਤੀ, ਉੱਥੇ ਹੀ ਇਸ ਨੇ ਲੋਕਾਂ ਦੀਆਂ ਮੁਸ਼ਕਿਲਾਂ ਵੀ ਵਧਾ ਦਿੱਤੀਆਂ ਹਨ। ਸ਼ੁੱਕਰਵਾਰ ਤੜਕੇ ਤੇਜ਼ ਹਵਾਵਾਂ ਦੇ ਨਾਲ ਹੋਈ ਬਾਰਿਸ਼ ਕਾਰਨ ਸੜਕਾਂ 'ਤੇ ਪਾਣੀ ਭਰ ਗਿਆ। ਇਸ ਤੋਂ ਇਲਾਵਾ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਟਰਮੀਨਲ-1 ਦੀ ਛੱਤ ਵੀ ਡਿੱਗ ਗਈ। ਕਈ ਵਾਹਨ ਇਸ ਦੀ ਲਪੇਟ ਵਿੱਚ ਆ ਗਏ। ਇਸ ਵਿੱਚ ਬੈਠੇ ਤਿੰਨ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਅਤੇ ਇੱਕ ਵਿਅਕਤੀ ਫਸ ਗਿਆ।


COMMERCIAL BREAK
SCROLL TO CONTINUE READING

ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਅੱਗ 'ਤੇ ਕਾਬੂ ਪਾਇਆ। ਦਿੱਲੀ ਫਾਇਰ ਸਰਵਿਸ ਦੇ ਇਕ ਅਧਿਕਾਰੀ ਨੇ ਦੱਸਿਆ, "ਸਵੇਰੇ 5.30 ਵਜੇ ਸਾਨੂੰ ਦਿੱਲੀ ਹਵਾਈ ਅੱਡੇ ਦੇ ਟਰਮੀਨਲ 1 'ਤੇ ਛੱਤ ਡਿੱਗਣ ਦੀ ਸੂਚਨਾ ਮਿਲੀ। ਤਿੰਨ ਫਾਇਰ ਇੰਜਣਾਂ ਨੂੰ ਮੌਕੇ 'ਤੇ ਭੇਜਿਆ ਗਿਆ ਹੈ।"


ਇਹ ਵੀ ਪੜ੍ਹੋ:  ਸ਼੍ਰੋਮਣੀ ਅਕਾਲੀ ਦਲ ਵੱਲੋਂ ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ 'ਚ ਸਮਰਥਨ ਦੇਣ ਲਈ ਧੰਨਵਾਦ - ਬਸਪਾ

ਇਸ ਹਾਦਸੇ ਤੋਂ ਬਾਅਦ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਕਿੰਜਰਾਪੂ ਨੇ ਐਕਸ 'ਤੇ ਪੋਸਟ ਕੀਤਾ ਅਤੇ ਲਿਖਿਆ, 'ਮੈਂ ਨਿੱਜੀ ਤੌਰ 'ਤੇ ਦਿੱਲੀ ਹਵਾਈ ਅੱਡੇ ਦੇ ਟੀ1 'ਤੇ ਛੱਤ ਡਿੱਗਣ ਦੀ ਘਟਨਾ ਦੀ ਨਿਗਰਾਨੀ ਕਰ ਰਿਹਾ ਹਾਂ। ਮੌਕੇ 'ਤੇ ਬਚਾਅ ਟੀਮਾਂ ਕੰਮ ਕਰ ਰਹੀਆਂ ਹਨ। ਨਾਲ ਹੀ, ਏਅਰਲਾਈਨਾਂ ਨੂੰ T1 'ਤੇ ਸਾਰੇ ਪ੍ਰਭਾਵਿਤ ਯਾਤਰੀਆਂ ਦੀ ਸਹਾਇਤਾ ਕਰਨ ਦੀ ਸਲਾਹ ਦਿੱਤੀ ਗਈ ਹੈ।

ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਬਚਾਅ ਕਾਰਜ ਅਜੇ ਵੀ ਜਾਰੀ ਹੈ। ਇਸ ਹਾਦਸੇ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਸ 'ਚ ਟਰਮੀਨਲ ਦੀ ਭਾਰੀ ਛੱਤ ਵਾਹਨਾਂ 'ਤੇ ਡਿੱਗ ਗਈ ਹੈ। ਕਾਰ ਵਿੱਚ ਬੈਠੇ ਲੋਕ ਵੀ ਇਸ ਦੀ ਲਪੇਟ ਵਿੱਚ ਆ ਗਏ। ਬੜੀ ਮੁਸ਼ਕਲ ਨਾਲ ਉਸ ਨੂੰ ਬਚਾਇਆ ਗਿਆ। ਇਸ ਹਾਦਸੇ 'ਚ ਕਈ ਲੋਕ ਗੰਭੀਰ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।


ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
 


ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਟਵੀਟ