Arvind Kejriwal News: ਰਾਊਜ਼ ਐਵੇਨਿਊ ਅਦਾਲਤ ਨੇ ਸੀਬੀਆਈ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 25 ਸਤੰਬਰ ਤੱਕ ਵਾਧਾ ਕਰ ਦਿੱਤਾ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ 'ਆਪ' ਆਗੂ ਦੁਰਗੇਸ਼ ਪਾਠਕ ਅਤੇ ਹੋਰਨਾਂ ਨੂੰ 1 ਲੱਖ ਰੁਪਏ ਦੇ ਜ਼ਮਾਨਤੀ ਬਾਂਡ 'ਤੇ ਜ਼ਮਾਨਤ ਦੇ ਦਿੱਤੀ ਹੈ। ਉਹ ਰਾਊਜ਼ ਐਵੇਨਿਊ ਅਦਾਲਤ ਵੱਲੋਂ ਜਾਰੀ ਸੰਮਨ 'ਤੇ ਪੇਸ਼ ਹੋਏ ਸਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਹੋਰ ਨਜ਼ਰਬੰਦ ਦੋਸ਼ੀਆਂ ਨੂੰ ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ। ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 25 ਸਤੰਬਰ ਤੱਕ ਵਧਾ ਦਿੱਤੀ ਗਈ ਹੈ।


COMMERCIAL BREAK
SCROLL TO CONTINUE READING

ਦਰਅਸਲ, ਸੀਬੀਆਈ ਨੇ ਰਾਊਸ ਐਵੇਨਿਊ ਕੋਰਟ ਵਿੱਚ ਅਰਵਿੰਦ ਕੇਜਰੀਵਾਲ, ਦੁਰਗੇਸ਼ ਪਾਠਕ, ਵਿਨੋਦ ਚੌਹਾਨ, ਆਸ਼ੀਸ਼ ਮਾਥੁਰ, ਸਰਥ ਰੈਡੀ ਦੇ ਖਿਲਾਫ ਸਪਲੀਮੈਂਟਰੀ ਚਾਰਜਸ਼ੀਟ ਪੇਸ਼ ਕੀਤੀ ਸੀ। ਅਦਾਲਤ ਨੇ 3 ਸਤੰਬਰ ਨੂੰ ਚਾਰਜਸ਼ੀਟ ਦਾ ਨੋਟਿਸ ਲਿਆ ਸੀ।


ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ ਅੱਜ ਯਾਨੀ 11 ਸਤੰਬਰ ਤੱਕ ਅਦਾਲਤ ਵਿੱਚ ਪੇਸ਼ ਹੋ ਕੇ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਜਵਾਬ ਦਾਇਰ ਹੋਣ ਤੋਂ ਬਾਅਦ ਅਦਾਲਤ ਨੇ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਵਧਾ ਦਿੱਤੀ ਅਤੇ ਦੁਰਗੇਸ਼ ਪਾਠਕ ਨੂੰ ਜ਼ਮਾਨਤ ਦੇ ਦਿੱਤੀ।


ਕੇਜਰੀਵਾਲ ਨੇ ਸੀਬੀਆਈ ਮਾਮਲੇ ਵਿੱਚ ਗ੍ਰਿਫ਼ਤਾਰੀ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਪਟੀਸ਼ਨ ਵੀ ਦਾਇਰ ਕੀਤੀ ਹੈ। ਇਸ ਮਾਮਲੇ 'ਚ 5 ਸਤੰਬਰ ਨੂੰ ਸੁਣਵਾਈ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਦੇ ਨਾਲ ਹੀ ਕੇਜਰੀਵਾਲ ਨੂੰ ਈਡੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ।