Manish Sisodia Update:  ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਨੇਤਾ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 12 ਦਿਨਾਂ ਲਈ ਵਧਾ ਦਿੱਤੀ ਗਈ ਹੈ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਉਸ ਨੂੰ 18 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਰੱਖਣ ਦਾ ਫੈਸਲਾ ਕੀਤਾ ਹੈ।
ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਦਾ ਮਾਮਲਾ ਨੂੰ ਲੈ ਕੇ ਰਾਊਜ਼ ਐਵੇਨਿਊ ਕੋਰਟ ਵਿੱਚ 10 ਅਪ੍ਰੈਲ ਨੂੰ 2 ਵਜੇ ਸੁਣਵਾਈ ਹੋਵੇਗੀ। ਰਾਊਜ਼ ਐਵੇਨਿਊ ਅਦਾਲਤ ਨੇ ਉਸ ਨੂੰ 6 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਇਸ ਤੋਂ ਪਹਿਲਾਂ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ 'ਤੇ 2 ਅਪ੍ਰੈਲ ਨੂੰ ਸੁਣਵਾਈ ਹੋਈ ਸੀ।


COMMERCIAL BREAK
SCROLL TO CONTINUE READING

ਉਦੋਂ ਸਿਸੋਦੀਆ ਨੇ ਅਦਾਲਤ ਨੂੰ ਕਿਹਾ ਸੀ ਕਿ ਮੈਨੂੰ ਜੇਲ੍ਹ ਵਿੱਚ ਰੱਖਣ ਦਾ ਕੋਈ ਫਾਇਦਾ ਨਹੀਂ ਹੈ।  ਦਿੱਲੀ ਕਥਿਤ ਸ਼ਰਾਬ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਮੇਰੇ ਖ਼ਿਲਾਫ਼ ਜਾਂਚ ਪਹਿਲਾਂ ਹੀ ਪੂਰੀ ਹੋ ਚੁੱਕੀ ਹੈ। ਮੇਰੇ ਵੱਲੋਂ ਜਾਂਚ ਵਿੱਚ ਰੁਕਾਵਟ ਪਾਉਣ ਜਾਂ ਸਬੂਤ ਨਸ਼ਟ ਕਰਨ ਦੀ ਕੋਈ ਸੰਭਾਵਨਾ ਨਹੀਂ ਹੈ।


26 ਫਰਵਰੀ 2023 ਤੋਂ ਜੇਲ੍ਹ ਵਿੱਚ ਬੰਦ
ਸਿਸੋਦੀਆ ਨੇ ਵਿਸ਼ੇਸ਼ ਜੱਜ ਐਮ ਕੇ ਨਾਗਪਾਲ ਨੂੰ ਇਹ ਵੀ ਕਿਹਾ ਕਿ ਜੇਕਰ ਅਦਾਲਤ ਉਨ੍ਹਾਂ ਨੂੰ ਜ਼ਮਾਨਤ ਦੇਣ ਦਾ ਫੈਸਲਾ ਕਰਦੀ ਹੈ ਤਾਂ ਉਹ ਅਦਾਲਤ ਦੀਆਂ ਕਿਸੇ ਵੀ ਸ਼ਰਤਾਂ ਦੀ ਪਾਲਣਾ ਕਰਨ ਲਈ ਤਿਆਰ ਹਨ। ਸਿਸੋਦੀਆ ਕਥਿਤ ਸ਼ਰਾਬ ਨੀਤੀ ਮਾਮਲੇ ਵਿੱਚ 26 ਫਰਵਰੀ 2023 ਤੋਂ ਜੇਲ੍ਹ ਵਿੱਚ ਹਨ। ਫਿਲਹਾਲ ਉਹ ਤਿਹਾੜ 'ਚ ਬੰਦ ਹਨ।


ਇਹ ਵੀ ਪੜ੍ਹੋ: Manish Sisodia News:  ਜੇਲ੍ਹ 'ਚ ਕਿਸ ਨੂੰ ਯਾਦ ਕਰਕੇ ਭਾਵੁਕ ਹੋਏ ਮਨੀਸ਼ ਸਿਸੋਦੀਆ?ਚਿੱਠੀ ਲਿਖ ਕਿਹਾ- 'Love You'

ਇਹ ਚਿੱਠੀ ਜ਼ਮਾਨਤ ਦੀ ਸੁਣਵਾਈ ਤੋਂ ਇਕ ਦਿਨ ਪਹਿਲਾਂ ਸਾਹਮਣੇ ਆਈ ਹੈ


ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਤੋਂ ਇਕ ਦਿਨ ਪਹਿਲਾਂ ਸ਼ੁੱਕਰਵਾਰ (5 ਅਪ੍ਰੈਲ) ਨੂੰ ਸਿਸੋਦੀਆ ਦਾ ਇਕ ਪੱਤਰ ਸਾਹਮਣੇ ਆਇਆ ਸੀ। ਉਨ੍ਹਾਂ ਨੇ ਇਹ ਪੱਤਰ 15 ਮਾਰਚ ਨੂੰ ਆਪਣੇ ਵਿਧਾਨ ਸਭਾ ਹਲਕੇ ਪਟਪੜਗੰਜ ਦੇ ਲੋਕਾਂ ਨੂੰ ਲਿਖਿਆ ਸੀ। ਹਾਲਾਂਕਿ, ਆਮ ਆਦਮੀ ਪਾਰਟੀ ਨੇ ਇਸਨੂੰ 5 ਅਪ੍ਰੈਲ ਨੂੰ ਆਪਣੇ ਐਕਸ ਪਲੇਟਫਾਰਮ 'ਤੇ ਜਾਰੀ ਕੀਤਾ ਸੀ।


ਇਸ 'ਚ ਸਿਸੋਦੀਆ ਨੇ ਕਿਹਾ- ਜੇਲ੍ਹ 'ਚ ਹੋਣ ਤੋਂ ਬਾਅਦ ਤੁਹਾਡੇ ਸਾਰਿਆਂ ਲਈ ਮੇਰਾ ਪਿਆਰ ਹੋਰ ਵਧ ਗਿਆ ਹੈ। ਤੂਸੀਂ ਮੇਰੀ ਪਤਨੀ ਸੀਮਾ ਦਾ ਬਹੁਤ ਖਿਆਲ ਰੱਖਿਆ। ਸੀਮਾ ਤੁਹਾਡੇ ਬਾਰੇ ਗੱਲ ਕਰਦਿਆਂ ਭਾਵੁਕ ਹੋ ਜਾਂਦੀ ਹੈ ਤੁਸੀਂ ਸਾਰੇ ਆਪਣਾ ਖਿਆਲ ਰੱਖੋ। ਅੰਤ ਵਿੱਚ ਉਸਨੇ ਲਿਖਿਆ - ਜਲਦੀ ਹੀ ਬਾਹਰ ਮਿਲਾਂਗੇ। ਸਿੱਖਿਆ ਕ੍ਰਾਂਤੀ ਜ਼ਿੰਦਾਬਾਦ।