ਐੱਸ. ਆਈ. ਟੀ. ਅੱਗੇ ਪੇਸ਼ ਹੋਣ ਤੋਂ ਬਾਅਦ ਬਾਹਰ ਨਿਕਲੇ ਸੁਖਬੀਰ ਬਾਦਲ, ਕਰੀਬ 3 ਘੰਟੇ ਚੱਲੀ ਪੁੱਛਗਿੱਛ
Advertisement
Article Detail0/zeephh/zeephh1338456

ਐੱਸ. ਆਈ. ਟੀ. ਅੱਗੇ ਪੇਸ਼ ਹੋਣ ਤੋਂ ਬਾਅਦ ਬਾਹਰ ਨਿਕਲੇ ਸੁਖਬੀਰ ਬਾਦਲ, ਕਰੀਬ 3 ਘੰਟੇ ਚੱਲੀ ਪੁੱਛਗਿੱਛ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਐੱਸ. ਆਈ. ਟੀ. ਅੱਗੇ ਪੇਸ਼ ਹੋਣ ਤੋਂ ਬਾਅਦ ਮੀਡੀਆ ਦੇ ਰੂਬਰੂ ਹੋਏ। ਐੱਸ. ਆਈ. ਟੀ. ਵੱਲੋਂ ਕਰੀਬ 3 ਘੰਟੇ ਤੱਕ ਸੁਖਬੀਰ ਬਾਦਲ ਦੀ ਪੁੱਛਗਿੱਛ ਕੀਤੀ ਗਈ।

ਐੱਸ. ਆਈ. ਟੀ. ਅੱਗੇ ਪੇਸ਼ ਹੋਣ ਤੋਂ ਬਾਅਦ ਬਾਹਰ ਨਿਕਲੇ ਸੁਖਬੀਰ ਬਾਦਲ, ਕਰੀਬ 3 ਘੰਟੇ ਚੱਲੀ ਪੁੱਛਗਿੱਛ

ਚੰਡੀਗੜ੍ਹ- ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਐੱਸ. ਆਈ. ਟੀ. ਨੇ ਪੁੱਛਗਿੱਛ ਕੀਤੀ। ਜਿਸ ਤੋਂ ਬਾਅਦ ਬਾਹਰ ਨਿਕਲ ਕੇ ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ 'ਤੇ ਸਵਾਲ ਚੁੱਕੇ। ਸੁਖਬੀਰ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਸਿਆਸਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਮੁੱਦਿਆਂ ਤੋਂ ਭਟਕਾਉਣ ਲਈ ਸੰਮਨ ਜਾਰੀ ਕੀਤੇ ਗਏ ਸਨ। ਐੱਸ. ਆਈ. ਟੀ. ਵੱਲੋਂ ਕਰੀਬ 3 ਘੰਟੇ ਸੁਖਬੀਰ ਬਾਦਲ ਤੋਂ ਪੁੱਛਗਿੱਛ ਕੀਤੀ ਗਈ। ਉਨ੍ਹਾਂ ਕਿਹਾ ਕਿ ਸਾਰਾ ਪੰਜਾਬ ਚਾਹੁੰਦਾ ਹੈ ਕਿ ਦੋਸ਼ੀ ਫੜ੍ਹੇ ਜਾਣ ਪਰ ਇਸ 'ਤੇ ਕੋਈ ਸਿਆਸਤ ਨਹੀਂ ਹੋਣੀ ਚਾਹੀਦੀ।

ਕੀ ਸੀ ਮਾਮਲਾ
ਬਹਿਬਲ ਕਲਾਂ ਗੋਲੀਕਾਂਡ ਵਿੱਚ ਮਾਮਲੇ ਦੌਰਾਨ ਸੁਖਬੀਰ ਸਿੰਘ ਬਾਦਲ ਉਸ ਸਮੇਂ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸੀ। ਕੋਟਕਪੂਰਾ ਤੇ ਬਹਿਬਲ ਕਲਾਂ ਦੀਆਂ ਦੋਵੇਂ ਘਟਨਾਵਾਂ ਇੱਕੋ ਦਿਨ ਵਾਪਰੀਆਂ ਸਨ। ਕੋਟਕਪੂਰਾ ਵਿੱਚ ਸਿੱਖ ਜਥੇਬੰਦੀਆਂ ਦੇ ਇਕੱਠ ਦੌਰਾਨ ਪੁਲਿਸ ਵੱਲੋਂ ਚਲਾਈ ਗੋਲੀ ਕਾਰਨ ਕਈ ਵਿਅਕਤੀ ਜ਼ਖਮੀ ਹੋ ਗਏ ਸਨ ਜਦੋਂ ਕਿ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਦੋ ਵਿਅਕਤੀਆਂ ਦੀ ਪੁਲਿਸ ਦੀਆਂ ਗੋਲੀਆਂ ਨਾਲ ਮੌਤ ਹੋ ਗਈ ਸੀ। ਪੰਜਾਬ ਪੁਲਿਸ ਵੱਲੋਂ ਇਨ੍ਹਾਂ ਮਾਮਲਿਆਂ ਦੀ ਜਾਂਚ ਕਾਂਗਰਸ ਸਰਕਾਰ ਦੇ ਗਠਨ ਤੋਂ ਲੈ ਕੇ ਸਾਲ 2017 ਤੋਂ ਕੀਤੀ ਜਾ ਰਹੀ ਹੈ ਪਰ ਹਾਲੇ ਤੱਕ ਕੋਈ ਸਿੱਟਾ ਨਹੀਂ ਨਿਕਲਿਆ।

WATCH LIVE TV

 

Trending news