ਐੱਸ. ਆਈ. ਟੀ. ਅੱਗੇ ਪੇਸ਼ ਹੋਣ ਤੋਂ ਬਾਅਦ ਬਾਹਰ ਨਿਕਲੇ ਸੁਖਬੀਰ ਬਾਦਲ, ਕਰੀਬ 3 ਘੰਟੇ ਚੱਲੀ ਪੁੱਛਗਿੱਛ
ਬਹਿਬਲ ਕਲਾਂ ਗੋਲੀਕਾਂਡ ਮਾਮਲੇ `ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਐੱਸ. ਆਈ. ਟੀ. ਅੱਗੇ ਪੇਸ਼ ਹੋਣ ਤੋਂ ਬਾਅਦ ਮੀਡੀਆ ਦੇ ਰੂਬਰੂ ਹੋਏ। ਐੱਸ. ਆਈ. ਟੀ. ਵੱਲੋਂ ਕਰੀਬ 3 ਘੰਟੇ ਤੱਕ ਸੁਖਬੀਰ ਬਾਦਲ ਦੀ ਪੁੱਛਗਿੱਛ ਕੀਤੀ ਗਈ।
ਚੰਡੀਗੜ੍ਹ- ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਐੱਸ. ਆਈ. ਟੀ. ਨੇ ਪੁੱਛਗਿੱਛ ਕੀਤੀ। ਜਿਸ ਤੋਂ ਬਾਅਦ ਬਾਹਰ ਨਿਕਲ ਕੇ ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ 'ਤੇ ਸਵਾਲ ਚੁੱਕੇ। ਸੁਖਬੀਰ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਸਿਆਸਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਮੁੱਦਿਆਂ ਤੋਂ ਭਟਕਾਉਣ ਲਈ ਸੰਮਨ ਜਾਰੀ ਕੀਤੇ ਗਏ ਸਨ। ਐੱਸ. ਆਈ. ਟੀ. ਵੱਲੋਂ ਕਰੀਬ 3 ਘੰਟੇ ਸੁਖਬੀਰ ਬਾਦਲ ਤੋਂ ਪੁੱਛਗਿੱਛ ਕੀਤੀ ਗਈ। ਉਨ੍ਹਾਂ ਕਿਹਾ ਕਿ ਸਾਰਾ ਪੰਜਾਬ ਚਾਹੁੰਦਾ ਹੈ ਕਿ ਦੋਸ਼ੀ ਫੜ੍ਹੇ ਜਾਣ ਪਰ ਇਸ 'ਤੇ ਕੋਈ ਸਿਆਸਤ ਨਹੀਂ ਹੋਣੀ ਚਾਹੀਦੀ।