Manish Sisodia Bail News:  ਦਿੱਲੀ ਸ਼ਰਾਬ ਘੁਟਾਲਾ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਣਾਇਆ। ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ SC ਨੇ ਖਾਰਿਜ ਕਰ ਦਿੱਤੀ ਹੈ। ਇਸ ਮਾਮਲੇ ਵਿੱਚ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਐਸਵੀਐਨ ਭੱਟੀ ਦੀ ਬੈਂਚ ਇਹ ਫੈਸਲਾ ਸੁਣਾਇਆ। ਸੁਪਰੀਮ ਕੋਰਟ ਨੇ 17 ਅਕਤੂਬਰ ਨੂੰ ਮਨੀਸ਼ ਸਿਸੋਦੀਆ ਦੀ ਜ਼ਮਾਨਤ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਸਿਸੋਦੀਆ ਵੱਲੋਂ ਪੇਸ਼ ਹੋਏ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਅਦਾਲਤ ਵਿੱਚ ਕਿਹਾ ਸੀ ਕਿ ਸਿਸੋਦੀਆ ਨਾਲ ਸਿੱਧੇ ਤੌਰ ’ਤੇ ਸਬੰਧਤ ਕੋਈ ਸਬੂਤ ਨਹੀਂ ਹੈ। ਸਾਰੇ ਸਬੂਤ ਦਸਤਾਵੇਜ਼ੀ ਕਿਸਮ ਦੇ ਹਨ।


COMMERCIAL BREAK
SCROLL TO CONTINUE READING

ਦੱਸ ਦਈਏ ਕਿ ਅੱਜ ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ (Manish Sisodia Bail) ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਿੱਲੀ ਸ਼ਰਾਬ ਨੀਤੀ ਘਪਲੇ ਮਾਮਲੇ ਵਿੱਚ 241 ਦਿਨਾਂ ਲਈ ਜੇਲ੍ਹ ਵਿੱਚ ਹਨ। ਸੁਪਰੀਮ ਕੋਰਟ ਨੇ ਮੰਗਲਵਾਰ 17 ਅਕਤੂਬਰ ਨੂੰ ਉਸ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।


ਇਹ ਵੀ ਪੜ੍ਹੋ:  Amritsar Firing News: ਅੰਮ੍ਰਿਤਸਰ ਦੇ ਜੰਡਿਆਲਾ 'ਚ ਹੋਈ ਗੋਲੀਬਾਰੀ; 2 ਦੀ ਮੌਤ, ਇਕ ਗੰਭੀਰ ਜ਼ਖਮੀ

'ਆਪ' ਨੇਤਾ ਮਨੀਸ਼ ਸਿਸੋਦੀਆ (Manish Sisodia Bail)  'ਤੇ ਦਿੱਲੀ ਦੀ ਸ਼ਰਾਬ ਨੀਤੀ 'ਚ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਦੋਸ਼ ਹਨ। ਇਸ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ਵਿੱਚ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਐਸਵੀਐਨ ਭੱਟੀ ਦੀ ਬੈਂਚ ਵਿੱਚ ਹੋਈ। ਜ਼ਮਾਨਤ ਪਟੀਸ਼ਨ ਦੀ ਸੁਣਵਾਈ ਦੌਰਾਨ ਜਾਂਚ ਏਜੰਸੀਆਂ ਦੀ ਤਰਫੋਂ ਐਡੀਸ਼ਨਲ ਸਾਲਿਸਟਰ ਜਨਰਲ ਐਸ.ਵੀ. ਰਾਜੂ ਅਤੇ ਮਨੀਸ਼ ਸਿਸੋਦੀਆ ਦੀ ਤਰਫੋਂ ਐਡਵੋਕੇਟ ਅਭਿਸ਼ੇਕ ਮਨੂ ਸਿੰਘਵੀ ਨੇ ਅਦਾਲਤ ਵਿੱਚ ਦਲੀਲਾਂ ਪੇਸ਼ ਕੀਤੀਆਂ।


ਗੌਰਤਲਬ ਹੈ ਕਿ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ 26 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ। ਉਦੋਂ ਤੋਂ ਉਹ ਹਿਰਾਸਤ 'ਚ ਹੈ। ਈਡੀ ਨੇ ਸੀਬੀਆਈ ਐਫਆਈਆਰ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਪੁੱਛਗਿੱਛ ਕਰਨ ਤੋਂ ਬਾਅਦ 9 ਮਾਰਚ ਨੂੰ ਉਸ ਨੂੰ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ 28 ਫਰਵਰੀ ਨੂੰ ਸਿਸੋਦੀਆ ਨੇ ਦਿੱਲੀ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਸੀ। ਦਿੱਲੀ ਹਾਈ ਕੋਰਟ ਨੇ 30 ਮਈ ਨੂੰ ਸੀਬੀਆਈ ਕੇਸ ਵਿੱਚ ਸਿਸੋਦੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਸੀ ਕਿ ਉਪ ਮੁੱਖ ਮੰਤਰੀ ਅਤੇ ਆਬਕਾਰੀ ਮੰਤਰੀ ਹੋਣ ਦੇ ਨਾਤੇ ਉਹ ਉੱਚ ਪੱਧਰੀ ਵਿਅਕਤੀ ਹਨ ਜੋ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੀ ਸਮਰੱਥਾ ਰੱਖਦੇ ਹਨ।