Sohan Singh Thandal: ਅਕਾਲੀ ਦਲ ਦੇ ਸੀਨੀਅਰ ਆਗੂ ਸੋਹਣ ਸਿੰਘ ਠੰਡਲ ਨੇ ਬੀਜੇਪੀ ਦਾ ਪੱਲਾ ਫੜ੍ਹਿਆ

Sohan Singh Thandal: ਮਾਹਿਲਪੁਰ ਅਤੇ ਚੱਬੇਵਾਲ ਵਿਧਾਨ ਸਭਾ ਹਲਕਿਆਂ ਤੋਂ ਚਾਰ ਵਾਰ ਵਿਧਾਇਕ ਰਹਿ ਚੁੱਕੇ ਠੰਡਲ ਦਾ ਭਾਜਪਾ ਵਿੱਚ ਸ਼ਾਮਲ ਹੋਣਾ ਅਕਾਲੀ ਦਲ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।
Sohan Singh Thandal: ਜ਼ਿਮਨੀ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੋਹਣ ਸਿੰਘ ਠੰਡਲ ਭਾਜਪਾ ਵਿਚ ਸ਼ਾਮਲ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਭਾਜਪਾ ਠੰਡਲ ਨੂੰ ਚੱਬੇਵਾਲ ਤੋਂ ਟਿਕਟ ਦੇਣ ਜਾ ਰਹੀ ਹੈ। ਸੋਹਣ ਠੰਡਲ ਚੱਬੇਵਾਲ ਤੋਂ ਵਿਧਾਇਕ ਰਹਿ ਚੁੱਕੇ ਹਨ ਅਤੇ ਅਕਾਲੀ ਦਲ ਦੇ ਦਿੱਗਜ ਆਗੂਆਂ ਵਿਚੋਂ ਇਕ ਹੈ।
ਮਾਹਿਲਪੁਰ ਅਤੇ ਚੱਬੇਵਾਲ ਤੋਂ ਚਾਰ ਵਾਰ ਵਿਧਾਇਕ ਚੁੱਕੇ ਠੰਡਲ ਦਾ ਭਾਜਪਾ ਵਿੱਚ ਸ਼ਾਮਲ ਹੋਣਾ ਪਾਰਟੀ ਲਈ ਇਕ ਮਹੱਤਵਪੂਰਨ ਸਿਆਸੀ ਕਦਮ ਮੰਨਿਆ ਜਾ ਰਿਹਾ ਹੈ। ਇਸ ਮੌਕੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਵੀ ਹੁਸ਼ਿਆਰਪੁਰ ਪਹੁੰਚੇ। ਠੰਡਲ ਭਾਜਪਾ ਵਿੱਚ ਸ਼ਾਮਲ ਹੋਣ ਦੀ ਰਸਮੀ ਘੋਸ਼ਣਾ ਲਈ ਹੁਸ਼ਿਆਰਪੁਰ ਵਿੱਚ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਠੰਡਲ ਦੇ ਭਾਜਪਾ 'ਚ ਸ਼ਾਮਲ ਹੋਣ ਨਾਲ ਪੰਜਾਬ 'ਚ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਪਾਰਟੀ ਨੂੰ ਮਜ਼ਬੂਤ ਨੇਤਾ ਵਜੋਂ ਮਜ਼ਬੂਤ ਹੋਣ ਦੀ ਉਮੀਦ ਹੈ