Tarn Taran News: ਤਰਨਤਾਰਨ ਦੇ ਪਿੰਡ ਨੌਨੇ `ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ
Tarn Taran News: ਪੀੜਤ ਪਰਿਵਾਰ ਅਤੇ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਨ੍ਹਾਂ ਦੇ ਭਰਾ ਦੀ 3 ਸਾਲ ਪਹਿਲਾਂ ਮੌਤ ਹੋ ਗਈ ਸੀ ਪਰ ਉਨ੍ਹਾਂ ਦੇ ਸਾਲੇ ਹਰਭਜਨ ਸਿੰਘ, ਉਸ ਦੀ ਲੜਕੀ ਮਨਪ੍ਰੀਤ ਕੌਰ ਅਤੇ ਜਵਾਈ ਨਿਸ਼ਾਨ ਸਿੰਘ ਉਨ੍ਹਾਂ ਦੀ ਜ਼ਮੀਨ `ਤੇ ਕਬਜ਼ਾ ਕਰਨਾ ਚਾਹੁੰਦੇ ਸਨ ਅਤੇ ਇਸ ਦਾ ਕੇਸ ਅਦਾਲਤ ਵਿੱਚ ਚੱਲ ਰਿਹਾ ਹੈ।
Tarn Taran News: ਤਰਨਤਾਰਨ ਦੇ ਪਿੰਡ ਨੋਨੇ ਵਿਖੇ ਤਿੰਨ ਦਰਜਨ ਹਥਿਆਰਬੰਦ ਵਿਅਕਤੀਆਂ ਨੇ ਜ਼ਮੀਨੀ ਝਗੜੇ ਕਾਰਨ ਦੋ ਘਰਾਂ ਨੂੰ ਨਿਸ਼ਾਨਾ ਬਣਾ ਕੇ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ। ਇਸ ਦੌਰਾਨ ਹਥਿਆਰਬੰਦ ਵਿਅਕਤੀਆਂ ਨੇ 200 ਤੋਂ ਵੱਧ ਗੋਲੀਆਂ ਚਲਾ ਕੇ ਘਰ ਦਾ ਸਾਰਾ ਸਮਾਨ ਤੋੜ ਦਿੱਤਾ। ਇਸ ਘਟਨਾ 'ਚ ਤਿੰਨ ਵਿਅਕਤੀ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਫਿਲਹਾਲ ਪੁਲਿਸ ਨੇ ਇਸ ਮਾਮਲੇ 'ਚ 20 ਦੇ ਕਰੀਬ ਹਮਲਾਵਰਾਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ ਪਰ ਅਜੇ ਤੱਕ ਇਸ ਮਾਮਲੇ 'ਚ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ ਹੈ।
ਪੀੜਤ ਪਰਿਵਾਰ ਅਤੇ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਨ੍ਹਾਂ ਦੇ ਭਰਾ ਦੀ 3 ਸਾਲ ਪਹਿਲਾਂ ਮੌਤ ਹੋ ਗਈ ਸੀ ਪਰ ਉਨ੍ਹਾਂ ਦੇ ਸਾਲੇ ਹਰਭਜਨ ਸਿੰਘ, ਉਸ ਦੀ ਲੜਕੀ ਮਨਪ੍ਰੀਤ ਕੌਰ ਅਤੇ ਜਵਾਈ ਨਿਸ਼ਾਨ ਸਿੰਘ ਉਨ੍ਹਾਂ ਦੀ ਜ਼ਮੀਨ 'ਤੇ ਕਬਜ਼ਾ ਕਰਨਾ ਚਾਹੁੰਦੇ ਸਨ ਅਤੇ ਇਸ ਦਾ ਕੇਸ ਅਦਾਲਤ ਵਿੱਚ ਚੱਲ ਰਿਹਾ ਹੈ। ਇਸ ਦੇ ਬਾਵਜੂਦ ਰਾਤ ਨੂੰ ਹਰਭਜਨ ਕੌਰ, ਉਸ ਦੀ ਧੀ ਅਤੇ ਜਵਾਈ ਨਿਸ਼ਾਨ ਸਿੰਘ ਤਿੰਨ ਦਰਜਨ ਤੋਂ ਵੱਧ ਹਥਿਆਰਬੰਦ ਨੌਜਵਾਨਾਂ ਨਾਲ ਉਨ੍ਹਾਂ ਦੇ ਘਰ ਪਹੁੰਚ ਗਏ ਅਤੇ ਚਾਰੇ ਪਾਸਿਓਂ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਦੀ ਸੂਚਨਾ ਉਨ੍ਹਾਂ ਪੁਲਿਸ ਨੂੰ ਦਿੱਤੀ ਪਰ ਕਰੀਬ 2 ਘੰਟੇ ਤੱਕ ਮੁਲਜ਼ਮ ਉਨ੍ਹਾਂ ਦੇ ਘਰ ਦਾ ਸਮਾਨ ਤੋੜਦੇ ਰਹੇ ਅਤੇ ਜਦੋਂ ਪੁਲਿਸ ਮੌਕੇ 'ਤੇ ਪਹੁੰਚੀ ਤਾਂ ਹਮਲਾਵਰਾਂ ਮੌਕੇ ਤੋਂ ਫਰਾਰ ਹੋ ਗਏ। ਜ਼ਖਮੀਆਂ ਨੂੰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ।
ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹਮਲਾਵਰਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।