ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਇਸ `ਚ ਐਕਟਰ ਦਾ ਨਾਂਅ ਵੀ ਸ਼ਾਮਿਲ
Sidhu Moosewala Family: ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਅਤੇ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ।
Sidhu Moosewala Family: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਬਲਕੌਰ ਸਿੰਘ ਨੂੰ ਦਿੱਤੀ ਗਈ ਧਮਕੀ ਬਾਰੇ ਪੁਲਿਸ ਅਧਿਕਾਰੀ ਅਤੇ ਪਰਿਵਾਰ ਕੁਝ ਵੀ ਪੁਸ਼ਟੀ ਨਹੀਂ ਕਰ ਰਿਹਾ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਧਮਕੀ ਈਮੇਲ ਰਾਹੀਂ ਦਿੱਤੀ ਗਈ ਹੈ। ਧਮਕੀ ਤੋਂ ਬਾਅਦ (Sidhu Moosewala Family) ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਸ਼ਨੀਵਾਰ ਸਵੇਰੇ ਬਲਕੌਰ ਸਿੰਘ ਨੇ ਆਪਣੇ ਬੇਟੇ ਸਿੱਧੂ ਮੂਸੇਵਾਲਾ ਦੀ ਬਰਸੀ 19 ਮਾਰਚ ਨੂੰ ਮਨਾਉਣ ਦਾ ਐਲਾਨ ਕੀਤਾ ਸੀ।
ਦੱਸਿਆ ਜਾ ਰਿਹਾ ਹੈ ਕਿ ਈ-ਮੇਲ 'ਚ ਸਿੱਧੂ ਮੂਸੇਵਾਲਾ ਦੇ ਪਿਤਾ (Sidhu Moosewala Family)ਬਲਕੌਰ ਸਿੰਘ ਤੋਂ ਇਲਾਵਾ ਸਲਮਾਨ ਖਾਨ ਦਾ ਨਾਂ ਵੀ ਲਿਖਿਆ ਗਿਆ ਹੈ। ਇਸ ਦੇ ਨਾਲ ਹੀ ਸਿੱਧੂ ਦੇ ਪਿਤਾ ਨੂੰ ਵਾਰ-ਵਾਰ ਲਾਰੇਂਸ ਬਿਸ਼ਨੋਈ ਦਾ ਨਾਂ ਲੈਣਾ ਬੰਦ ਕਰਨ ਦੀ ਸਲਾਹ ਦਿੱਤੀ ਗਈ ਹੈ ਜਿਸ ਵਿੱਚ ਉਨ੍ਹਾਂ ਨੂੰ 25 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਗਿਆ ਹੈ। ਇਸ ਈਮੇਲ ਤੋਂ ਬਾਅਦ ਪੰਜਾਬ ਪੁਲਿਸ ਨੇ ਰਾਜਸਥਾਨ ਵਿੱਚ ਛਾਪੇਮਾਰੀ ਕੀਤੀ।
ਇਹ ਵੀ ਪੜ੍ਹੋ: ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਵਾਸੀਆਂ ਨੂੰ ਦਿੱਤੇ ਦੋ ਵੱਡੇ ਤੋਹਫੇ, ਜਾਣੋ ਕੀ?
ਦੱਸਿਆ ਜਾ ਰਿਹਾ ਹੈ ਕਿ ਮਾਨਸਾ ਪੁਲਿਸ ਨੇ ਇਸ ਮਾਮਲੇ 'ਚ ਰਾਜਸਥਾਨ ਦੇ ਜੋਧਪੁਰ ਦੇ ਰਹਿਣ ਵਾਲੇ 14 ਸਾਲਾ ਲੜਕੇ ਨੂੰ ਪੁਲਿਸ ਹਿਰਾਸਤ 'ਚ ਲਿਆ ਹੈ ਜਿਸ ਨੂੰ ਸੋਮਵਾਰ ਨੂੰ ਮਾਨਸਾ ਪੁਲਿਸ ਸਾਹਮਣੇ ਪੇਸ਼ ਕੀਤਾ ਜਾਵੇਗਾ। ਪੁਲਿਸ ਨੇ ਹੁਣ ਇਸ ਗੱਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਉਕਤ ਬੱਚੇ ਨੇ ਇਹ ਮੇਲ ਖੁਦ ਭੇਜੀ ਹੈ ਜਾਂ ਕਿਸੇ ਨੇ ਭੇਜੀ ਹੈ। ਇਸ ਦੇ ਨਾਲ ਹੀ ਮਾਨਸਾ ਪੁਲਿਸ ਵੀ ਇਸ ਮਾਮਲੇ ਵਿੱਚ ਕੋਈ ਪੁਸ਼ਟੀ ਨਹੀਂ ਕਰ ਰਹੀ ਹੈ।
ਇਹ ਵੀ ਪੜ੍ਹੋ: Hola Mohalla 2023: ਸ਼ਰਧਾਲੂਆਂ ਲਈ ਵੈੱਬਸਾਈਟ, ਹੋਲਾ ਮਹੱਲਾ ਮੋਬਾਈਲ ਐਪਲੀਕੇਸ਼ਨ ਤੇ QR ਕੋਡ ਵੀ ਕੀਤਾ ਜਾਰੀ
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ (Sidhu Moose Wala Murder case) ਦੀ 29 ਮਈ 2022 ਨੂੰ ਮਾਨਸਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਦੀ ਜਾਂਚ ਦੌਰਾਨ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੂੰ ਪਤਾ ਲੱਗਾ ਕਿ ਗੋਲਡੀ ਬਰਾੜ-ਲਾਰੈਂਸ ਬਿਸ਼ਨੋਈ ਗੈਂਗ ਨੇ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਮਾਰਨ ਦੀ ਯੋਜਨਾ ਬਣਾਈ ਸੀ।