Sonia Gandhi News: ਸੋਨੀਆ ਗਾਂਧੀ ਨੂੰ ਕਾਂਗਰਸ ਸੰਸਦੀ ਦਲ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੰਸਦ ਦੇ ਸੈਂਟਰਲ ਹਾਲ 'ਚ ਪਾਰਟੀ ਨੇਤਾਵਾਂ ਦੀ ਬੈਠਕ 'ਚ ਸੋਨੀਆ ਦੇ ਨਾਂ ਦਾ ਪ੍ਰਸਤਾਵ ਰੱਖਿਆ। ਗੌਰਵ ਗੋਗੋਈ ਅਤੇ ਤਾਰਿਕ ਅਨਵਰ ਨੇ ਇਸ ਦਾ ਸਮਰਥਨ ਕੀਤਾ।


COMMERCIAL BREAK
SCROLL TO CONTINUE READING

ਇਸ ਤੋਂ ਪਹਿਲਾਂ ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਦੀ ਮੀਟਿੰਗ ਹੋਈ ਸੀ। ਇਸ ਵਿੱਚ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਲੋਕ ਸਭਾ ਵਿੱਚ ਵਿਰੋਧੀ ਧਿਰ ਦਾ ਨੇਤਾ ਬਣਾਉਣ ਦਾ ਪ੍ਰਸਤਾਵ ਵੀ ਰੱਖਿਆ ਗਿਆ ਹੈ। ਸੂਤਰਾਂ ਮੁਤਾਬਕ ਸੀਡਬਲਿਊਸੀ ਦੀ ਬੈਠਕ 'ਚ ਇਹ ਵੀ ਸੰਕੇਤ ਦਿੱਤਾ ਗਿਆ ਹੈ ਕਿ ਰਾਹੁਲ ਵਾਇਨਾਡ ਸੀਟ ਛੱਡ ਕੇ ਰਾਏਬਰੇਲੀ ਸੀਟ ਆਪਣੇ ਕੋਲ ਰੱਖਣਗੇ।


ਦਿੱਲੀ ਦੇ ਅਸ਼ੋਕਾ ਹੋਟਲ 'ਚ CWC ਦੀ ਬੈਠਕ ਕਰੀਬ 3 ਘੰਟੇ ਚੱਲੀ। ਪਾਰਟੀ ਦੇ ਸੰਸਦ ਮੈਂਬਰਾਂ ਨੇ ਰਾਹੁਲ ਗਾਂਧੀ ਨੂੰ ਲੋਕ ਸਭਾ ਵਿੱਚ ਵਿਰੋਧੀ ਧਿਰ ਦਾ ਨੇਤਾ ਬਣਾਉਣ ਦਾ ਮਤਾ ਵੀ ਪਾਸ ਕੀਤਾ। ਇਸ 'ਤੇ ਰਾਹੁਲ ਨੇ ਕਿਹਾ, 'ਮੈਨੂੰ ਸੋਚਣ ਦਾ ਸਮਾਂ ਦਿਓ।' ਇਹ ਅਹੁਦਾ ਪਿਛਲੇ 10 ਸਾਲਾਂ ਤੋਂ ਖਾਲੀ ਹੈ।


ਇਹ ਵੀ ਪੜ੍ਹੋ: CWC Meeting: ਰਾਹੁਲ ਗਾਂਧੀ ਨੂੰ ਆਗੂ ਵਿਰੋਧੀ ਧਿਰ ਬਣਾਉਣ ਦਾ ਮਤਾ ਪਾਸ, ਰਾਹੁਲ ਬੋਲੇ- ਸੋਚਣ ਦਾ ਦਿਓ ਵਕਤ


ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਮੋਦ ਤਿਵਾਰੀ ਨੇ ਕਿਹਾ, “ਸੋਨੀਆ ਗਾਂਧੀ (Sonia Gandhi) ਨੂੰ ਸਰਬਸੰਮਤੀ ਨਾਲ ਕਾਂਗਰਸ ਸੰਸਦੀ ਦਲ ਦਾ ਪ੍ਰਧਾਨ ਚੁਣਿਆ ਗਿਆ ਹੈ, ਕਾਂਗਰਸ ਨੇ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ 99 ਸੀਟਾਂ ਜਿੱਤ ਕੇ ਵਿਸ਼ਲੇਸ਼ਕਾਂ ਦੀਆਂ ਉਮੀਦਾਂ ਨੂੰ ਤੋੜ ਦਿੱਤਾ ਹੈ।” 2014 ਤੋਂ ਬਾਅਦ ਪਹਿਲੀ ਵਾਰ ਕਾਂਗਰਸ ਵਿਰੋਧੀ ਧਿਰ ਦੇ ਨੇਤਾ ਦੀ ਭੂਮਿਕਾ ਨਿਭਾਉਣ ਦੇ ਯੋਗ ਬਣੀ। ਕੋਈ ਵੀ ਵਿਰੋਧੀ ਪਾਰਟੀ ਪਿਛਲੇ 10 ਸਾਲਾਂ ਵਿੱਚ ਇਹ ਭੂਮਿਕਾ ਹਾਸਲ ਕਰਨ ਵਿੱਚ ਕਾਮਯਾਬ ਨਹੀਂ ਹੋ ਸਕੀ, ਕਿਉਂਕਿ ਉਨ੍ਹਾਂ ਦੀ ਗਿਣਤੀ ਸਦਨ ਦੀਆਂ ਕੁੱਲ ਸੀਟਾਂ ਦੇ 10% ਤੋਂ ਘੱਟ ਸਨ। 


ਇਹ ਵੀ ਪੜ੍ਹੋ: IND Vs PAK T20 World Cup: ਭਾਰਤ ਅਤੇ ਪਾਕਿਸਤਾਨ ਵਿਚਾਲੇ ‘ਹਾਈ ਵੋਲਟੇਜ’ ਮੈਚ , ਵਿਰਾਟ ਕੋਹਲੀ 'ਤੇ ਸਭ ਦੀਆ ਨਜ਼ਰਾਂ