Shiromani Akali Dal: ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦਾ ਬਿਆਨ, ਜ਼ਿਮਨੀ ਚੋਣਾਂ ਲੜ ਸਕਦੈ ਸ਼੍ਰੋਮਣੀ ਅਕਾਲੀ ਦਲ
Shiromani Akali Dal: ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ, ਹਲਕਾ ਇੰਚਾਰਜਾਂ ਅਤੇ ਜ਼ਿਲ੍ਹਾਂ ਪ੍ਰਧਾਨ ਦੀ ਅਹਿਮ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ ਕਿ ਇਸ ਵਾਰ 4 ਸੀਟਾਂ ਉਤੇ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰ ਨਹੀਂ ਉਤਾਰੇ ਜਾਣਗੇ।
Shiromani Akali Dal: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੂਬੀਰ ਸਿੰਘ ਨੇ ਜ਼ਿਮਨੀ ਚੋਣਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਅਗਲੇ ਮਹੀਨੇ 4 ਹਲਕਿਆ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਜਿਸ ਵਿੱਚ ਵੱਖ-ਵੱਖ ਪਾਰਟੀਆਂ ਵੱਲੋਂ ਆਪਣੇ -ਆਪਣੇ ਉਮੀਦਵਾਰਾਂ ਦੁਆਰਾ ਚੋਣ ਲੜਨ ਵਾਸਤੇ ਮੈਦਾਨ ਵਿੱਚ ਉਤਾਰਿਆ ਜਾ ਰਿਹਾ ਹੈ।
ਸ਼੍ਰੋਮਣੀ ਅਕਾਲੀ ਦਲ ਵੀ ਇਹਨਾਂ ਚੋਣਾਂ ਵਿੱਚ ਹਿੱਸਾ ਲੈ ਸਕਦਾ ਹੈ ਉਹ ਚੋਣ ਲੜ ਸਕਦਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਉੱਤੇ ਚੋਣਾਂ ਲੜਨ 'ਤੇ ਕਿਸੇ ਪ੍ਰਕਾਰ ਦੀ ਕੋਈ ਪਾਬੰਦੀ ਨਹੀਂ ਹੈ, ਕੇਵਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਾ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਪਰੰਪਰਾ ਅਤੇ ਮਰਿਆਦਾ ਅਨੁਸਾਰ ਹੋਣ ਕਰਕੇ ਉਹਨਾਂ ਨੂੰ ਚੋਣ ਲੜਨ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ ਪਰ ਬਾਕੀ ਦੀ ਸਾਰੀ ਪਾਰਟੀ ਇਹ ਵਿਧਾਨ ਸਭਾ ਚੋਣਾਂ ਦੇ ਵਿੱਚ ਹਿੱਸਾ ਲਿਆ ਸਕਦੀ ਹੈ ਕਿਸੇ ਪ੍ਰਕਾਰ ਦੀ ਵੀ ਪਾਰਟੀ ਉੱਤੇ ਚੋਣਾਂ ਲੜਨ ਸਬੰਧੀ ਕੋਈ ਪਾਬੰਦੀ ਨਹੀਂ ਹੈ।
ਦੱਸਦਈਏ ਕਿ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਖਿਆ ਸੀ ਕਿ ਸ੍ਰੀ ਅਕਾਲ ਤਖਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਹੋਇਆ। ਇਸ ਕਰਕੇ ਉਹ ਅਗਲੇ ਫੈਸਲੇ ਤੱਕ ਪਾਰਟੀ ਗਤੀਵਿਧੀਆਂ 'ਚ ਸਰਗਰਮ ਨਹੀਂ ਹੋ ਸਕਣਗੇ।ਅਕਾਲੀ ਦਲ ਦੇ ਇੱਕ ਵਫਦ ਨੇ ਬੀਤੀ ਸ਼ਾਮ ਇਸ ਸਬੰਧ ਵਿੱਚ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਇੱਕ ਮੰਗ ਪੱਤਰ ਦੇ ਕੇ ਇਸ ਮਾਮਲੇ ਵਿੱਚ ਜ਼ਿਮਨੀ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਸੁਖਬੀਰ ਸਿੰਘ ਬਾਦਲ ਨੂੰ ਛੋਟ ਦੇਣ ਦੀ ਅਪੀਲ ਕੀਤੀ ਸੀ।
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ, ਹਲਕਾ ਇੰਚਾਰਜਾਂ ਅਤੇ ਜ਼ਿਲ੍ਹਾਂ ਪ੍ਰਧਾਨ ਦੀ ਅਹਿਮ ਮੀਟਿੰਗ ਹੋਈ ਹੈ। ਜਿਸ ਵਿੱਚ ਫੈਸਲਾ ਲਿਆ ਗਿਆ ਹੈ ਕਿ ਇਸ ਵਾਰ 4 ਸੀਟਾਂ ਉਤੇ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰ ਨਹੀਂ ਉਤਾਰੇ ਜਾਣਗੇ। ਮੀਟਿੰਗ ਵਿੱਚ ਚਾਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤੇ ਐਸਜੀਪੀਸੀ ਪ੍ਰਧਾਨ ਦੀ ਚੋਣ ਨੂੰ ਲੈ ਕੇ ਚਰਚਾ ਹੋਈ ਹੈ। ਦੇਸ਼ ਵਿੱਚ ਪਿਛਲੇ ਕਾਫੀ ਸਮੇਂ ਤੋਂ ਘੱਟ ਗਿਣਤੀਆਂ ਦੇ ਖਿਲਾਫ ਸਾਜ਼ਿਸ਼ਾਂ ਚੱਲ ਰਹੀਆਂ ਹਨ। ਅਕਾਲੀ ਦਲ ਨੂੰ ਲੀਡਰ ਰਹਿਤ ਕਰਨ ਲਈ ਵੀ ਸਾਜ਼ਿਸ਼ਾਂ ਚੱਲ ਰਹੀਆਂ ਹਨ। ਪੰਜਾਬ ਤੋਂ ਬਾਹਰ ਜੋ ਤਖ਼ਤ ਸਨ ਉਨ੍ਹਾਂ ਵਿੱਚ ਬਦਲਾਅ ਕੀਤੇ ਜਾ ਰਹੇ ਹਨ। ਦਿੱਲੀ ਕਮੇਟੀ ਉਤੇ ਕਬਜ਼ਾ ਕਰ ਲਿਆ ਗਿਆ ਹੈ।