Sukhbir Singh Badal: ਸੁਖਬੀਰ ਸਿੰਘ ਬਾਦਲ ਨੇ ਹਿਮਚਾਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨਾਲ ਕੀਤੀ ਮੁਲਕਾਤ
Sukhbir Singh Badal: ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਹਿਮਾਚਲ ਪ੍ਰਦੇਸ਼ ਦੇ ਨਾਲ ਸ਼ਿਮਲਾ ਦੇ ਵਿੱਚ ਉਨ੍ਹਾਂ ਨਾਲ ਮੁਲਕਾਤ ਕੀਤੀ।
Sukhbir Singh Badal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨਾਲ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿੱਚ ਮੀਟਿੰਗ ਕੀਤੀ। ਇਸ ਮੌਕੇ ਬਾਦਲ ਨੇ ਕਿਹਾ ਕਿ ਪੰਜਾਬੀਆਂ ਨੂੰ ਹਿਮਾਚਲ ਵਿੱਚ ਆ ਰਹੀਆਂ ਪਰੇਸ਼ਾਨੀਆਂ ਬਾਰੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨਾਲ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਨੇ ਕਿਹਾ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਉਨ੍ਹਾਂ ਨੂੰ ਸਾਰੇ ਮਸਲਿਆਂ ਦੇ ਹੱਲ ਨੂੰ ਜਲਦੀ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਬੀਤੇ ਕੁੱਝ ਸਮੇਂ ਤੋਂ ਪੰਜਾਬੀ ਸੈਲਾਨੀਆਂ ਨੂੰ ਹਿਮਾਚਲ ਪ੍ਰਦੇਸ਼ ਵਿੱਚ ਆ ਰਹੀਆਂ ਪ੍ਰੇਸ਼ਾਨੀਆਂ ਅਤੇ ਕੁੱਝ ਹੋਰ ਅਹਿਮ ਮੁੱਦਿਆਂ 'ਤੇ ਸੂਬੇ ਦੇ ਮੁੱਖਮੰਤਰੀ ਸੁਖਵਿੰਦਰ ਸਿੰਘ ਸੁੱਖੁ ਜੀ ਨਾਲ ਅੱਜ ਉਨ੍ਹਾਂ ਦੇ ਦਫ਼ਤਰ ਸ਼ਿਮਲਾ ਵਿਖ਼ੇ ਮੁਲਾਕਾਤ ਕੀਤੀ। ਧੰਨਵਾਦੀ ਹਾਂ ਕਿ ਗੰਭੀਰ ਚਰਚਾ ਉਪਰੰਤ ਮੁੱਖਮੰਤਰੀ ਹਿਮਾਚਲ ਪ੍ਰਦੇਸ਼ ਨੇ ਸਾਰੇ ਮਸਲਿਆਂ ਦੇ ਹੱਲ ਨੂੰ ਜਲਦੀ ਯਕੀਨੀ ਬਣਾਉਣ ਦਾ ਭਰੋਸਾ ਦਿਵਾਇਆ।
ਇਹ ਵੀ ਪੜ੍ਹੋ: Khanna News: ਪੋਤਰੇ ਦਾ ਕਤਲ ਕਰਨ ਵਾਲੇ ਦੋਸ਼ੀ ਦੀ ਗ੍ਰਿਫ਼ਤਾਰੀ ਲਈ ਦਾਦੀ ਨੇ ਲਗਾਇਆ ਧਰਨਾ
ਜ਼ਿਕਰ ਕਰ ਦਈਏ ਕਿ ਪਿਛਲੇ ਕੁਝ ਮਹੀਨਿਆਂ ਅੰਦਰ ਹਿਮਾਚਲ ਪ੍ਰਦੇਸ਼ ਵਿੱਚ ਕਈ ਪੰਜਾਬੀਆਂ ਨਾਲ ਕੁੱਟਮਾਰ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਸਨ ਜਿਸ ਨੂੰ ਲੈ ਕੇ ਦੋਵਾਂ ਸੂਬਿਆਂ ਵਿੱਚ ਸਥਿਤੀ ਵਿਗੜਨ ਦੀ ਸਥਿਤੀ ਵਿੱਚ ਆ ਗਈ ਸੀ ਹਾਲਾਂਕਿ ਪਿਛਲੇ ਦਿਨਾਂ ਤੋਂ ਹਾਲਾਤ ਕੁਝ ਸੁਖਾਵੇਂ ਹਨ। ਇਸ ਮੌਕੇ ਸੁਖਬੀਰ ਬਾਦਲ ਦੀ ਹਿਮਾਚਲ ਦੇ ਮੁੱਖ ਮੰਤਰੀ ਨਾਲ ਮੀਟਿੰਗ ਨੂੰ ਚੰਗੇ ਸੰਦਰਭ ਵਿੱਚ ਲਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: Chandigarh News: ਪੀਜੀਆਈ ਦੇ ਠੇਕਾ ਮੁਲਾਜ਼ਮਾਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਗਏ