Sukhbir Singh Badal: ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਆਏ ਫੈਸਲੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਸੁਖਬੀਰ ਸਿੰਘ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਲਿਖਿਆ ਹੈ ਕਿ...ਸ਼੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਨੂੰ ਸਿਰ ਨਿਵਾ ਕੇ ਪ੍ਰਵਾਨ ਕੀਤਾ ਹੈ। ਉਹ ਹੁਕਮ ਅਨੁਸਾਰ ਜਲਦੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋ ਕੇ ਖ਼ਿਮਾ ਜਾਚਨਾ ਕਰਾਂਗਾ।


COMMERCIAL BREAK
SCROLL TO CONTINUE READING

ਸੁਖਬੀਰ ਸਿੰਘ ਬਾਦਲ ਦਾ ਪੋਸਟ


ਵਾਹਿਗਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫ਼ਤਹਿ


“ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮ ਨੂੰ ਦਾਸ ਸਿਰ ਨਿਵਾਂ ਕੇ ਪ੍ਰਵਾਨ ਕਰਦਾ ਹੈ।
ਹੁਕਮ ਅਨੁਸਾਰ ਜਲਦੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋ ਕੇ ਖ਼ਿਮਾ ਜਾਚਨਾ ਕਰਾਂਗਾ ਜੀ।”



ਦੱਸਦਈਏ ਕਿ ਪੰਜ ਤਖਤ ਸਾਹਿਬਾਨਾਂ ਦੇ ਜਥੇਦਾਰ ਸਾਹਿਬਾਨ ਦੀ ਅੱਜ ਹੋਈ ਇਕੱਤਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਲੈ ਕੇ ਵੱਡਾ ਫੈਸਲਾ ਸੁਣਾਇਆ ਗਿਆ। ਪਿਛਲੇ ਦਿਨੀ ਅਕਾਲੀ ਦਲ ਤੋਂ ਬਾਗੀ ਹੋਏ ਆਗੂਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੇ ਪੇਸ਼ ਹੋ ਕੇ ਇਸ ਸਬੰਧੀ ਕਾਰਵਾਈ ਦੀ ਮੰਗ ਕੀਤੀ ਗਈ ਸੀ।


ਉਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੇ ਪੇਸ਼ ਹੋ ਕੇ ਆਪਣਾ ਜਵਾਬ ਵੀ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਸੌਂਪਿਆ ਗਿਆ ਸੀ। ਉਸ ਮਸਲੇ ਤੇ ਅੱਜ ਜਥੇਦਾਰ ਸਾਹਿਬਾਨ ਵੱਲੋਂ ਫੈਸਲਾ ਸੁਣਾਇਆ ਗਿਆ। ਜਿਸ ਤਹਿਤ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ।


ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਘਵੀਰ ਸਿੰਘ ਵੱਲੋਂ ਸੁਣਾਏ ਗਏ ਫੈਸਲੇ ਤਹਿਤ ਸੁਖਬੀਰ ਸਿੰਘ ਬਾਦਲ ਨੂੰ 15 ਦਿਨਾਂ ਵਿੱਚ ਜਵਾਬ ਦੇਣ ਅਤੇ ਆਪਣੇ ਗੁਨਾਹਾਂ ਦੀ ਮਾਫੀ ਮੰਗਣ ਦਾ ਹੁਕਮ ਸੁਣਾਇਆ ਗਿਆ ਹੈ। ਇਸ ਤੋਂ ਇਲਾਵਾ ਉਹਨਾਂ ਦੀ ਸਰਕਾਰ ਦੌਰਾਨ ਮੰਤਰੀ ਰਹੇ ਸਿੱਖ ਆਗੂਆਂ ਨੂੰ ਵੀ ਜਵਾਬ ਦੇਣ ਲਈ ਕਿਹਾ ਗਿਆ ਹੈ। ਸੁਖਬੀਰ ਸਿੰਘ ਬਾਦਲ ਨੂੰ ਨਿਮਾਣੇ ਸਿੱਖ ਵਜੋਂ ਪੇਸ਼ ਹੋਣ ਬਾਰੇ ਵੀ ਕਿਹਾ ਗਿਆ ਹੈ।