Arvind Kejriwal News: ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਗ੍ਰਿਫਤਾਰੀ ਨੂੰ ਚੁਣੌਤੀ ਦਿੰਦੀ ਸੁਪਰੀਮ ਕੋਰਟ ਵਿੱਚ ਪਾਈ ਪਟੀਸ਼ਨ ਉਤੇ ਈਡੀ ਨੂੰ ਨੋਟਿਸ ਜਾਰੀ ਹੋਇਆ ਹੈ। ਸੁਪਰੀਮ ਕੋਰਟ ਨੇ ਅਗਲੀ ਸੁਣਵਾਈ 29 ਅਪ੍ਰੈਲ ਰੱਖੀ ਹੈ। ਸਿਖਰਲੀ ਅਦਾਲਤ ਨੇ ਈਡੀ ਨੂੰ 24 ਅਪ੍ਰੈਲ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।


COMMERCIAL BREAK
SCROLL TO CONTINUE READING

ਅੱਜ ਈਡੀ ਵੱਲੋਂ ਪੇਸ਼ ਕੀਤੀਆਂ ਗਈਆਂ ਦਲੀਲਾਂ ’ਤੇ ਕੇਜਰੀਵਾਲ 27 ਅਪ੍ਰੈਲ ਤੱਕ ਆਪਣਾ ਜਵਾਬ ਦਾਖ਼ਲ ਕਰ ਸਕਣਗੇ, ਜਦੋਂ ਕੇਜਰੀਵਾਲ ਵੱਲੋਂ ਅਭਿਸ਼ੇਕ ਮਨੂ ਸਿੰਘਵੀ ਨੇ ਗ੍ਰਿਫ਼ਤਾਰੀ ਖ਼ਿਲਾਫ਼ ਆਪਣੀਆਂ ਦਲੀਲਾਂ ਪੇਸ਼ ਕਰਨੀਆਂ ਚਾਹੀਆਂ ਤਾਂ ਅਦਾਲਤ ਨੇ ਉਨ੍ਹਾਂ ਨੇ ਈ.ਡੀ ਨੂੰ ਆਪਣੀਆਂ ਦਲੀਲਾਂ ਰੱਖਣ ਲਈ ਕਿਹਾ। ਜਦੋਂ ਕੇਜਰੀਵਾਲ ਨੇ 19 ਅਪ੍ਰੈਲ ਨੂੰ ਹੋਣ ਵਾਲੀ ਪਹਿਲੇ ਪੜਾਅ ਦੀ ਸੁਣਵਾਈ ਦਾ ਹਵਾਲਾ ਦਿੰਦੇ ਹੋਏ ਅਗਲੀ ਤਰੀਕ ਜਲਦੀ ਤੋਂ ਜਲਦੀ ਦੇਣ ਦੀ ਬੇਨਤੀ ਕੀਤੀ ਤਾਂ ਅਦਾਲਤ ਨੇ ਕਿਹਾ ਕਿ ਅਸੀਂ ਆਪਣੀ ਸਹੂਲਤ ਅਨੁਸਾਰ ਤਰੀਕ ਦੇ ਦਿੱਤੀ ਹੈ।


ਅਗਲੀ ਸੁਣਵਾਈ 29 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਹਫ਼ਤੇ ਵਿੱਚ ਹੋਵੇਗੀ। ਇਸ ਦਾ ਮਤਲਬ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਘੱਟੋ-ਘੱਟ 28 ਅਪ੍ਰੈਲ ਤੱਕ ਜੇਲ੍ਹ 'ਚ ਰਹਿਣਾ ਪਵੇਗਾ। ਸੁਪਰੀਮ ਕੋਰਟ ਵਿੱਚ ਅਰਵਿੰਦ ਕੇਜਰੀਵਾਲ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਦਾਅਵਾ ਕੀਤਾ ਕਿ ਕੇਜਰੀਵਾਲ ਨੂੰ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਤੋਂ ਰੋਕਣ ਲਈ ਗ੍ਰਿਫ਼ਤਾਰ ਕੀਤਾ ਗਿਆ ਹੈ।


ਕੇਜਰੀਵਾਲ ਦੇ ਵਕੀਲ ਨੇ ਮਾਮਲੇ ਦੀ ਸੁਣਵਾਈ 19 ਅਪ੍ਰੈਲ ਨੂੰ ਖੁਦ ਸੂਚੀਬੱਧ ਕਰਨ ਦੀ ਮੰਗ ਕੀਤੀ ਸੀ, ਪਰ ਸੁਪਰੀਮ ਕੋਰਟ ਨੇ ਇਸ ਦੀ ਜਲਦੀ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਮਾਮਲੇ ਦੀ ਸੁਣਵਾਈ 29 ਅਪ੍ਰੈਲ ਨੂੰ ਸੂਚੀਬੱਧ ਕਰ ਦਿੱਤੀ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਕੇਜਰੀਵਾਲ ਦੀ ਪਟੀਸ਼ਨ 'ਤੇ ਸੁਣਵਾਈ ਕਰੇਗੀ। ਜ਼ਿਕਰਯੋਗ ਹੈ ਕਿ ਕੇਜਰੀਵਾਲ ਨੇ ਸ਼ਰਾਬ ਨੀਤੀ ਘੁਟਾਲੇ 'ਚ ਆਪਣੀ ਗ੍ਰਿਫਤਾਰੀ ਨੂੰ ਚੁਣੌਤੀ ਦਿੰਦੇ ਹੋਏ ਦਿੱਲੀ ਹਾਈਕੋਰਟ 'ਚ ਪਹੁੰਚ ਕੀਤੀ ਸੀ ਪਰ ਉਨ੍ਹਾਂ ਨੂੰ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ, ਜਿਸ ਤੋਂ ਬਾਅਦ ਕੇਜਰੀਵਾਲ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ।



ਦਿੱਲੀ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ


ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਨੂੰ ਕਰਾਰਾ ਝਟਕਾ ਦਿੰਦੇ ਹੋਏ ਦਿੱਲੀ ਹਾਈ ਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ ਅਤੇ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਕੇਜਰੀਵਾਲ ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਆਪਣੀ ਗ੍ਰਿਫਤਾਰੀ ਨੂੰ ਚੁਣੌਤੀ ਦਿੱਤੀ ਸੀ। ਅਦਾਲਤ ਨੇ ਕਿਹਾ ਸੀ ਕਿ ਵਾਰ-ਵਾਰ ਸੰਮਨ ਜਾਰੀ ਕਰਨ ਦੇ ਬਾਵਜੂਦ ਕੇਜਰੀਵਾਲ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਸਾਹਮਣੇ ਪੇਸ਼ ਨਹੀਂ ਹੋਏ ਅਤੇ ਜਾਂਚ 'ਚ ਸ਼ਾਮਲ ਨਹੀਂ ਹੋਏ ਤਾਂ ਜਾਂਚ ਏਜੰਸੀ ਕੋਲ ਕੋਈ ਖਾਸ ਵਿਕਲਪ ਨਹੀਂ ਬਚਿਆ।


ਦਿੱਲੀ ਦੇ ਮੁੱਖ ਮੰਤਰੀ ਦੀ ਪਟੀਸ਼ਨ ਨੂੰ ਖਾਰਜ ਕਰਦੇ ਹੋਏ, ਹਾਈ ਕੋਰਟ ਨੇ ਡਾਇਰੈਕਟੋਰੇਟ ਦੇ ਦਾਅਵੇ ਦਾ ਵੀ ਹਵਾਲਾ ਦਿੱਤਾ ਸੀ ਕਿ ਕੇਜਰੀਵਾਲ ਅਪਰਾਧ ਦੀ ਕਮਾਈ ਨੂੰ ਛੁਪਾਉਣ ਅਤੇ ਵਰਤਣ ਵਿੱਚ ਸਰਗਰਮੀ ਨਾਲ ਸ਼ਾਮਲ ਸੀ। ਦਿੱਲੀ ਹਾਈ ਕੋਰਟ ਨੇ ਕੇਜਰੀਵਾਲ ਦੀ ਪਟੀਸ਼ਨ ਨੂੰ ਖਾਰਜ ਕਰਦੇ ਹੋਏ ਕਿਹਾ ਸੀ ਕਿ 'ਆਮ ਅਤੇ ਵਿਸ਼ੇਸ਼ ਵਿਅਕਤੀਆਂ' ਖਿਲਾਫ ਜਾਂਚ ਵੱਖ-ਵੱਖ ਨਹੀਂ ਹੋ ਸਕਦੀ।


ਇਹ ਵੀ ਪੜ੍ਹੋ : Arvind Kejriwal News: ਤਿਹਾੜ ਜੇਲ੍ਹ 'ਚ ਕੇਜਰੀਵਾਲ ਨਾਲ ਅੱਤਵਾਦੀਆਂ ਵਾਂਗ ਸਲੂਕ ਕੀਤਾ ਜਾ ਰਿਹੈ-ਸੀਐਮ ਮਾਨ