Supreme Court News:  ਦਿੱਲੀ ਐਨਸੀਆਰ ਵਿੱਚ ਪ੍ਰਦੂਸ਼ਣ ਦੇ ਮਸਲੇ ਉਤੇ ਸੁਪਰੀਮ ਕੋਟ ਵਿੱਚ ਸੁਣਵਾਈ ਸੁਣਵਾਈ ਹੋਈ। ਸਿਖਰਲੀ ਅਦਾਲਤ ਨੇ ਅੱਜ ਤਿੱਖੀਆਂ ਟਿੱਪਣੀਆਂ ਕੀਤੀਆਂ। ਏਐਸਜੀ ਐਸ਼ਵਰਿਆ ਭਾਟੀ ਨੇ ਅਦਾਲਤ ਨੂੰ ਦੱਸਿਆ ਕਿ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਨੇ ਉਸ ਦੇ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਦੇ ਕਾਰਨ ਪੰਜਾਬ ਅਤੇ ਹਰਿਆਣਾ ਦੋਵੇਂ ਸੂਬਿਆਂ ਦੇ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।


COMMERCIAL BREAK
SCROLL TO CONTINUE READING

ਦੋਵਾਂ ਵੱਲੋਂ ਜਵਾਬ ਦਾਖਲ ਕੀਤੇ ਗਏ ਹਨ। ਸੁਪਰੀਮ ਕੋਰਟ ਨੇ ਨਾਰਾਜ਼ਗੀ ਜ਼ਾਹਿਰ ਕਰਦੇ ਹੋਏ ਕਿਹਾ ਕਿ ਇਹ ਵੱਡੀ ਦਿੱਕਤ ਹੈ। ਕਾਨੂੰਨ ਇਸ ਗੱਲ ਦੀ ਇਜਾਜ਼ਤ ਦਿੰਦਾ ਕਿ ਤੁਸੀਂ ਅਜਿਹੀ ਸੂਰਤ ਵਿੱਚ ਅਧਿਕਾਰੀਆਂ ਖਿਲਾਫ਼ ਮੁਕੱਦਮਾ ਚਲਾ ਸਕਦੇ ਹੋ ਪਰ ਤੁਸੀਂ ਅਜੇ ਤੱਕ ਸਿਰਫ਼ ਨੋਟਿਸ ਹੀ ਭੇਜ ਰਹੇ ਹੋ।


ਸੁਪਰੀਮ ਕੋਰਟ ਨੇ ਕਿਹਾ ਕਿ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਦੇ ਗਠਨ ਦੇ ਤਿੰਨ ਸਾਲ ਬਾਅਦ ਵੀ ਸੂਬਿਆਂ ਵੱਲੋਂ ਉਸ ਦੇ ਕਿਸੇ ਨਿਰਦੇਸ਼ ਦੀ ਪਾਲਣਾ ਨਹੀਂ ਹੋ ਰਹੀ ਹੈ। ਕਮਿਸ਼ਨ ਅਤੇ ਪ੍ਰਦੂਸ਼ਣ ਦੀ ਰੋਕਥਾਮ ਨੂੰ ਲੈ ਕੇ ਗੰਭੀਰ ਨਹੀਂ ਹੈ। ਸਿਵਾਏ ਰਾਜਨੀਤੀ ਦੇ ਕੁਝ ਨਹੀਂ ਹੋ ਰਿਹਾ ਹੈ।


ਪੰਜਾਬ ਸਰਕਾਰ ਵੱਲੋਂ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਅਦਾਲਤ ਨੂੰ ਭਰੋਸਾ ਦੇਣ ਦੀ ਕੋਸ਼ਿਸ਼ ਕੀਤੀ ਸੂਬਾ ਸਰਕਾਰ ਨੇ ਆਪਣੇ ਵੱਲੋਂ ਕਦਮ ਚੁੱਕੇ ਹਨ। ਜਸਟਿਸ ਨੇ ਨਾਰਾਜ਼ਗੀ ਜ਼ਾਹਿਰ ਕਰਦੇ ਹੋਏ ਕਿਹਾ ਕਿ ਸਾਨੂੰ ਜ਼ਿਆਦਾ ਕਹਿਣ ਲਈ ਮਜਬੂਰ ਨਾ ਕਰੋ। ਸਾਨੂੰ ਪਤਾ ਹੈ ਕਿ ਤੁਸੀ ਕਿਹੜੇ ਸੈਕਸ਼ਨ ਤਹਿਤ ਐਫਆਈਆਰ ਦਰਜ ਕੀਤੀ ਹੈ। ਹਕੀਕਤ ਇਹ ਹੈ ਕਿ ਸੂਬਾ ਸਰਕਾਰ ਨੇ ਕੁਝ ਨਹੀਂ ਕੀਤਾ। ਪਰਾਲੀ ਸਾੜਨ ਦੇ ਦੋਸ਼ ਵਿੱਚ ਆਦਮੀ ਦੇ ਖਿਲਾਫ਼ ਤੁਸੀਂ ਮੁਕੱਦਮਾ ਨਹੀਂ ਚਲਾਇਆ ਹੈ।


ਸੁਪਰੀਮ ਕੋਰਟ ਨੇ ਕੋਰਟ ਰੂਮ ਵਿੱਚ ਮੌਜੂਦ ਪੰਜਾਬ ਦੇ ਮੁੱਖ ਸਕੱਤਰ ਨੂੰ ਕਿਹਾ ਕਿ ਤੁਹਾਡੇ ਖਿਲਾਫ਼ ਉਲੰਘਣਾ ਦਾ ਨੋਟਿਸ ਜਾਰੀ ਕੀਤਾ ਜਾਵੇਗਾ। ਅਸੀਂ ਤੁਹਾਨੂੰ ਛੱਡਾਂਗੇ ਨਹੀਂ। ਅਦਾਲਤ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਕਿਹਾ ਕਿ ਤੁਹਾਨੂੰ ਜਵਾਬ ਦੇਣਾ ਪਵੇਗਾ। ਤੁਸੀਂ ਸੂਬੇ ਦੇ ਐਡਵੋਕੇਟ ਜਨਰਲ (ਏਜੀ) ਨੂੰ ਇਹ ਝੂਠਾ ਬਿਆਨ ਕਿਉਂ ਦਿੱਤਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਟਰੈਕਟਰ ਅਤੇ ਡੀਜ਼ਲ ਦੀ ਮੰਗ ਲਈ ਫੰਡ ਲਈ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ। (ਜਦਕਿ ਅਜਿਹੀ ਕੋਈ ਮੰਗ ਸੂਬਾ ਸਰਕਾਰ ਨੇ ਕੇਂਦਰ ਨੂੰ ਨਹੀਂ ਕੀਤੀ) ਤੁਸੀਂ ਦੱਸੋ ਕਿ ਤੁਸੀਂ ਕਿਸ ਦੇ ਨਿਰਦੇਸ਼ਾਂ ਉਤੇ ਅਜਿਹਾ ਕੀਤਾ। ਅਸੀਂ ਇਸ ਕੇਸ ਵਿੱਚ ਤੁਹਾਡੇ ਖਿਲਾਫ਼ ਉਲੰਘਣਾ ਦਾ ਨੋਟਿਸ ਜਾਰੀ ਕਰਾਂਗੇ। ਅਸੀਂ ਤੁਹਾਨੂੰ ਛੱਡਾਂਗੇ ਨਹੀਂ।


ਇਹ ਵੀ ਪੜ੍ਹੋ : Punjab Breaking Live Updates: ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ ਸੁਪਰੀਮ ਕੋਰਟ 'ਚ ਅੱਜ ਮੁੜ ਸੁਣਵਾਈ ਹੋਵੇਗੀ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ