Article 370 News: ਜੰਮੂ-ਕਸ਼ਮੀਰ ਨੂੰ ਖੁਦਮੁਖਤਿਆਰੀ ਦਾ ਦਰਜਾ ਦੇਣ ਵਾਲੀ ਸੰਵਿਧਾਨ ਦੀ ਧਾਰਾ 370 ਹਟਾਉਣ 'ਤੇ ਸੁਪਰੀਮ ਕੋਰਟ ਅੱਜ ਆਪਣਾ ਫੈਸਲਾ ਸੁਣਾਇਆ।
Trending Photos
Supreme Court News: ਜੰਮੂ-ਕਸ਼ਮੀਰ ਨੂੰ ਖੁਦਮੁਖਤਿਆਰੀ ਦਾ ਦਰਜਾ ਦੇਣ ਵਾਲੀ ਸੰਵਿਧਾਨ ਦੀ ਧਾਰਾ 370 ਹਟਾਉਣ 'ਤੇ ਸੁਪਰੀਮ ਕੋਰਟ ਅੱਜ ਆਪਣਾ ਫੈਸਲਾ ਸੁਣਾਇਆ। ਅਦਾਲਤ ਨੇ ਟਿੱਪਣੀ ਕੀਤੀ ਭਾਰਤ ਵਿੱਚ ਰਲੇਵੇਂ ਮਗਰੋਂ ਹੁਣ ਜੰਮੂ-ਕਸ਼ਮੀਰ ਵੱਖਰਾ ਪ੍ਰਭੂਸੱਤਾ ਸੰਪੰਨ ਰਾਜ ਨਹੀਂ ਰਿਹਾ ਹੈ। ਅਦਾਲਤ 23 ਪਟੀਸ਼ਨਾਂ 'ਤੇ ਆਪਣਾ ਫੈਸਲਾ ਦੇਵੇਗੀ। ਦੋਵਾਂ ਧਿਰਾਂ ਦੀਆਂ ਦਲੀਲਾਂ ਤੋਂ ਬਾਅਦ 5 ਸਤੰਬਰ ਨੂੰ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਪੰਜ ਜੱਜਾਂ ਦੇ ਬੈਂਚ ਨੇ ਸਵੇਰੇ 11 ਵਜੇ ਇਸ ਮਾਮਲੇ ਵਿੱਚ ਫ਼ੈਸਲਾ ਪੜ੍ਹਨਾ ਸ਼ੁਰੂ ਕੀਤਾ। ਸੀਜੇਆਈ ਤੋਂ ਇਲਾਵਾ ਇਸ ਬੈਂਚ ਵਿੱਚ ਜਸਟਿਸ ਸੰਜੇ ਕਿਸ਼ਨ ਕੌਲ, ਸੰਜੀਵ ਖੰਨਾ, ਬੀਆਰ ਗਵਈ ਅਤੇ ਸੂਰਿਆ ਕਾਂਤ ਹਨ। ਜ਼ਿਕਰਯੋਗ ਹੈ ਕਿ ਸਤੰਬਰ ਮਹੀਨੇ 'ਚ ਲਗਾਤਾਰ 16 ਦਿਨ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੁਪਰੀਮ ਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਚੀਫ਼ ਜਸਟਿਸ ਨੇ ਕਿਹਾ ਕਿ ਕੇਂਦਰ ਵੱਲੋਂ ਸੂਬੇ ਲਈ ਲਏ ਗਏ ਹਰ ਫ਼ੈਸਲੇ ਨੂੰ ਚੁਣੌਤੀ ਨਹੀਂ ਦਿੱਤੀ ਜਾ ਸਕਦੀ। ਪੰਜ ਜੱਜਾਂ ਦੇ ਤਿੰਨ ਵੱਖ-ਵੱਖ ਫ਼ੈਸਲੇ ਹਨ। ਉਨ੍ਹਾਂ ਕਿਹਾ ਕਿ ਪਟੀਸ਼ਨਰਾਂ ਦੀ ਇਹ ਦਲੀਲ ਕਿ ਕੇਂਦਰ ਸਰਕਾਰ ਅਜਿਹੀ ਕਾਰਵਾਈ ਨਹੀਂ ਕਰ ਸਕਦੀ ਜਿਸ ਦੇ ਰਾਸ਼ਟਰਪਤੀ ਸ਼ਾਸਨ ਦੌਰਾਨ ਰਾਜ ਵਿੱਚ ਨਾ ਬਦਲ ਸਕਣ ਵਾਲੇ ਨਤੀਜੇ ਹੋਣ।
ਇਹ ਵੀ ਪੜ੍ਹੋ : Punjab News: 'ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ' ਦਾ ਆਗਾਜ਼; 1076 'ਤੇ ਫੋਨ ਕਰਨ ਨਾਲ ਘਰ ਬੈਠੇ ਮਿਲਣਗੀਆਂ 43 ਸੇਵਾਵਾਂ
ਸੁਪਰੀਮ ਕੋਰਟ ਨੇ ਕਿਹਾ ਕਿ ਧਾਰਾ 370 ਇੱਕ ਅਸਥਾਈ ਵਿਵਸਥਾ ਹੈ। ਧਾਰਾ 370 ਨੂੰ ਖ਼ਤਮ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਦੀ ਰਾਸ਼ਟਰਪਤੀ ਦੀ ਸ਼ਕਤੀ ਜੰਮੂ-ਕਸ਼ਮੀਰ ਦੀ ਸੰਵਿਧਾਨ ਸਭਾ ਭੰਗ ਹੋਣ ਤੋਂ ਬਾਅਦ ਵੀ ਜਾਰੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਜੰਮੂ-ਕਸ਼ਮੀਰ 'ਤੇ ਕੇਂਦਰ ਸਰਕਾਰ ਦਾ ਫ਼ੈਸਲਾ ਬਰਕਰਾਰ ਰਹੇਗਾ। 5 ਅਗਸਤ 2019 ਦਾ ਫੈਸਲਾ ਬਰਕਰਾਰ ਰਹੇਗਾ। ਇਸ ਨੂੰ ਬਦਲਿਆ ਨਹੀਂ ਜਾਵੇਗਾ। ਇਸ ਤੋਂ ਇਲਾਵਾ ਸਿਖਰਲੀ ਅਦਾਲਤ ਨੇ ਸਤੰਬਰ 2024 ਤੋਂ ਪਹਿਲਾਂ ਜੰਮੂ-ਕਸ਼ਮੀਰ ਵਿੱਚ ਚੋਣਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।
ਧਾਰਾ 370 ਇੱਕ ਅਸਥਾਈ ਵਿਵਸਥਾ
ਚੀਫ਼ ਜਸਟਿਸ ਨੇ ਕਿਹਾ ਕਿ ਜਦੋਂ ਰਾਜਾ ਹਰੀ ਸਿੰਘ ਨੇ ਭਾਰਤ ਨਾਲ ਰਲੇਵੇਂ ਦੇ ਸਮਝੌਤੇ 'ਤੇ ਦਸਤਖਤ ਕੀਤੇ ਸਨ ਤਾਂ ਜੰਮੂ-ਕਸ਼ਮੀਰ ਦੀ ਪ੍ਰਭੂਸੱਤਾ ਖ਼ਤਮ ਹੋ ਗਈ ਸੀ। ਇਹ ਭਾਰਤ ਦੇ ਅਧੀਨ ਹੋ ਗਿਆ ਸੀ। ਇਹ ਸਪੱਸ਼ਟ ਹੈ ਕਿ ਜੰਮੂ-ਕਸ਼ਮੀਰ ਭਾਰਤ ਦਾ ਅਨਿੱਖੜਵਾਂ ਅੰਗ ਹੈ। ਭਾਰਤ ਦਾ ਸੰਵਿਧਾਨ ਜੰਮੂ-ਕਸ਼ਮੀਰ ਦੇ ਸੰਵਿਧਾਨ ਤੋਂ ਉੱਤਮ ਹੈ। ਧਾਰਾ 370 ਇੱਕ ਅਸਥਾਈ ਵਿਵਸਥਾ ਹੈ। ਧਾਰਾ 370 'ਤੇ ਫੈਸਲਾ ਪੜ੍ਹਦੇ ਹੋਏ ਚੀਫ ਜਸਟਿਸ ਨੇ ਕਿਹਾ ਹੈ ਕਿ ਸੂਬੇ 'ਚ ਜੰਗ ਦੀ ਸਥਿਤੀ ਕਾਰਨ ਧਾਰਾ 370 ਅੰਤਰਿਮ ਵਿਵਸਥਾ ਸੀ। ਧਾਰਾ 370(3) ਦੇ ਤਹਿਤ ਰਾਸ਼ਟਰਪਤੀ ਕੋਲ ਇੱਕ ਨੋਟੀਫਿਕੇਸ਼ਨ ਜਾਰੀ ਕਰਨ ਦਾ ਅਧਿਕਾਰ ਹੈ ਕਿ ਧਾਰਾ 370 ਦੀ ਹੋਂਦ ਖਤਮ ਹੋ ਜਾਂਦੀ ਹੈ ਅਤੇ ਧਾਰਾ 370 ਜੰਮੂ ਅਤੇ ਕਸ਼ਮੀਰ ਸੰਵਿਧਾਨ ਸਭਾ ਦੇ ਭੰਗ ਹੋਣ ਤੋਂ ਬਾਅਦ ਵੀ ਮੌਜੂਦ ਰਹੇਗੀ।
ਸੰਵਿਧਾਨ ਸਭਾ ਦੀ ਸਿਫ਼ਾਰਸ਼ ਰਾਸ਼ਟਰਪਤੀ ਲਈ ਪਾਬੰਦ ਨਹੀਂ ਸੀ। ਜੰਮੂ ਤੇ ਕਸ਼ਮੀਰ ਸੰਵਿਧਾਨ ਸਭਾ ਨੂੰ ਇੱਕ ਅਸਥਾਈ ਸੰਸਥਾ ਬਣਾਉਣ ਦਾ ਇਰਾਦਾ ਸੀ। ਚੀਫ਼ ਜਸਟਿਸ ਨੇ ਕਿਹਾ ਕਿ ਇਹ ਜ਼ਰੂਰੀ ਨਹੀਂ ਹੈ ਕਿ ਰਾਸ਼ਟਰਪਤੀ ਜੰਮੂ-ਕਸ਼ਮੀਰ ਦੀ ਸੰਵਿਧਾਨ ਸਭਾ ਦੀ ਸਿਫ਼ਾਰਸ਼ ਤੋਂ ਬਾਅਦ ਹੀ ਧਾਰਾ 370 'ਤੇ ਕੋਈ ਹੁਕਮ ਜਾਰੀ ਕਰੇ। ਧਾਰਾ 370 ਨੂੰ ਬੇਅਸਰ ਕਰਕੇ, ਨਵੀਂ ਵਿਵਸਥਾ ਨੇ ਜੰਮੂ-ਕਸ਼ਮੀਰ ਨੂੰ ਬਾਕੀ ਭਾਰਤ ਨਾਲ ਜੋੜਨ ਦੀ ਪ੍ਰਕਿਰਿਆ ਨੂੰ ਮਜ਼ਬੂਤ ਕੀਤਾ।
ਸੁਪਰੀਮ ਕੋਰਟ ਨੇ ਕਿਹਾ ਹੈ ਕਿ ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਹਟਾਉਣਾ ਸੰਵਿਧਾਨਕ ਤੌਰ 'ਤੇ ਜਾਇਜ਼ ਹੈ। ਜੰਮੂ-ਕਸ਼ਮੀਰ 'ਤੇ ਕੇਂਦਰ ਸਰਕਾਰ ਦਾ ਫੈਸਲਾ ਬਰਕਰਾਰ ਰਹੇਗਾ। 5 ਅਗਸਤ 2019 ਦਾ ਫੈਸਲਾ ਬਰਕਰਾਰ ਰਹੇਗਾ। ਇਸ ਨੂੰ ਬਦਲਿਆ ਨਹੀਂ ਜਾਵੇਗਾ। CJI ਨੇ ਕਿਹਾ ਹੈ ਕਿ ਜੰਮੂ-ਕਸ਼ਮੀਰ 'ਚ ਨਵੀਂ ਹੱਦਬੰਦੀ ਦੇ ਆਧਾਰ 'ਤੇ ਜਲਦੀ ਤੋਂ ਜਲਦੀ ਚੋਣਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਇਸ ਸਬੰਧੀ ਕੇਂਦਰ ਸਰਕਾਰ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ। ਅਦਾਲਤ ਨੇ ਇਹ ਵੀ ਕਿਹਾ ਹੈ ਕਿ ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਵਾਪਸ ਕੀਤਾ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ : NGT News: ਹਵਾ ਪ੍ਰਦੂਸ਼ਣ ਨੂੰ ਲੈ ਕੇ ਐਨਜੀਟੀ ਦਾ ਖ਼ੁਲਾਸਾ; ਕਈ ਰਾਜਾਂ ਨੇ ਫੰਡ ਦਾ ਨਹੀਂ ਕੀਤਾ ਇਸਤੇਮਾਲ