Delhi liquor scam: ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ, ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐੱਸ.) ਦੇ ਆਗੂ ਕੇ. ਕਵਿਤਾ ਅਤੇ ਚੰਨਪ੍ਰੀਤ ਸਿੰਘ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾ ਦਿੱਤੀ ਗਈ ਹੈ। ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਤਿੰਨਾਂ ਦੀ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ ਗਈ ਹੈ। ਇਸ ਤਰ੍ਹਾਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਫਿਲਹਾਲ ਤਿਹਾੜ ਜੇਲ 'ਚ ਹੀ ਰਹਿਣ ਵਾਲੇ ਹਨ।


COMMERCIAL BREAK
SCROLL TO CONTINUE READING

ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਸ਼ਰਾਬ ਨੀਤੀ ਨਾਲ ਸਬੰਧਤ ਸੀਬੀਆਈ ਕੇਸ ਵਿੱਚ ਕਵਿਤਾ ਦੀ ਨਿਆਂਇਕ ਹਿਰਾਸਤ ਵਿੱਚ ਵੀ ਵਾਧਾ ਕਰ ਦਿੱਤਾ ਹੈ। ਕੇਜਰੀਵਾਲ, ਕਵਿਤਾ ਅਤੇ ਚੰਨਪ੍ਰੀਤ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਰਵਿੰਦ ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪਿਛਲੇ ਮਹੀਨੇ 21 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ। ਇਸੇ ਤਰ੍ਹਾਂ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਕਰੀਬ ਇੱਕ ਹਫ਼ਤਾ ਪਹਿਲਾਂ ਈਡੀ ਨੇ ਕਵਿਤਾ ਨੂੰ 15 ਮਾਰਚ ਨੂੰ ਹੈਦਰਾਬਾਦ ਤੋਂ ਗ੍ਰਿਫ਼ਤਾਰ ਕੀਤਾ ਸੀ। ਚੰਨਪ੍ਰੀਤ ਨੂੰ 15 ਅਪ੍ਰੈਲ ਨੂੰ ਗ੍ਰਿਫਤਾਰ ਕੀਤਾ ਗਿਆ ਸੀ।


ਇਸ ਦੇ ਨਾਲ ਹੀ ਨਿਆਂਇਕ ਹਿਰਾਸਤ ਵਧਾਉਣ ਦਾ ਫੈਸਲਾ ਅਜਿਹੇ ਸਮੇਂ ਆਇਆ ਹੈ, ਜਦੋਂ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਮੁਖੀ ਦੀ ਇੱਕ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਇਸ 'ਚ ਕੇਜਰੀਵਾਲ ਨੇ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਆਪਣੀ ਪਤਨੀ ਸੁਨੀਤਾ ਕੇਜਰੀਵਾਲ ਦੀ ਮੌਜੂਦਗੀ 'ਚ ਰੋਜ਼ਾਨਾ 15 ਮਿੰਟ ਤੱਕ ਡਾਕਟਰਾਂ ਨਾਲ ਸਲਾਹ-ਮਸ਼ਵਰਾ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਹਾਲਾਂਕਿ, ਅਦਾਲਤ ਨੇ ਨਿਰਦੇਸ਼ ਦਿੱਤਾ ਕਿ ਕੇਜਰੀਵਾਲ ਨੂੰ ਜ਼ਰੂਰੀ ਮੈਡੀਕਲ ਇਲਾਜ ਦਿੱਤਾ ਜਾਵੇ।


ਇਹ ਵੀ ਪੜ੍ਹੋ: Punjab Crime News: ਪੰਜਾਬ ਪੁਲਿਸ ਨੇ ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ 


ਅਦਾਲਤ ਨੇ ਇਹ ਵੀ ਕਿਹਾ ਕਿ ਤਿਹਾੜ ਜੇਲ੍ਹ ਅਧਿਕਾਰੀ ਏਮਜ਼ ਦੇ ਡਾਇਰੈਕਟਰ ਦੁਆਰਾ ਗਠਿਤ ਇੱਕ ਮੈਡੀਕਲ ਬੋਰਡ ਦੀ ਨਿਯੁਕਤੀ ਕਰਨਗੇ, ਜਿਸ ਵਿੱਚ ਇੱਕ ਐਂਡੋਕਰੀਨੋਲੋਜਿਸਟ ਅਤੇ ਡਾਇਬੀਟੌਲੋਜਿਸਟ ਸ਼ਾਮਲ ਹੋਣਗੇ। ਬੋਰਡ ਤੈਅ ਕਰੇਗਾ ਕਿ ਕੇਜਰੀਵਾਲ ਦੇ ਖੂਨ ਵਿੱਚ ਗਲੂਕੋਜ਼ ਦੇ ਪੱਧਰ ਨੂੰ ਕੰਟਰੋਲ ਕਰਨ ਲਈ ਇਨਸੁਲਿਨ ਦੀ ਲੋੜ ਹੈ ਜਾਂ ਨਹੀਂ। ਇਸ ਤੋਂ ਇਲਾਵਾ ਬੋਰਡ ਉਸ ਦੀ ਸਿਹਤ ਨਾਲ ਜੁੜੇ ਹੋਰ ਪਹਿਲੂਆਂ 'ਤੇ ਵੀ ਗੌਰ ਕਰੇਗਾ।


ਇਹ ਵੀ ਪੜ੍ਹੋ: Kapurthala News: ਖ਼ਰਾਬ ਫਸਲਾਂ ਦਾ ਮੁਆਵਜ਼ਾ ਦੇਣ ਲਈ ਪਟਵਾਰੀ ਨੇ ਮੰਗੀ ਰਿਸ਼ਵਤ, ਕਿਸਾਨਾਂ ਨੇ ਲਗਾਇਆ ਧਰਨਾ