ਚੰਡੀਗੜ: ਪੰਜਾਬ ਵਿਚ ਅਗਲੇ ਦੋ ਸਾਲਾਂ ਵਿੱਚ ਸੂਬੇ ਦੇ ਕਰੀਬ 13 ਹੋਰ ਟੋਲ ਪਲਾਜ਼ੇ ਬੰਦ ਹੋ ਜਾਣਗੇ। ਪੰਜਾਬ ਸਰਕਾਰ ਨੇ ਸਿਧਾਂਤਕ ਤੌਰ 'ਤੇ ਫੈਸਲਾ ਕੀਤਾ ਹੈ ਕਿ ਸੂਬੇ 'ਚ ਪੰਜਾਬ ਸਰਕਾਰ ਅਧੀਨ ਚੱਲ ਰਹੇ ਟੋਲ ਪਲਾਜ਼ਿਆਂ ਜਿਨ੍ਹਾਂ ਦੀ ਮਿਆਦ ਖਤਮ ਹੋ ਚੁੱਕੀ ਹੈ ਉਹਨਾਂ ਦਾ ਨਵੀਨੀਕਰਨ ਨਹੀਂ ਕੀਤਾ ਜਾਵੇਗਾ।ਬਲਕਿ ਉਹ ਟੋਲ ਪਲਾਜ਼ੇ ਹਮੇਸ਼ਾ ਲਈ ਬੰਦ ਕਰ ਦਿੱਤੇ ਜਾਣਗੇ।


COMMERCIAL BREAK
SCROLL TO CONTINUE READING

 


ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦਿੱਤੀ ਜਾਣਕਾਰੀ


ਪੰਜਾਬ ਦੇ ਪੀ. ਡਬਲਿਊ. ਡੀ. ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਜਿਨ੍ਹਾਂ ਸੜਕਾਂ ਤੋਂ ਟੋਲ ਪਲਾਜ਼ਾ ਹਟਾਏ ਜਾਣਗੇ ਪੰਜਾਬ ਸਰਕਾਰ ਆਪਣੇ ਬਜਟ ਵਿੱਚੋਂ ਉਨ੍ਹਾਂ ਸੜਕਾਂ ਦੀ ਸਾਂਭ-ਸੰਭਾਲ ਕਰੇਗੀ। ਇਕ ਦਿਨ ਪਹਿਲਾਂ ਹੀ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ-ਲੁਧਿਆਣਾ ਰੋਡ 'ਤੇ 2 ਟੋਲ ਪਲਾਜ਼ਿਆਂ ਨੂੰ ਬੰਦ ਕਰਨ ਦੇ ਨਿਰਦੇਸ਼ ਦਿੱਤੇ ਸਨ। ਅਕਤੂਬਰ ਵਿਚ ਇਕ ਟੋਲ ਪਲਾਜ਼ਾ ਬੰਦ ਹੋ ਜਾਵੇਗਾ। ਅੱਜ ਉਨ੍ਹਾਂ ਦੋਵਾਂ ਟੋਲ ਪਲਾਜ਼ਿਆਂ ਦੇ ਢਾਂਚੇ ਨੂੰ ਵੀ ਉਖਾੜ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਹੁਣ ਫੈਸਲਾ ਕੀਤਾ ਹੈ ਕਿ ਰਾਜ ਅਧੀਨ ਆਉਂਦੀਆਂ ਸੜਕਾਂ ਦੀ ਸਾਂਭ-ਸੰਭਾਲ ਹੁਣ ਸਰਕਾਰ ਖੁਦ ਕਰੇਗੀ ਅਤੇ ਇਸ ਸਬੰਧੀ ਕੇਂਦਰ ਸਰਕਾਰ ਤੋਂ ਵੀ ਮਦਦ ਲਵੇਗੀ। ਦੇਸ਼ ਭਰ ਵਿਚ ਪੀ. ਡਬਲਿਊ. ਡੀ. 8 ਅਤੇ 9 ਸਤੰਬਰ ਨੂੰ ਮੰਤਰੀਆਂ ਦੀ ਕਾਨਫਰੰਸ ਹੋਣ ਜਾ ਰਹੀ ਹੈ।


 


ਸੜਕ ਪ੍ਰਬੰਧਨ ਦੀ ਹੋਵੇਗੀ ਕਾਨਫਰੰਸ


ਇਸ ਕਾਨਫਰੰਸ ਦਾ ਏਜੰਡਾ ਵੀ ਸੜਕ ਪ੍ਰਬੰਧਨ ਬਾਰੇ ਹੈ। ਮੰਤਰੀ ਨੇ ਦੱਸਿਆ ਕਿ ਬੇਂਗਲੁਰੂ ਕਾਨਫਰੰਸ ਵਿਚ ਰਾਜਾਂ ਵਿਚ ਰਾਸ਼ਟਰੀ ਰਾਜਮਾਰਗ, ਹੋਰ ਸੜਕਾਂ ਅਤੇ ਵੱਖ-ਵੱਖ ਰਾਜਾਂ ਵਿਚ ਇਨ੍ਹਾਂ ਐਚ.ਏ.ਆਈ. ਟੋਲ ਪਲਾਜ਼ਿਆਂ ਬਾਰੇ ਚਰਚਾ ਕੀਤੀ ਜਾਵੇਗੀ। ਮੰਤਰੀ ਨੇ ਦੱਸਿਆ ਕਿ ਜੰਮੂ-ਕਟੜਾ ਐਕਸਪ੍ਰੈਸ ਹਾਈਵੇ 'ਤੇ ਜ਼ਮੀਨ ਐਕਵਾਇਰ ਦਾ ਕੰਮ ਚੱਲ ਰਿਹਾ ਹੈ, ਜੋ 60 ਫੀਸਦੀ ਹੋ ਚੁੱਕਾ ਹੈ। ਕਈ ਥਾਵਾਂ 'ਤੇ ਜੰਗਲਾਤ ਵਿਭਾਗ ਦੀ ਇਜਾਜ਼ਤ ਵੀ ਲਈ ਜਾ ਰਹੀ ਹੈ। ਜ਼ਮੀਨ ਐਕਵਾਇਰ ਹੋਣ ਤੋਂ ਬਾਅਦ ਐਕਸਪ੍ਰੈਸ ਹਾਈਵੇਅ ਦਾ ਕੰਮ ਸ਼ੁਰੂ ਹੋ ਜਾਵੇਗਾ।