Arvind Kejriwal News: ਦਿੱਲੀ ਕਥਿਤ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਫਸੇ ਅਰਵਿੰਦ ਕੇਜਰੀਵਾਲ ਨੂੰ ਪਿਛਲੇ 24 ਘੰਟਿਆਂ ਵਿੱਚ ਤਿੰਨ ਵੱਡੇ ਝਟਕੇ ਲੱਗੇ ਹਨ। ਮੰਗਲਵਾਰ ਨੂੰ ਦਿੱਲੀ ਹਾਈਕੋਰਟ ਨੇ ਗ੍ਰਿਫਤਾਰੀ ਅਤੇ ਹਿਰਾਸਤ ਨੂੰ ਚੁਣੌਤੀ ਦੇਣ ਵਾਲੇ ਮਾਮਲੇ 'ਚ ਨਿਰਾਸ਼ ਕੀਤਾ ਅਤੇ ਫਿਰ ਬੁੱਧਵਾਰ ਨੂੰ ਰਾਊਸ ਐਵੇਨਿਊ ਕੋਰਟ 'ਚ ਵਕੀਲਾਂ ਦੀ ਮੰਗ ਵਾਲੀ ਪਟੀਸ਼ਨ 'ਚ ਨਿਰਾਸ਼ਾ ਹੋਈ। ਦੁਪਹਿਰ ਬਾਅਦ ਸੁਪਰੀਮ ਕੋਰਟ ਤੋਂ ਵੀ ਕੇਜਰੀਵਾਲ ਦੇ ਇੰਤਜ਼ਾਰ ਦੀ ਖ਼ਬਰ ਆਈ। 


COMMERCIAL BREAK
SCROLL TO CONTINUE READING

ਦਰਅਸਲ, ਸੁਪਰੀਮ ਕੋਰਟ ਨੇ ਅੱਜ ਸੀਐਮ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ਼ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਦਿੱਲੀ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਅਰਵਿੰਦ ਕੇਜਰੀਵਾਲ ਦੀ ਅਪੀਲ 'ਤੇ ਤੁਰੰਤ ਸੁਣਵਾਈ ਲਈ ਕਿਸੇ ਵਿਸ਼ੇਸ਼ ਬੈਂਚ ਦਾ ਗਠਨ ਨਹੀਂ ਕਰੇਗੀ। ਹੁਣ ਸੀਐਮ ਕੇਜਰੀਵਾਲ ਦੀ ਅਰਜ਼ੀ 'ਤੇ ਸੋਮਵਾਰ ਯਾਨੀ 15 ਅਪ੍ਰੈਲ ਨੂੰ ਸੁਣਵਾਈ ਹੋਵੇਗੀ।


ਇਹ ਵੀ ਪੜ੍ਹੋ: Arvind Kejriwal News: ਅਦਾਲਤ ਨੇ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਕੀਤੀ ਖ਼ਾਰਿਜ; ਵਕੀਲਾਂ ਨਾਲ ਮੁਲਾਕਾਤ ਦੀ ਰੱਖੀ ਸੀ ਮੰਗ


ਦਿੱਲੀ ਦੇ ਸੀਐਮ ਨੇ ਦਿੱਲੀ ਹਾਈਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ। ਹਾਲਾਂਕਿ, SC 'ਚ ਕੇਜਰੀਵਾਲ ਦੀ ਅਰਜ਼ੀ 'ਤੇ ਤੁਰੰਤ ਸੁਣਵਾਈ ਨਹੀਂ ਹੋਵੇਗੀ। ਉਨ੍ਹਾਂ ਨੂੰ ਅਗਲੇ ਹਫ਼ਤੇ ਤੱਕ ਇੰਤਜ਼ਾਰ ਕਰਨਾ ਪਵੇਗਾ। ਸੁਪਰੀਮ ਕੋਰਟ ਵਿੱਚ ਕੋਈ ਵਿਸ਼ੇਸ਼ ਬੈਂਚ ਨਹੀਂ ਹੋਵੇਗੀ। ਅਜਿਹੇ 'ਚ ਸੋਮਵਾਰ ਤੋਂ ਪਹਿਲਾਂ ਸੁਣਵਾਈ ਦੀ ਕੋਈ ਸੰਭਾਵਨਾ ਨਹੀਂ ਹੈ। ਦੱਸ ਦਈਏ ਕਿ ਮੰਗਲਵਾਰ ਨੂੰ ਦਿੱਲੀ ਹਾਈਕੋਰਟ ਨੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਅਤੇ ਹਿਰਾਸਤ ਨੂੰ ਕਾਨੂੰਨੀ ਮਾਨਤਾ ਦੇ ਦਿੱਤੀ ਸੀ ਅਤੇ ਉਨ੍ਹਾਂ ਦੀਆਂ ਦਲੀਲਾਂ ਨੂੰ ਖਾਰਜ ਕਰਦੇ ਹੋਏ ਉਨ੍ਹਾਂ ਦੀ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਸੀ। 


ਇਸ ਤੋਂ ਬਾਅਦ ਬੁੱਧਵਾਰ ਸਵੇਰੇ ਦਿੱਲੀ ਦੀ ਰਾਉਸ ਐਵੇਨਿਊ ਕੋਰਟ ਨੇ ਵਕੀਲਾਂ ਨਾਲ ਜੁੜੀ ਕੇਜਰੀਵਾਲ ਦੀ ਦੂਜੀ ਪਟੀਸ਼ਨ ਨੂੰ ਵੀ ਰੱਦ ਕਰ ਦਿੱਤਾ ਸੀ। ਇਸ ਪਟੀਸ਼ਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਵਕੀਲਾਂ ਨੂੰ ਹਫ਼ਤੇ ਵਿੱਚ 5 ਵਾਰ ਮਿਲਣ ਦੀ ਮੰਗ ਕੀਤੀ ਸੀ। ਫਿਲਹਾਲ ਕੇਜਰੀਵਾਲ ਹਫਤੇ 'ਚ ਸਿਰਫ ਦੋ ਵਾਰ ਆਪਣੇ ਵਕੀਲਾਂ ਨੂੰ ਮਿਲ ਸਕਦੇ ਹਨ।


ਕੇਜਰੀਵਾਲ ਦੀ ਕਾਨੂੰਨੀ ਟੀਮ ਨੇ ਬੁੱਧਵਾਰ ਨੂੰ ਦਿੱਲੀ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਜਾਣਕਾਰੀ ਮੁਤਾਬਕ ਕੇਜਰੀਵਾਲ ਨੂੰ ਸੁਣਵਾਈ ਲਈ ਅਗਲੇ ਹਫਤੇ ਤੱਕ ਇੰਤਜ਼ਾਰ ਕਰਨਾ ਹੋਵੇਗਾ। ਸੁਪਰੀਮ ਕੋਰਟ 'ਚ ਪਟੀਸ਼ਨ 'ਤੇ ਤੁਰੰਤ ਸੁਣਵਾਈ ਨਹੀਂ ਹੋਵੇਗੀ। ਦਰਅਸਲ, ਵੀਰਵਾਰ ਨੂੰ ਈਦ, ਸ਼ੁੱਕਰਵਾਰ ਨੂੰ ਸਥਾਨਕ ਛੁੱਟੀ ਅਤੇ ਫਿਰ ਸ਼ਨੀਵਾਰ-ਐਤਵਾਰ ਨੂੰ ਛੁੱਟੀ ਹੁੰਦੀ ਹੈ। ਅਜਿਹੇ 'ਚ ਫਿਲਹਾਲ ਸੁਪਰੀਮ ਕੋਰਟ 'ਚ ਨਾ ਤਾਂ ਵਿਸ਼ੇਸ਼ ਬੈਂਚ ਦਾ ਗਠਨ ਹੋਵੇਗਾ ਅਤੇ ਨਾ ਹੀ ਸੋਮਵਾਰ ਤੋਂ ਪਹਿਲਾਂ ਸੁਣਵਾਈ ਦੀ ਕੋਈ ਸੰਭਾਵਨਾ ਹੈ।