Bharat Bhushan Ashu: ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਨਿਆਇਕ ਹਿਰਾਸਤ 'ਚ 14 ਦਿਨ ਦਾ ਵਾਧਾ
Advertisement
Article Detail0/zeephh/zeephh2396972

Bharat Bhushan Ashu: ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਨਿਆਇਕ ਹਿਰਾਸਤ 'ਚ 14 ਦਿਨ ਦਾ ਵਾਧਾ

Bharat Bhushan Ashu:  ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਦੋਂ ਖ਼ੁਰਾਕ ਅਤੇ ਸਿਵਲ ਸਪਲਾਈ ਮੰਤਰਾਲੇ ਦੇ ਮੰਤਰੀ ਸਨ ਤਾਂ ਉਨ੍ਹਾਂ 'ਤੇ ਕਰੀਬ 2 ਹਜ਼ਾਰ ਕਰੋੜ ਰੁਪਏ ਦੇ ਟੈਂਡਰਾਂ 'ਚ ਘਪਲੇ ਦੇ ਦੋਸ਼ ਲੱਗੇ ਸਨ।

Bharat Bhushan Ashu: ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਨਿਆਇਕ ਹਿਰਾਸਤ 'ਚ 14 ਦਿਨ ਦਾ ਵਾਧਾ

Bharat Bhushan Ashu: ਟਰਾਂਸਪੋਰਟ ਟੈਂਡਰ ਘੁਟਾਲੇ ਮਾਮਲੇ 'ਚ ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈ.ਡੀ. ਦੀ ਟੀਮ ਨੇ 1 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ। 10 ਦਿਨ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਹ 14 ਦਿਨ ਦੀ ਨਿਆਇਕ ਹਿਰਾਸਤ ਵਿਚ ਸਨ। ਅੱਜ ਉਨ੍ਹਾਂ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਉਨ੍ਹਾਂ ਦੀ ਨਿਆਇਕ ਹਿਰਾਸਤ ਦੀ ਤਾਰੀਖ਼ 14 ਦਿਨਾਂ ਲਈ ਵਧਾ ਦਿੱਤੀ ਗਈ। ਹੁਣ ਆਸ਼ੂ ਨੂੰ 5 ਸਤੰਬਰ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਦੱਸ ਦੇਈਏ ਕਿ ਭਾਰਤ ਭੂਸ਼ਣ ਆਸ਼ੂ 1 ਅਗਸਤ ਨੂੰ ਸਵੇਰੇ ਈ. ਡੀ. ਦਫ਼ਤਰ ਪਹੁੰਚੇ ਸਨ। ਉਨ੍ਹਾਂ ਤੋਂ ਸ਼ਾਮ ਤੱਕ ਲਗਾਤਾਰ ਜਲੰਧਰ ਈ. ਡੀ. ਦਫ਼ਤਰ ਵਿੱਚ ਪੁੱਛਗਿੱਛ ਕੀਤੀ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਆਸ਼ੂ ਖ਼ਿਲਾਫ਼ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕਰਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਦੋਂ ਖ਼ੁਰਾਕ ਅਤੇ ਸਿਵਲ ਸਪਲਾਈ ਮੰਤਰਾਲੇ ਦੇ ਮੰਤਰੀ ਸਨ ਤਾਂ ਉਨ੍ਹਾਂ 'ਤੇ ਕਰੀਬ 2 ਹਜ਼ਾਰ ਕਰੋੜ ਰੁਪਏ ਦੇ ਟੈਂਡਰਾਂ 'ਚ ਘਪਲੇ ਦੇ ਦੋਸ਼ ਲੱਗੇ ਸਨ। ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰਾਂ ਵਿੱਚ ਵੱਡੇ ਪੱਧਰ ’ਤੇ ਬੇਨਿਯਮੀਆਂ ਸਾਹਮਣੇ ਆਈਆਂ ਹਨ। ਇਸ ਤੋਂ ਬਾਅਦ ਤਲਾਸ਼ੀ ਦੌਰਾਨ ਈ. ਡੀ. ਨੂੰ ਕਰੀਬ ਡੇਢ ਕਰੋੜ ਰੁਪਏ ਦੀ ਜਾਇਦਾਦ ਦੇ ਦਸਤਾਵੇਜ਼ ਮਿਲੇ ਹਨ। ਇਸ ਦੌਰਾਨ ਕਰੀਬ 30 ਲੱਖ ਰੁਪਏ ਵੀ ਜ਼ਬਤ ਕੀਤੇ ਗਏ।

ਇਸ ਤੋਂ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਇਹ ਮਾਮਲਾ ਚੁੱਕਿਆ ਗਿਆ ਸੀ। ਵਿਜੀਲੈਂਸ ਨੇ ਇਸ ਮਾਮਲੇ ਵਿੱਚ ਅਦਾਲਤ ਵਿੱਚ ਚਲਾਨ ਵੀ ਪੇਸ਼ ਕੀਤਾ ਹੈ। ਇਸ ਤੋਂ ਬਾਅਦ ਈ. ਡੀ. ਨੇ ਇਸ ਮਾਮਲੇ ਨਾਲ ਸਬੰਧਤ ਦਸਤਾਵੇਜ਼ ਮੰਗੇ ਸਨ ਅਤੇ ਆਪਣੇ ਪੱਧਰ 'ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਜਾਣਕਾਰੀ ਮੁਤਾਬਕ ਈ. ਡੀ. ਨੇ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਪੇਸ਼ ਹੋਣ ਲਈ ਕਿਹਾ ਸੀ।

Trending news