Mohali news: ਬਚਪਨ ਵਿੱਚ ਹਰ ਕੋਈ ਬੱਚਾ ਜਹਾਜ਼ਾਂ ਨੂੰ ਉੱਡਦੇ ਦੇਖਦਾ ਅਤੇ ਫਿਰ ਕਈਆਂ ਦਾ ਇਹ ਸਪਨਾ ਹੁੰਦਾ ਹੈ ਕਿ ਉਹ ਵੀ ਵੱਡਾ ਹੋ ਕੇ ਅਫ਼ਸਰ ਬਣੇ। ਇਸ ਲੜੀ ਤਹਿਤ ਉੱਚੀ ਉਡਾਣ ਦਾ ਸੁਪਨਾ ਪੰਜਾਬ ਦੀਆਂ ਦੋ ਧੀਆਂ ਨੇ ਪੂਰਾ ਕਰ ਲਿਆ ਹੈ। ਉੱਚੀ ਉਡਾਣ ਦਾ ਸੁਪਨਾ ਸਾਕਾਰ ਕਰਨ ਵਾਲੀ ਸਹਿਜਪ੍ਰੀਤ ਅਤੇ ਕੋਮਲਪ੍ਰੀਤ ਨੂੰ ਹੈਦਰਾਬਾਦ ਵਿੱਚ ਫਲਾਇੰਗ ਅਫ਼ਸਰ ਵਜੋਂ ਚੁਣਿਆ ਗਿਆ। ਇਨ੍ਹਾਂ ਦੋਨਾਂ ਕੁੜੀਆਂ ਦਾ ਸੁਪਨਾ ਸਾਕਾਰ ਹੋਣ ਤੋਂ ਬਾਅਦ ਉਨ੍ਹਾਂ ਦੀ ਖੁਸ਼ੀ ਦਾ ਕੋਈ ਠਿਕਾਣਾ ਨਹੀਂ ਸੀ। ਸਹਿਜਪ੍ਰੀਤ ਅਤੇ ਕੋਮਲਪ੍ਰੀਤ ਨੇ ਸਖ਼ਤ ਮਿਹਨਤ ਨਾਲ ਸਫ਼ਲਤਾ ਹਾਸਲ ਕਰਕੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ। 


COMMERCIAL BREAK
SCROLL TO CONTINUE READING

ਦਰਅਸਲ ਇਹ ਦੋਵੇਂ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਮੋਹਾਲੀ ਦੀਆਂ ਵਿਦਿਆਰਥਣਾਂ ਹਨ। ਸੰਸਥਾ ਦੇ ਡਾਇਰੈਕਟਰ ਸੇਵਾਮੁਕਤ ਮੇਜਰ ਜਨਰਲ ਜੇ.ਐਸ.ਸੰਧੂ ਨੇ ਦੱਸਿਆ ਕਿ ਹਰ ਸੈਸ਼ਨ ਤੋਂ ਬਾਅਦ 25 ਲੜਕੀਆਂ ਦੀ ਚੋਣ ਕੀਤੀ ਜਾਂਦੀ ਹੈ। ਇਸ ਵਾਰ ਪੰਜਾਬ ਦੀਆਂ ਸਹਿਜਪ੍ਰੀਤ ਅਤੇ ਕੋਮਲਪ੍ਰੀਤ ਨੂੰ ਚੁਣਿਆ ਗਿਆ ਹੈ।


ਇਹ ਵੀ ਪੜ੍ਹੋ: ਸਰਗਮ ਕੌਸ਼ਲ ਨੇ ਜਿੱਤਿਆ 'Mrs World 2022'  ਦਾ ਖਿਤਾਬ, 21 ਸਾਲਾਂ ਬਾਅਦ ਭਾਰਤ ਨੂੰ ਮਿਲਿਆ ਤਾਜ


ਜਾਣੋ ਕੌਣ ਹੈ ਸਹਿਜਪ੍ਰੀਤ ਕੌਰ 
ਇੱਥੇ ਦੱਸ ਦੇਈਏ ਕਿ ਰਿਪੋਰਟ ਦੇ ਮੁਤਾਬਿਕ ਫਲਾਇੰਗ ਅਫਸਰ ਸਹਿਜਪ੍ਰੀਤ ਕੌਰ, ਜੋ ਫਲਾਇੰਗ ਟਰਾਂਸਪੋਰਟ ਸ਼ਾਖਾ ਵਿੱਚ ਸੇਵਾ ਨਿਭਾਵੇਗੀ। ਸਹਿਜਪ੍ਰੀਤ ਕੌਰ ਦੇ ਜੇਕਰ ਪਰਿਵਾਰ ਦੀ ਗੱਲ ਕਰੀਏ ਤਾਂ ਭਾਰਤੀ ਫੌਜ ਦੇ ਸੂਬੇਦਾਰ ਮੇਜਰ ਦੀ ਧੀ ਹੈ ਅਤੇ ਅੰਮ੍ਰਿਤਸਰ ਦੀ ਰਹਿਣ ਵਾਲੀ ਹੈ। ਸਹਿਜਪ੍ਰੀਤ ਕੌਰ ਨੇ ਅਕੈਡਮੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਉਸਨੇ  ਅਫਸਰਾਂ ਵਰਗੇ ਗੁਣਾਂ ਅਤੇ ਜਨਰਲ ਸਟੱਡੀਜ਼ ਵਿੱਚ ਸਰਵੋਤਮ ਕੈਡੇਟ ਦੀ ਐਵਾਰਡ ਜਿੱਤਿਆ ਹੈ। 


ਸਹਿਜਪ੍ਰੀਤ ਨੇ ਦੱਸਿਆ ਕਿ ਬਚਪਨ ਤੋਂ ਹੀ ਪਰਿਵਾਰ ਵਿਚ ਫੌਜ ਦੀਆਂ ਕਹਾਣੀਆਂ ਸੁਣੀਆਂ ਹਨ, ਪਿਤਾ ਵੀ ਫੌਜ ਵਿੱਚ ਸੂਬੇਦਾਰ ਮੇਜਰ ਹਨ। ਜਦੋਂ ਮੈਨੂੰ ਹੋਸ਼ ਆਈ ਤਾਂ ਮੈਂ ਇੱਕ ਖ਼ਬਰ ਸੁਣੀ ਕਿ ਲੜਾਕੂ ਜਹਾਜ਼ ਉਡਾਉਣ ਲਈ 3 ਔਰਤਾਂ ਦੀ ਚੋਣ ਕੀਤੀ ਗਈ ਹੈ ਉਸ ਤੋਂ ਬਾਅਦ ਮੇਰਾ ਵੀ ਸੁਪਨਾ ਸੀ ਕਿ ਮੈਂ ਏਅਰਫੋਰਸ ਵਿੱਚ ਫਲਾਇੰਗ ਅਫਸਰ ਬਣਨਾ ਚਾਹੁੰਦੀ ਹਾਂ ਅਤੇ ਅਸਮਾਨ ਤੋਂ ਇਸ ਸੰਸਾਰ ਨੂੰ ਦੇਖਣਾ ਚਾਹੁੰਦੀ ਹਾਂ।


ਜਾਣੋ ਕੌਣ ਹੈ ਕੋਮਲਪ੍ਰੀਤ ਕੌਰ 
ਪਰਿਵਾਰ ਦੀ ਗੱਲ ਕਰੀਏ ਤਾਂ ਫਲਾਇੰਗ ਅਫਸਰ ਕੋਮਲਪ੍ਰੀਤ ਕੌਰ ਦੇ ਪਿਤਾ ਪੰਜਾਬ ਪੁਲਿਸ ਵਿੱਚ ਸੇਵਾ ਨਿਭਾਅ ਰਹੇ ਹਨ। ਉਹ ਜ਼ਿਲ੍ਹਾ ਗੁਰਦਾਸਪੁਰ ਦੀ ਰਹਿਣ ਵਾਲੀ ਹੈ ਪਰ ਇਹ  ਦੋਵੇਂ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਮੋਹਾਲੀ ਦੀਆਂ ਵਿਦਿਆਰਥਣਾਂ ਹਨ। ਉਸ ਦੀ ਨਿਯੁਕਤੀ ਹਵਾਈ ਸੈਨਾ ਦੀ ਨੈਵੀਗੇਸ਼ਨ ਸ਼ਾਖਾ ਵਿੱਚ ਹੋਈ ਹੈ।