Delhi Excise Policy:  ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਵਕੀਲ ਵਿਨੋਦ ਚੌਹਾਨ ਨੂੰ ਰਾਊਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਵਿਨੋਦ ਚੌਹਾਨ ਨੂੰ 7 ਮਈ ਤੱਕ ਈਡੀ ਹਿਰਾਸਤ ਵਿੱਚ ਭੇਜ ਦਿੱਤਾ ਹੈ। ਵਿਨੋਦ ਚੌਹਾਨ ਉਤੇ ਸਾਊਥ ਗਰੁੱਪ ਤੋਂ ਮਿਲੀ ਰਿਸ਼ਵਤ ਦੀ ਰਾਸ਼ੀ ਨੂੰ ਗੋਆ ਵਿੱਚ ਚੋਣ ਪ੍ਰਚਾਰ ਕਰਨ ਲਈ ਆਮ ਆਦਮੀ ਪਾਰਟੀ ਨੂੰ ਟਰਾਂਸਫਰ ਕਰਨ ਦੇ ਦੋਸ਼ ਲਗਾਏ ਹਨ। ਬੀਤੇ ਦਿਨ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਸੀ।


COMMERCIAL BREAK
SCROLL TO CONTINUE READING

ਈਡੀ ਨੇ ਦੋਸ਼ ਲਗਾਇਆ ਕਿ ਵਿਨੋਦ ਚੌਹਾਨ ਨੂੰ ਪਤਾ ਸੀ ਕਿ ਇਹ ਪੈਸਾ ਦਿੱਲੀ ਸ਼ਰਾਬ ਘੁਟਾਲੇ ਦੀ ਰਾਸ਼ੀ ਹੈ। ਈਡੀ ਨੇ ਕਿਹਾ ਕਿ ਵਿਨੋਦ ਚੌਹਾਨ ਨੇ ਇਹ ਪੈਸਾ ਹਵਾਲਾ ਰਾਹੀਂ ਗੋਆ ਚੋਣਾਂ ਲਈ ਭੇਜਿਆ ਸੀ। ਅਦਾਲਤ ਨੇ ਈਡੀ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਵਿਨੋਦ ਚੌਹਾਨ ਨੂੰ 7 ਮਈ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ।


ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼ਰਾਬ ਨੀਤੀ ਮਾਮਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਨ੍ਹਾਂ ਦੀ ਪਾਰਟੀ ਦੇ ਸਹਿਯੋਗੀ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐੱਸ.) ਨੇਤਾ ਅਤੇ ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਦੀ ਬੇਟੀ ਸੀ. ਕਵਿਤਾ ਅਤੇ ਕਈ ਸ਼ਰਾਬ ਕਾਰੋਬਾਰੀਆਂ ਅਤੇ ਹੋਰਾਂ ਨੂੰ ਜਾਂਚ ਏਜੰਸੀ ਦੁਆਰਾ ਗ੍ਰਿਫਤਾਰ ਕੀਤਾ ਗਿਆ ਹੈ।


ਇਹ ਵੀ ਪੜ੍ਹੋ : Election Commission News: ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ 'ਚ ਕੌਮੀ ਪੱਧਰ 'ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ


ਇਹ ਮਾਮਲਾ 2021-22 ਲਈ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਨੂੰ ਬਣਾਉਣ ਤੇ ਲਾਗੂ ਕਰਨ ਵਿੱਚ ਕਥਿਤ ਭ੍ਰਿਸ਼ਟਾਚਾਰ ਤੇ ਮਨੀ ਲਾਂਡਰਿੰਗ ਨਾਲ ਸਬੰਧਤ ਹੈ। ਇਹ ਨੀਤੀ ਬਾਅਦ ਵਿੱਚ ਰੱਦ ਕਰ ਦਿੱਤੀ ਗਈ ਸੀ। ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਨੇ ਨੀਤੀ ਬਣਾਉਣ ਅਤੇ ਲਾਗੂ ਕਰਨ ਵਿੱਚ ਕਥਿਤ ਬੇਨਿਯਮੀਆਂ ਦੀ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਜਾਂਚ ਦੀ ਸਿਫ਼ਾਰਸ਼ ਕੀਤੀ। ਇਸ ਤੋਂ ਬਾਅਦ ਈਡੀ ਨੇ ਮਨੀ ਲਾਂਡਰਿੰਗ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਸੀ।


ਇਹ ਵੀ ਪੜ੍ਹੋ : Vote Register Last Day: ਪੰਜਾਬ ਦੇ ਲੋਕਾਂ ਲਈ ਅੱਜ ਵੋਟ ਬਣਵਾਉਣ ਦਾ ਆਖਰੀ ਮੌਕਾ, ਆਨਲਾਈਨ ਇੰਜ ਕਰੋ ਅਪਲਾਈ