Arvind Kejriwal News: ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ
Arvind Kejriwal News: ਕੇਜਰੀਵਾਲ ਨੂੰ ਮਿਲੀ ਜ਼ਮਾਨਤ, ਇਸ ਨੂੰ ਲੈ ਕੇ ਸ਼ੁੱਕਰਵਾਰ ਅੱਜ ਵੱਡਾ ਫੈਸਲਾ ਲਿਆ ਗਿਆ।
Arvind Kejriwal Bail Judgement: ਸੁਪਰੀਮ ਕੋਰਟ ਅੱਜ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਮਿਲ ਗਈ ਹੈ । ਦਿੱਲੀ ਦੇ ਸ਼ਰਾਬ ਘੁਟਾਲੇ ਮਾਮਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਮਿਲ ਗਈ। । ਕੇਜਰੀਵਾਲ ਦੀ ਅੰਤਰਿਮ ਜ਼ਮਾਨਤ 'ਤੇ ਸੁਪਰੀਮ ਕੋਰਟ ਨੇ ਅੱਜ ਫੈਸਲਾ ਸੁਣਾਇਆ।
ਦਰਅਸਲ ਬੀਤੇ ਦਿਨੀ ਵੀਰਵਾਰ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੁਪਰੀਮ ਕੋਰਟ ਵਿੱਚ ਅੰਤ੍ਰਿਮ ਜ਼ਮਾਨਤ ਦਾ ਵਿਰੋਧ ਕੀਤਾ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਿਖਰਲੀ ਅਦਾਲਤ ਵਿੱਚ ਦਾਇਰ ਇੱਕ ਤਾਜ਼ਾ ਹਲਫ਼ਨਾਮੇ ਵਿੱਚ ਕਿਹਾ ਹੈ ਕਿ ਕਿਸੇ ਵੀ ਸਿਆਸੀ ਆਗੂ ਨੂੰ ਚੋਣ ਪ੍ਰਚਾਰ ਕਰਨ ਲਈ ਅੰਤਰਿਮ ਜ਼ਮਾਨਤ ਨਹੀਂ ਦਿੱਤੀ ਗਈ ਹੈ ਭਾਵੇਂ ਉਹ ਚੋਣ ਨਹੀਂ ਲੜ ਰਿਹਾ ਹੋਵੇ।
ਇਹ ਵੀ ਪੜ੍ਹੋ: Arvind Kejriwal News: ਈਡੀ ਵੱਲੋਂ ਕੇਜਰੀਵਾਲ ਦੀ ਜ਼ਮਾਨਤ ਦੇ ਫ਼ੈਸਲੇ ਤੋਂ ਪਹਿਲਾ SC 'ਚ ਹਲਫਨਾਮਾ; ਕਿਹਾ ਚੋਣ ਪ੍ਰਚਾਰ ਮੌਲਿਕ ਅਧਿਕਾਰ ਨਹੀਂ
ਈਡੀ ਨੇ ਕਿਹਾ ਹੈ ਕਿ ਇੱਕ ਸਿਆਸਤਦਾਨ ਇੱਕ ਆਮ ਨਾਗਰਿਕ ਦੇ ਮੁਕਾਬਲੇ ਕਿਸੇ ਵਿਸ਼ੇਸ਼ ਅਧਿਕਾਰ ਦਾ ਦਾਅਵਾ ਨਹੀਂ ਕਰ ਸਕਦਾ। ਜੇਕਰ ਉਹ ਕੋਈ ਜੁਰਮ ਕਰਦਾ ਹੈ ਤਾਂ ਉਸ ਨੂੰ ਹੋਰ ਨਾਗਰਿਕਾਂ ਵਾਂਗ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਈਡੀ ਦੇ ਡਿਪਟੀ ਡਾਇਰੈਕਟਰ ਵੱਲੋਂ ਦਾਇਰ ਹਲਫ਼ਨਾਮੇ ਵਿੱਚ ਕਿਹਾ ਗਿਆ ਹੈ ਕਿ ਕਿਸੇ ਸਿਆਸਤਦਾਨ ਨਾਲ ਕਿਸਾਨ ਜਾਂ ਵਪਾਰੀ ਨਾਲੋਂ ਵੱਖਰਾ ਵਿਹਾਰ ਕਰਨਾ ਉਚਿਤ ਨਹੀਂ ਹੈ। ਇਸ ਲਈ ਅੱਜ ਸੁਪਰੀਮ ਕੋਰਟ ਵਿੱਚ ਅੰਤਰਿਮ ਜ਼ਮਾਨਤ 'ਤੇ (Arvind Kejriwal Bail Judgement) ਫੈਸਲਾ ਹੋਵੇਗਾ।
ਜਸਟਿਸ ਸੰਜੀਵ ਖੰਨਾ ਦੀ ਅਗਵਾਈ ਵਾਲੇ ਬੈਂਚ
ਜਸਟਿਸ ਸੰਜੀਵ ਖੰਨਾ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਉਹ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਦੇ ਸਵਾਲ 'ਤੇ 10 ਮਈ ਨੂੰ ਆਪਣਾ ਫੈਸਲਾ ਸੁਣਾਏਗੀ।