PM Justin Trudeau: ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਦੀ ਧਰਤੀ 'ਤੇ ਖਾਲਿਸਤਾਨੀ ਗਤੀਵਿਧੀਆਂ ਨੂੰ ਲੈ ਕੇ ਆਪਣਾ ਸਪੱਸ਼ਟੀਕਰਨ ਦਿੱਤਾ ਹੈ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਕੈਨੇਡਾ ਦੀ ਧਰਤੀ ’ਤੇ ਹਰ ਕਿਸੇ ਨੂੰ ਪ੍ਰਗਟਾਵੇ ਦੀ ਆਜ਼ਾਦੀ ਹੈ।


COMMERCIAL BREAK
SCROLL TO CONTINUE READING

ਭਾਰਤ ਦੀ ਉਨ੍ਹਾਂ ਦੇ ਦੇਸ਼ ਦੇ ਪ੍ਰਤੀ ਇਹ ਇਹ ਧਾਰਨਾ ਗਲਤ ਹੈ ਕਿ ਕੈਨੇਡਾ ਵਿੱਚ ਅੱਤਵਾਦੀ ਆਪਣੀਆਂ ਗਤੀਵਿਧੀਆਂ ਚਲਾ ਰਹੇ ਹਨ। ਭਾਰਤ ਦੇ ਵਿਰੋਧ ਦੇ ਬਾਵਜੂਦ ਟਰੂਡੋ ਨੇ ਇਕ ਤਰ੍ਹਾਂ ਨਾਲ ਖਾਲਿਸਤਾਨੀ ਗਤੀਵਿਧੀਆਂ 'ਤੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਇੱਕ ਵੱਖਰੀ ਸੋਚ ਵਾਲਾ ਦੇਸ਼ ਹੈ। ਇੱਥੇ ਸਾਰਿਆਂ ਨੂੰ ਪ੍ਰਗਟਾਵੇ ਦੀ ਆਜ਼ਾਦੀ ਹੈ। ਕੈਨੇਡਾ ਦੀ ਧਰਤੀ ਉਤੇ ਭਾਰਤੀ ਸਿੱਖ ਬਗ਼ਾਵਤੀ ਹੋਣ ਦੀ ਗੱਲ ਕਹਿਣਾ ਗਲਤ ਹੈ।


ਉਨ੍ਹਾਂ ਦਾ ਦੇਸ਼ ਅੱਤਵਾਦ ਦੇ ਖਿਲਾਫ ਹੈ ਅਤੇ ਇਨ੍ਹਾਂ ਗੱਲਾਂ 'ਤੇ ਗੰਭੀਰਤਾ ਨਾਲ ਕਾਰਵਾਈ ਕਰਦਾ ਹੈ। ਕੈਨੇਡਾ ਸਰਕਾਰ ਦੇ ਖ਼ਾਲਿਸਤਾਨੀ ਸਮਰਥਕਾਂ ਖ਼ਿਲਾਫ਼ ਕਾਰਵਾਈ ਵਿੱਚ ਨਰਮੀ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਪ੍ਰਧਾਨ ਮੰਤਰੀ ਟਰੂਡੋ ਨੇ ਕਿਹਾ ਕਿ ਕੈਨੇਡਾ ਨੇ ਹਮੇਸ਼ਾ ਅੱਤਵਾਦ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਕੈਨੇਡਾ ਨੂੰ ਵਿਭਿੰਨਤਾ ਵਾਲਾ ਦੇਸ਼ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਿੰਸਾ ਤੇ ਕੱਟੜਵਾਦ ਦੇ ਸਾਰੇ ਰੂਪਾਂ ਨੂੰ ਸਿਰ ਨਾ ਚੁੱਕਣ ਦਿੱਤਾ ਜਾਵੇ। ਉਨ੍ਹਾਂ ਨੇ ਖ਼ਾਲਿਸਤਾਨ ਅੱਤਵਾਦੀਆਂ ਪ੍ਰਤੀ ਨਰਮ ਰਵੱਈਏ ਦੀਆਂ ਖਬਰਾਂ ਦਾ ਮੁੱਢੋਂ ਖੰਡਨ ਕੀਤਾ।


ਇਹ ਵੀ ਪੜ੍ਹੋ : Punjab News: ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ!


ਟਰੂਡੋ ਨੇ ਅੱਗੇ ਕਿਹਾ ਕਿ ਇਨ੍ਹਾਂ ਦੋਸ਼ਾਂ ਦਾ ਖੰਡਨ ਕੀਤਾ ਕਿ ਉਹ ਅੱਤਵਾਦੀ ਪ੍ਰਤੀ ਢਿੱਲਾ ਰਵੱਈਆ ਵਰਤ ਰਹੇ ਹਨ। ਕਾਬਿਲੇਗੌਰ ਹੈ ਕਿ ਪਿਛਲੇ ਕੁਝ ਸਮੇਂ ਤੋਂ ਕੈਨੇਡਾ ਵਿੱਚ ਖ਼ਾਲਿਸਤਾਨ ਵੱਲੋਂ ਭਾਰਤ ਵਿਰੋਧੀ ਗਤੀਵਿਧੀਆਂ ਕਾਰਨ ਸਰਕਾਰ ਕਾਫੀ ਸਖ਼ਤ ਹੋਈ ਸੀ। ਇਸ ਮਗਰੋਂ ਭਾਰਤ ਦੇ ਵਿਦੇਸ਼ ਮੰਤਰਾਲੇ ਵੱਲੋਂ ਇਹ ਸਵਾਲ ਖੜ੍ਹੇ ਕੀਤੇ ਗਏ ਸਨ। ਗੌਰਤਲਬ ਹੈ ਕਿ ਭਾਰਤੀ ਨੀਤੀਵਾਨਾਂ ਲਈ ਧਮਕੀਆਂ ਭਰੇ ਪੋਸਟਰਾਂ ਮਗਰੋਂ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੇ ਸਫੀਰ ਨੂੰ ਤਲਬ ਕੀਤਾ ਸੀ।


ਪਿਛਲੇ ਕੁਝ ਮਹੀਨਿਆਂ ਵਿੱਚ ਕੈਨੇਡਾ ਵਿੱਚ ਖਾਲਿਸਤਾਨੀ ਵੱਖਵਾਦੀਆਂ ਨਾਲ ਜੁੜੀਆਂ ਘਟਨਾਵਾਂ ਸਾਹਮਣੇ ਆਈਆਂ ਸਨ।  ਟਰੂਡੋ ਨੇ ਇਨ੍ਹਾਂ ਦੋਸ਼ਾਂ ਨੂੰ ਖਾਰਿਜ ਕੀਤਾ ਕਿ ਉਹ ਅੱਤਵਾਦੀ ਤੱਤਾਂ ਪ੍ਰਤੀ ਨਰਮ ਹਨ। ਉਹਨਾਂ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਭਾਰਤ ਨੇ ਕੈਨੇਡਾ ਵਿੱਚ ਭਾਰਤੀ ਡਿਪਲੋਮੈਟਾਂ ਨੂੰ ਧਮਕੀਆਂ ਦੇਣ ਵਾਲੇ ਪੋਸਟਰਾਂ ਸਮੇਤ ਪ੍ਰਚਾਰ ਸਮੱਗਰੀ ਨੂੰ ਲੈ ਕੇ ਨਵੀਂ ਦਿੱਲੀ ਵਿੱਚ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਤੇ ਉਨ੍ਹਾਂ ਨੇ ਕੈਨੇਡਾ ਸਰਕਾਰ ਨੂੰ ਇੱਕ ਮੰਗ ਪੱਤਰ ਭੇਜਿਆ ਸੀ। ਕੈਨੇਡਾ ਵਿੱਚ ਇੰਦਰਾ ਗਾਂਧੀ ਦੀ ਹੱਤਿਆ ਨੂੰ ਦਰਸਾਉਂਦੀ ਪਰੇਡ ਦੇ ਸਬੰਧ 'ਚ ਇੱਕ ਸਵਾਲ ਦੇ ਜਵਾਬ ਵਿੱਚ ਟਰੂਡੋ ਨੇ ਕਿਹਾ ਕਿ "ਉਹ ਗ਼ਲਤ ਹਨ।


ਇਹ ਵੀ ਪੜ੍ਹੋ : Mukhtar Ansari Controversial: ਮੁਖਤਾਰ ਅੰਸਾਰੀ ਦੇ ਜੇਲ੍ਹ 'ਚ ਬੰਦ ਸਮੇਂ ਪਰਿਵਾਰ ਨੇ ਰੋਪੜ ਦੇ ਸਨ ਇਨਕਲੇਵ 'ਚ ਲਗਾਏ ਸਨ ਡੇਰੇ