Punjabi Brother Murder in America: ਅਮਰੀਕਾ `ਚ ਦੋ ਸਕੇ ਪੰਜਾਬੀ ਭਰਾਵਾਂ ਦੀ ਗੋਲ਼ੀ ਮਾਰ ਕੀਤੀ ਹੱਤਿਆ
Punjabi Brother Murder in America: ਬਾਹਰਲੇ ਦੇਸ਼ਾਂ ਵਿੱਚ ਚੰਗੇ ਭਵਿੱਖ ਲਈ ਗਏ ਪੰਜਾਬੀ ਨੌਜਵਾਨਾਂ ਉਪਰ ਹਮਲੇ,ਫਾਇਰਿੰਗ ਤੇ ਹੱਤਿਆਵਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਇਸ ਦਰਮਿਆਨ ਅਮਰੀਕਾ ਦੇ ਪੋਰਟਲੈਂਡ ਸ਼ਹਿਰ ਵਿੱਚ ਕਪੂਰਥਲਾ ਜ਼ਿਲ੍ਹੇ ਦੇ ਦੋ ਸਕੇ ਭਰਾਵਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।
Punjabi Brother Murder in America: ਅੱਜ ਅਮਰੀਕਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ। ਦੱਸਿਆ ਜਾ ਰਿਹਾ ਹੈ ਕਿ ਅਮਰੀਕਾ ਦੇ ਪੋਰਟਲੈਂਡ ਸ਼ਹਿਰ ਦੇ ਇੱਕ ਸ਼ਾਪਿੰਗ ਮਾਲ ਦੇ ਬਾਹਰ ਦੋ ਪੰਜਾਬੀ ਨੌਜਵਾਨਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਬਲਾਕ ਦੇ ਪਿੰਡ ਬਿਧੀਪੁਰ ਦੇ ਰਹਿਣ ਵਾਲੇ ਦਿਲਰਾਜ ਸਿੰਘ ਅਤੇ ਗੁਰਇਕਬਾਲ ਸਿੰਘ ਸਕੇ ਭਰਾ ਸਨ, ਜੋ ਕਿ ਚੰਗੇ ਭਵਿੱਖ ਦੀ ਭਾਲ ਵਿੱਚ ਲੰਮੇ ਸਮੇਂ ਤੋਂ ਅਮਰੀਕਾ ਵਿੱਚ ਰਹਿ ਰਹੇ ਸਨ।
ਰਿਸ਼ਤੇਦਾਰਾਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਦੋਵੇਂ ਭਰਾਵਾਂ ਦਾ ਕਪੂਰਥਲਾ ਦੇ ਇੱਕ ਪਿੰਡ ਵਿੱਚ ਰਹਿੰਦੇ ਸਟੋਰ ਪਾਰਟਨਰ ਨਾਲ ਝਗੜਾ ਚੱਲ ਰਿਹਾ ਸੀ। ਜਿਸ ਕਾਰਨ ਮੁਲਜ਼ਮ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਪੋਰਟਲੈਂਡ (ਅਮਰੀਕਾ) ਦੇ ਸ਼ਾਪਿੰਗ ਮਾਲ ਦੇ ਬਾਹਰ ਦੋਵਾਂ ਭਰਾਵਾਂ ’ਤੇ ਦਰਜਨਾਂ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਬਾਅਦ ਦੋਵੇਂ ਭਰਾਵਾਂ ਦਿਲਰਾਜ ਸਿੰਘ ਅਤੇ ਗੁਰਇਕਬਾਲ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਦੱਸ ਦਈਏ ਕਿ ਮ੍ਰਿਤਕ ਦਿਲਰਾਜ ਸਿੰਘ (32) ਵਿਆਹਿਆ ਹੋਇਆ ਸੀ ਅਤੇ ਉਸ ਦਾ 6 ਮਹੀਨੇ ਦਾ ਬੇਟਾ ਹੈ ਅਤੇ ਗੁਰਇਕਬਾਲ ਸਿੰਘ (26) ਦੀ ਮੰਗਣੀ ਹੋਈ ਸੀ ਅਤੇ ਇਸ ਸਾਲ ਦੇ ਅੰਤ ਤੱਕ ਉਸ ਦਾ ਵਿਆਹ ਹੋਣਾ ਸੀ। ਦੋਵੇਂ ਨੌਜਵਾਨ ਕਾਫੀ ਸਮੇਂ ਤੋਂ ਅਮਰੀਕਾ ਦੇ ਪੋਰਟਲੈਂਡ 'ਚ ਰਹਿੰਦੇ ਸਨ। ਜਿਨ੍ਹਾਂ ਵਿੱਚੋਂ ਇੱਕ ਨੌਜਵਾਨ 10 ਸਾਲ ਪਹਿਲਾਂ ਅਤੇ ਦੂਜਾ ਨੌਜਵਾਨ ਕਰੀਬ 6 ਸਾਲ ਪਹਿਲਾਂ ਗਿਆ ਸੀ। ਦੂਜੇ ਪਾਸੇ ਅਮਰੀਕੀ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦੀ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : Parkash Singh Badal Antim Ardas: ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਲਈ ਪਹੁੰਚੇ ਅਮਿਤ ਸ਼ਾਹ!
ਸੂਤਰਾਂ ਅਨੁਸਾਰ ਕਾਤਲ ਵੀ ਕਪੂਰਥਲਾ ਦੇ ਪਿੰਡ ਕਾਂਜਲੀ ਦਾ ਰਹਿਣ ਵਾਲਾ ਹੈ। ਹਾਲਾਂਕਿ ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ ਹੈ। ਕਾਤਲ ਦੀਪੀ ਅਤੇ ਗੋਰਾ ਦਾ ਕਾਰੋਬਾਰੀ ਭਾਈਵਾਲ ਸੀ ਅਤੇ ਦੋਵਾਂ ਧਿਰਾਂ ਵਿੱਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : Kanwar Chahal death news: ਪੰਜਾਬੀ ਇੰਡਸਟਰੀ ਤੋਂ ਆਈ ਮੰਦਭਾਗੀ ਖ਼ਬਰ! ਨਹੀਂ ਰਿਹਾ ਗਾਇਕ ਕੰਵਰ ਚਾਹਲ