Umesh Pal Kidnapping Case News: ਉਮੇਸ਼ ਪਾਲ ਅਗਵਾ ਮਾਮਲੇ 'ਚ ਮਾਫੀਆ ਅਤੀਕ ਅਹਿਮਦ ਸਮੇਤ 3 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ, ਜਦਕਿ 7 ਦੋਸ਼ੀਆਂ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ।
Trending Photos
Umesh Pal Kidnapping Case News: ਉਮੇਸ਼ ਪਾਲ ਅਗਵਾ ਮਾਮਲੇ 'ਚ ਮਾਫੀਆ ਅਤੀਕ ਅਹਿਮਦ, ਦਿਨੇਸ਼ ਪਾਸੀ ਅਤੇ ਉਸ ਦੇ ਵਕੀਲ ਖਾਨ ਸੁਲਤ ਹਨੀਫ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਸੰਸਦ ਮੈਂਬਰ/ਵਿਧਾਇਕ ਅਦਾਲਤ ਨੇ ਇਨ੍ਹਾਂ ਸਾਰਿਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਤਿੰਨਾਂ 'ਤੇ ਪੰਜ-ਪੰਜ ਹਜ਼ਾਰ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਦੂਜੇ ਪਾਸੇ ਅਤੀਕ ਦੇ ਭਰਾ ਅਸ਼ਰਫ਼ ਉਰਫ਼ ਖਾਲਿਦ ਅਜ਼ੀਮ ਸਮੇਤ ਸੱਤ ਮੁਲਜ਼ਮਾਂ ਨੂੰ ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਹੈ। ਅਤੀਕ ਅਤੇ ਅਸ਼ਰਫ ਦੀ ਪੇਸ਼ੀ ਦੇ ਮੱਦੇਨਜ਼ਰ ਅਦਾਲਤ ਅਤੇ ਜੇਲ੍ਹ ਦੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਦੋਵਾਂ ਭਰਾਵਾਂ ਨੂੰ ਸੋਮਵਾਰ ਨੂੰ ਦੋ ਵੱਖ-ਵੱਖ ਜੇਲ੍ਹਾਂ ਤੋਂ ਪ੍ਰਯਾਗਰਾਜ ਲਿਆਂਦਾ ਗਿਆ।
ਇਸ ਤੋਂ ਪਹਿਲਾਂ ਬਾਹੂਬਲੀ ਅਤੀਕ ਅਹਿਮਦ ਤੇ ਉਸ ਦੇ ਭਰਾ ਖਾਲਿਦ ਅਜ਼ੀਮ ਉਰਫ ਅਸ਼ਰਫ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ। 2005 ਵਿੱਚ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਤਤਕਾਲੀ ਵਿਧਾਇਕ ਰਾਜੂ ਪਾਲ ਕਤਲ ਕੇਸ ਵਿੱਚ ਗਵਾਹ ਉਮੇਸ਼ ਪਾਲ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਮੰਗਲਵਾਰ ਨੂੰ ਦੋਵਾਂ ਨੂੰ ਪੇਸ਼ ਕੀਤਾ ਗਿਆ। ਅਤੀਕ ਅਤੇ ਅਸ਼ਰਫ 'ਤੇ ਪਿਛਲੇ ਮਹੀਨੇ 2005 'ਚ ਹੋਏ ਰਾਜੂ ਪਾਲ ਦੇ ਕਤਲ ਦੇ ਮੁੱਖ ਗਵਾਹ ਉਮੇਸ਼ ਪਾਲ ਦੀ ਹੱਤਿਆ ਦੀ ਸਾਜ਼ਿਸ਼ 'ਚ ਸ਼ਾਮਲ ਹੋਣ ਦਾ ਵੀ ਦੋਸ਼ ਹੈ। 24 ਫਰਵਰੀ ਨੂੰ ਪ੍ਰਯਾਗਰਾਜ 'ਚ ਉਮੇਸ਼ ਪਾਲ ਅਤੇ ਉਨ੍ਹਾਂ ਦੀ ਸੁਰੱਖਿਆ 'ਚ ਤਾਇਨਾਤ ਦੋ ਪੁਲਿਸ ਮੁਲਾਜ਼ਮਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਮੇਸ਼ ਪਾਲ ਦੀ ਪਤਨੀ ਜਯਾ ਦੀ ਸ਼ਿਕਾਇਤ 'ਤੇ ਪ੍ਰਯਾਗਰਾਜ ਦੇ ਧੂਮਨਗੰਜ ਥਾਣੇ 'ਚ ਅਹਿਮਦ, ਉਸ ਦੇ ਭਰਾ ਅਸ਼ਰਫ, ਪਤਨੀ ਸ਼ਾਇਸਤਾ ਪਰਵੀਨ, ਦੋ ਪੁੱਤਰਾਂ, ਸਹਿਯੋਗੀ ਗੁੱਡੂ ਮੁਸਲਿਮ ਤੇ ਗੁਲਾਮ ਅਤੇ ਨੌਂ ਹੋਰਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ : Amritpal Singh News: ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਭਾਰਤੀ ਸਫ਼ਾਰਤਖਾਨੇ ਨੇ ਨੇਪਾਲ ਨੂੰ ਲਿਖੀ ਚਿੱਠੀ 'ਚ ਕੀਤੀ ਇਹ ਮੰਗ
25 ਜਨਵਰੀ 2005 ਨੂੰ ਬਸਪਾ ਵਿਧਾਇਕ ਰਾਜੂ ਪਾਲ ਦੇ ਕਤਲ ਤੋਂ ਬਾਅਦ ਤਤਕਾਲੀ ਜ਼ਿਲ੍ਹਾ ਪੰਚਾਇਤ ਮੈਂਬਰ ਉਮੇਸ਼ ਪਾਲ ਨੇ ਪੁਲਿਸ ਨੂੰ ਦੱਸਿਆ ਸੀ ਕਿ ਉਹ ਇਸ ਕਤਲ ਦਾ ਚਸ਼ਮਦੀਦ ਗਵਾਹ ਹੈ। ਉਮੇਸ਼ ਨੇ ਦੋਸ਼ ਲਾਇਆ ਸੀ ਕਿ 28 ਫਰਵਰੀ 2006 ਨੂੰ ਉਸ ਨੂੰ ਅਗ਼ਵਾ ਕਰ ਲਿਆ ਗਿਆ ਸੀ, ਜਦੋਂ ਉਸ ਨੇ ਅਤੀਕ ਅਹਿਮਦ ਦੇ ਦਬਾਅ ਅੱਗੇ ਝੁਕਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਮਾਮਲੇ 'ਚ 5 ਜੁਲਾਈ 2007 ਨੂੰ ਅਤੀਕ, ਉਸ ਦੇ ਭਰਾ ਅਸ਼ਰਫ ਅਤੇ ਚਾਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ। ਮਾਮਲੇ ਵਿੱਚ ਅਦਾਲਤ ਵਿੱਚ ਪੇਸ਼ ਕੀਤੀ ਗਈ ਚਾਰਜਸ਼ੀਟ ਵਿੱਚ 11 ਮੁਲਜ਼ਮਾਂ ਦਾ ਜ਼ਿਕਰ ਸੀ।
ਇਹ ਵੀ ਪੜ੍ਹੋ : Punjab Cabinet Meeting News: 31 ਮਾਰਚ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ; ਲਏ ਜਾ ਸਕਦੇ ਹਨ ਅਹਿਮ ਫੈਸਲੇ