Bridge Collapses News: ਬਿਹਾਰ ਦੇ ਭਾਗਲਪੁਰ ਵਿੱਚ ਐਤਵਾਰ ਨੂੰ ਇੱਕ ਭਿਆਨਕ ਹਾਦਸਾ ਵਾਪਰ ਗਿਆ। ਇੱਥੇ ਖਗੜੀਆ-ਅਗੁਵਾਨੀ-ਸੁਲਤਾਨਗੰਜ ਵਿਚਕਾਰ ਗੰਗਾ ਨਦੀ 'ਤੇ ਬਣ ਰਿਹਾ ਪੁਲ ਸੈਕਿੰਟਾਂ ਵਿੱਚ ਹੀ ਢਹਿ-ਢੇਰੀ ਹੋ ਗਿਆ। ਇਸ ਹਾਦਸੇ ਦੀ ਵੀਡੀਓ ਵੀ ਸਾਹਮਣੇ ਆਈ ਹੈ।


COMMERCIAL BREAK
SCROLL TO CONTINUE READING

ਪੁਲ ਦਾ ਨੀਂਹ ਪੱਥਰ 4 ਸਾਲ ਪਹਿਲਾਂ ਸੀਐਮ ਨਿਤੀਸ਼ ਕੁਮਾਰ ਨੇ ਰੱਖਿਆ ਸੀ। 1717 ਕਰੋੜ ਦੀ ਲਾਗਤ ਨਾਲ ਬਣੇ ਪੁਲ ਦਾ ਇੱਕ ਹਿੱਸਾ ਦੋ ਸਾਲ ਪਹਿਲਾਂ ਡਿੱਗ ਗਿਆ ਸੀ। ਮੁਢਲੀ ਜਾਣਕਾਰੀ ਅਨੁਸਾਰ ਇਸ ਹਾਦਸੇ 'ਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਪਰ ਪੁਲ ਦੇ ਡਿੱਗਣ ਕਾਰਨ ਮੌਕੇ 'ਤੇ ਦਹਿਸ਼ਤ ਦਾ ਮਾਹੌਲ ਬਣ ਗਿਆ।


ਖਗੜੀਆ-ਅਗੁਵਾਨੀ-ਸੁਲਤਾਨਗੰਜ ਵਿਚਕਾਰ ਬਣ ਰਹੇ ਪੁਲ ਦੇ ਡਿੱਗਣ ਦੀ ਵੀਡੀਓ ਸਾਹਮਣੇ ਆਈ ਹੈ। ਕੁਝ ਹੀ ਦੇਰ 'ਚ ਪੂਰਾ ਪੁਲ ਗੰਗਾ ਨਦੀ 'ਚ ਡੁੱਬ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਪੁਲ 1717 ਕਰੋੜ ਦੀ ਲਾਗਤ ਨਾਲ ਬਣ ਰਿਹਾ ਹੈ। ਅਪ੍ਰੈਲ ਵਿੱਚ ਆਏ ਤੂਫ਼ਾਨ ਕਾਰਨ ਇਸ ਨਿਰਮਾਣ ਅਧੀਨ ਪੁਲ ਦਾ ਕੁਝ ਹਿੱਸਾ ਵੀ ਨੁਕਸਾਨਿਆ ਗਿਆ ਸੀ। ਪੁਲ ਦਾ ਉਪਰਲਾ ਹਿੱਸਾ ਪੂਰੀ ਤਰ੍ਹਾਂ ਨਦੀ ਵਿੱਚ ਡੁੱਬ ਗਿਆ।


ਵੀਡੀਓ 'ਚ ਨਜ਼ਰ ਆ ਰਿਹਾ ਹੈ ਕਿ ਨਿਰਮਾਣ ਅਧੀਨ ਪੁਲ ਦਾ ਸੁਪਰ ਸਟ੍ਰਕਚਰ ਢਹਿ ਗਿਆ ਹੈ। ਹਾਲਾਂਕਿ ਪੁਲ ਦੇ ਡਿੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲ ਦੇ ਤਿੰਨ ਖੰਭਿਆਂ ਦੇ ਉੱਪਰ ਬਣਿਆ ਢਾਂਚਾ ਢਹਿ ਗਿਆ। ਭਾਗਲਪੁਰ ਦੇ ਸੁਲਤਾਨਗੰਜ ਵਿੱਚ ਬਣ ਰਿਹਾ ਇਹ ਪੁਲ ਖਗੜੀਆ ਤੇ ਭਾਗਲਪੁਰ ਨੂੰ ਜੋੜੇਗਾ।


ਇਹ ਵੀ ਪੜ੍ਹੋ : Punjab News: ਬੀਬੀ ਜਗੀਰ ਕੌਰ ਨੇ 'ਸ਼੍ਰੋਮਣੀ ਅਕਾਲੀ ਪੰਥ' ਬਣਾਉਣ ਦਾ ਕੀਤਾ ਐਲਾਨ, ਸੰਗਤਾਂ ਨੇ ਵੀ ਭਰੀ ਹਾਮੀ


ਜੇਡੀਯੂ ਵਿਧਾਇਕ ਲਲਿਤ ਮੰਡਲ ਨੇ ਕਿਹਾ ਕਿ ਇਹ ਘਟਨਾ ਮੰਦਭਾਗੀ ਹੈ। ਅਸੀਂ ਉਮੀਦ ਕਰ ਰਹੇ ਸੀ ਕਿ ਇਸ ਸਾਲ ਨਵੰਬਰ-ਦਸੰਬਰ ਵਿੱਚ ਇਸ ਪੁਲ ਦਾ ਉਦਘਾਟਨ ਹੋ ਜਾਵੇਗਾ ਪਰ ਅਜਿਹੇ ਹਾਦਸੇ ਵਾਪਰ ਰਹੇ ਹਨ, ਇਹ ਜਾਂਚ ਦਾ ਵਿਸ਼ਾ ਹੈ। ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਸ ਦੀ ਜਾਂਚ ਨਹੀਂ ਹੋ ਜਾਂਦੀ, ਉਦੋਂ ਤੱਕ ਕੁਝ ਕਹਿਣਾ ਮੁਸ਼ਕਿਲ ਹੈ।


 



ਇਹ ਵੀ ਪੜ੍ਹੋ :  Punjab Schools Holidays: ਛੁੱਟੀਆਂ ਦੇ ਬਾਵਜੂਦ ਇੱਕ ਦਿਨ ਲਈ ਖੁੱਲ੍ਹਣਗੇ ਪੰਜਾਬ ਦੇ ਸਰਕਾਰੀ ਸਕੂਲ, ਜਾਣੋ ਕਾਰਨ