ਜਲਦ ਹੋਵੇਗਾ ਸੰਗਰੂਰ ਰੇਲਵੇ ਸਟੇਸ਼ਨ ਦਾ ਨਵੀਨੀਕਰਨ, ਪਲੇਟਫਾਰਮ `ਤੇ ਮਿਲੇਗੀ ਮੁਫ਼ਤ WIFI ਦੀ ਸੁਵਿਧਾ
Feb 07, 2023, 10:52 AM IST
ਕੇਂਦਰ ਸਰਕਾਰ ਵੱਲੋਂ ਪੰਜਾਬ ਦੇ 29 ਰੇਲਵੇ ਸਟੇਸ਼ਨਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਸੰਗਰੂਰ ਰੇਲਵੇ ਸਟੇਸ਼ਨ ਉਨ੍ਹਾਂ 29 ਸਟੇਸ਼ਨਾਂ ਵਿੱਚੋਂ ਇੱਕ ਹੈ ਜਿਨ੍ਹਾਂ ਦਾ ਭਾਰਤ ਸਰਕਾਰ ਵੱਲੋਂ ਨਵੀਨੀਕਰਨ ਕੀਤਾ ਜਾਵੇਗਾ। ਇਸ ਤਹਿਤ ਪੰਜਾਬ ਦੇ ਰੇਲਵੇ ਸਟੇਸ਼ਨਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਅਤਿ-ਆਧੁਨਿਕ ਬਣਾਇਆ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਸੰਗਰੂਰ ਰੇਲਵੇ ਸਟੇਸ਼ਨ 'ਤੇ 5ਜੀ ਵਾਈ-ਫਾਈ ਦੀ ਸਹੂਲਤ ਮੁਫਤ ਮਿਲੇਗੀ। ਇਸ ਦੇ ਨਾਲ ਹੀ ਪਲੇਟਫਾਰਮ ਨੂੰ ਲੰਬਾ ਅਤੇ ਸਾਫ਼-ਸੁਥਰਾ ਬਣਾਉਣ ਦੇ ਨਾਲ-ਨਾਲ ਯਾਤਰੀਆਂ ਲਈ ਏਅਰ ਕੰਡੀਸ਼ਨਡ ਵੇਟਿੰਗ ਰੂਮ ਅਤੇ ਸਾਫ਼ ਬਾਥਰੂਮ ਦਾ ਪ੍ਰਬੰਧ ਕੀਤਾ ਜਾਵੇਗਾ।