Amritsar News: ਫਰਾਰ ਕੈਦੀ ਦਾ ਪਿੱਛਾ ਕਰਦੇ ਹੋਏ ਪੁਲਿਸ ਮੁਲਾਜ਼ਮ ਦੀ ਹੋਈ ਮੌਤ !
Amritsar News: ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿੱਚ ਕੈਦੀਆਂ ਦਾ ਮੈਡੀਕਲ ਕਰਵਾਉਣ ਆਲੇ ਪੁਲਿਸ ਮੁਲਾਜ਼ਮ ਨੂੰ ਹਾਰਟ ਅਟੈਕ ਆਉਣ ਨਾਲ ਮੌਤ ਹੋਣ ਦੀ ਖ਼ਬਰ ਸਹਾਮਣੇ ਆਈ ਹੈ। ਜਾਣਕਾਰੀ ਮੁਤਾਬਿਕ ਜਦੋਂ ਰਾਮਬਾਗ ਥਾਣੇ 'ਤੇ ਤੈਨਾਤ ਪੁਲਿਸ ਮੁਲਾਜ਼ਮ ਕੈਦੀਆਂ ਦਾ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਪਹੁੰਚਿਆ ਸੀ ਤਾਂ ਕੈਦੀਆਂ ਨੇ ਪੁਲਿਸ ਦੀ ਗ੍ਰਿਫ਼ਤ ਤੋਂ ਫਰਾਰ ਹੋਣ ਦੀ ਕੋਸ਼ਿਸ਼ ਕੀਤੀ ਸੀ। ਮੁਲਾਜ਼ਮ ਨੇ ਕੈਦੀਆਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਿਸ ਦੌਰਾਨ ਉਸਨੂੰ ਹਾਰਟ ਅਟੈਕ ਆ ਗਿਆ, ਨਾਲ ਦੇ ਪੁਲਿਸ ਮੁਲਜ਼ਾਮ ਉਸ ਨੂੰ ਐਮਰਜੈਂਸੀ ਲੈ ਗਏ, ਜਿੱਥੇ ਉਸ ਦੀ ਮੌਤ ਹੋ ਗਈ।