Charanjit Channi News: ਆਮ ਆਦਮੀ ਪਾਰਟੀ ਚੋਣ ਹਾਈਜੈਕ ਕਰਨ ਦੀ ਕੋਸ਼ਿਸ਼ ਕਰ ਰਹੀ-ਚਰਨਜੀਤ ਚੰਨੀ
Charanjit Channi News: ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਅੱਜ ਜਲੰਧਰ ਵਿੱਚ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਥੇ ਚੋਣ ਨੂੰ ਹਾਈਜੈਕ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇੱਕ ਐਮਸੀ ਦੀ 25 ਲੱਖ ਰੁਪਏ ਬੋਲੀ ਲਗਾਈ ਜਾ ਰਹੀ ਹੈ। ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਹੋ ਰਹੀ ਹੈ। ਬੂਥ ਕੈਪਚਰ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਜਿਨ੍ਹਾਂ ਲੋਕਾਂ ਦੇ ਉਪਰ ਤਿੰਨ-ਤਿੰਨ ਕਤਲਾਂ ਦੇ ਕੇਸ ਚੱਲ ਰਹੇ ਹਨ, ਉਨ੍ਹਾਂ ਨੂੰ ਪੈਰੋਲ ਉਤੇ ਲੈ ਕੇ ਆ ਰਹੇ ਹਨ। ਜਲੰਧਰ ਪੱਛਮੀ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਾਇਆ ਜਾ ਰਿਹਾ ਹੈ।