Delhi AAP Protest: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰਾਂ ਨੇ ਸੰਸਦ ਕੰਪਲੈਕਸ `ਚ ਕੀਤਾ ਪ੍ਰਦਰਸ਼ਨ
Delhi AAP Protest: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰਾਂ ਨੇ ਰਾਜੇਂਦਰ ਨਗਰ ਦੀ ਘਟਨਾ ਲਈ ਜ਼ਿੰਮੇਵਾਰ ਉੱਪ ਰਾਜਪਾਲ ਵੀ.ਕੇ. ਸਕਸੈਨਾ ਦੀ ਬਰਖ਼ਾਸਤਗੀ ਅਤੇ ਦੇਸ਼ ਭਰ 'ਚ ਕੋਚਿੰਗ ਸੈਂਟਰਾਂ ਨੂੰ ਰੈਗੂਲੇਟ ਕਰਨ ਲਈ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਸੰਸਦ ਕੰਪਲੈਕਸ 'ਚ ਪ੍ਰਦਰਸ਼ਨ ਕੀਤਾ। 'ਆਪ' ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਸੰਸਦ ਮੈਂਬਰ ਸੰਜੇ ਸਿੰਘ, ਡਾ. ਸੰਦੀਪ ਪਾਠਕ, ਐੱਨ.ਡੀ. ਗੁਪਤਾ ਸਮੇਤ ਹੋਰ ਸੰਸਦ ਮੈਂਬਰਾਂ ਨੇ ਨਾਅਰੇਬਾਜ਼ੀ ਕਰਦੇ ਹੋਏ ਰਾਜੇਂਗਰ ਨਗਰ ਦੀ ਕੋਚਿੰਗ 'ਚ ਹੋਏ ਦੁਖ਼ਦ ਹਾਦਸੇ ਦੇ ਜ਼ਿੰਮੇਵਾਰ ਦਿੱਲੀ ਦੇ ਉੱਪ ਰਾਜਪਾਲ ਅਤੇ ਕੇਂਦਰ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ।