Chandigarh Mayor Election: ਆਮ ਆਦਮੀ ਪਾਰਟੀ ਨੇ ਮੇਅਰ ਚੋਣਾਂ `ਚ ਹੋਈ ਧਾਂਦਲੀ ਨੂੰ ਲੈ ਕੇ ਕੈਂਡਲ ਮਾਰਚ ਕੱਢਿਆ
Chandigarh Mayor Election: ਆਮ ਆਦਮੀ ਪਾਰਟੀ ਨੇ ਮੰਗਲਵਾਰ ਨੂੰ ਸੈਕਟਰ 22 ਦੇ ਅਰੋਮਾ ਲਾਈਟ ਪੁਆਇੰਟ ਤੋਂ ਕੈਂਡਲ ਮਾਰਚ ਕੱਢਿਆ। ਮੇਅਰ ਚੋਣਾਂ ਵਿੱਚ ਹੋਈ ਧਾਂਦਲੀ ਨੂੰ ਲੈ ਕੇ ਆਮ ਆਦਮੀ ਪਾਰਟੀ ਲਗਾਤਾਰ ਪ੍ਰਦਰਸ਼ਨ ਕਰ ਰਹੀ ਹੈ। ਬੀਤੇ ਦਿਨੀਂ ਸੁਪਰੀਮ ਕੋਰਟ ਨੇ ਵੀ ਚੋਣ ਅਧਿਕਾਰੀ ਨੂੰ ਵੀ ਵੀਡੀਓ ਚ ਕੈਦ ਹੋਈ ਹਰਕਤ ਨੂੰ ਲੈਕੇ ਸਵਾਲ ਚੁੱਕੇ ਹਨ। ਇਸ ਤੋਂ ਪਹਿਲਾਂ ਚੰਡੀਗੜ੍ਹ ਨਗਰ ਨਿਗਮ ਦਫ਼ਤਰ ਦੇ ਬਾਹਰ ਲਗਾਤਾਰ ਕਾਂਗਰਸ ਦੇ ਵਰਕਰ ਪ੍ਰਦਰਸ਼ਨ ਕਰ ਰਹੇ ਹਨ।