Atishi Press Conference: ਦਿੱਲੀ ਦੀ ਆਤਿਸ਼ੀ ਦਾ ਵੱਡਾ ਦਾਅਵਾ, ਦਿੱਲੀ `ਚ ਲੱਗਣ ਵਾਲਾ ਹੈ ਰਾਸ਼ਟਰਪਤੀ ਸ਼ਾਸਨ!
Atishi Addresses Press Conference: ਦਿੱਲੀ 'ਚ ਸੱਤਾ 'ਤੇ ਕਾਬਜ਼ ਆਮ ਆਦਮੀ ਪਾਰਟੀ ਦੇ ਨੇਤਾ ਆਤਿਸ਼ੀ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ 'ਚ ਭਾਰਤੀ ਜਨਤਾ ਪਾਰਟੀ 'ਤੇ ਨਵਾਂ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਸਰਕਾਰ ਖ਼ਿਲਾਫ਼ ਵੱਡੀ ਸਿਆਸੀ ਸਾਜ਼ਿਸ਼ ਰਚੀ ਜਾ ਰਹੀ ਹੈ ਅਤੇ ਦਿੱਲੀ ਵਿੱਚ ਰਾਸ਼ਟਰਪਤੀ ਰਾਜ ਲਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਉਪ ਰਾਜਪਾਲ ਵੱਲੋਂ ਗ੍ਰਹਿ ਮੰਤਰਾਲੇ ਨੂੰ ਲਿਖੇ ਪੱਤਰਾਂ ’ਤੇ ਵੀ ਇਤਰਾਜ਼ ਪ੍ਰਗਟਾਇਆ ਹੈ।