Gurdaspur News: ਗੁਰਦਾਸਪੁਰ ਤੋਂ AAP ਉਮੀਦਵਾਰ ਸ਼ੈਰੀ ਕਲਸੀ ਦੀ ਪਤਨੀ ਰਾਜਬੀਰ ਕੌਰ ਨੇ ਰੋਡ ਸ਼ੋਅ ਕੱਢਿਆ
Gurdaspur News: ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਸ਼ੈਰੀ ਕਲਸੀ ਦੀ ਧਰਮ ਪਤਨੀ ਰਾਜਬੀਰ ਕੌਰ ਵੱਲੋਂ ਸਰਹੱਦੀ ਖੇਤਰ ਵਿੱਚ ਰੋਡ ਸ਼ੋਅ ਕੱਢਿਆ ਗਿਆ। ਇਸ ਮੌਕੇ ਉਨ੍ਹਾਂ ਦੇ ਕੈਬਨਿਟ ਮੰਤਰੀ ਲਾਲਚੰਦ ਕਟਾਰੂ ਚੱਕ ਅਤੇ ਸਵਰਨ ਸਲਾਰੀਆ ਵੀ ਰੋਡ ਸ਼ੋਅ 'ਚ ਮੌਜੂਦ ਰਹੇ। ਰਾਜਵੀਰ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਚੋਣ ਪ੍ਰਚਾਰ ਦੌਰਾਨ ਲੋਕਾਂ ਦਾ ਭਾਰੀ ਸਮਰਥਨ ਮਿਲ ਰਿਹਾ ਹੈ। ਲੋਕ ਚਾਹੁੰਦੇ ਹਨ, ਕਿ ਦੇਸ਼ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕੀਤਾ ਜਾਵੇ, ਅਜਿਹਾ ਸਿਰਫ ਇੱਕ ਪਾਰਟੀ ਹੈ ਜੋ ਕਰ ਸਕਦੀ ਹੈ, ਉਹ ਹੈ ਆਮ ਆਦਮੀ ਪਾਰਟੀ। ਇਸ ਲਈ ਲੋਕ ਸਾਡਾ ਸਾਥ ਦੇ ਰਹੇ ਹਨ।