Gurdeep Singh Randhawa Video: ਡੇਰਾ ਬਾਬਾ ਨਾਨਕ ਹਲਕਾ ਤੋਂ `ਆਪ` ਦੇ ਇੰਚਾਰਜ ਰੰਧਾਵਾ ਦੀ ਵਿਰੋਧੀਆਂ ਨੂੰ ਧਮਕੀ ਦੀ ਵੀਡੀਓ ਵਾਇਰਲ
Gurdeep Singh Randhawa Video: ਲੋਕ ਸਭਾ ਚੋਣਾਂ ਨੂੰ ਲੈਕੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਦੇ ਨਾਲ ਭਖ ਚੁੱਕਾ ਹੈ। ਸਿਆਸੀ ਪਾਰਟੀਆਂ ਦੇ ਆਗੂ ਇੱਕ ਦੂਜੇ ਦੇ ਉੱਪਰ ਲਗਾਤਾਰ ਸ਼ਬਦੀ ਹਮਲੇ ਕਰ ਰਹੇ ਹਨ। ਹਲਕਾ ਡੇਰਾ ਬਾਬਾ ਨਾਨਕ ਅੰਦਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਦੇ ਹੱਕ ਵਿੱਚ ਕੀਤੀ ਗਈ ਚੋਣ ਰੈਲੀ ਦੌਰਾਨ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਨੇ ਆਪਣੇ ਵਿਰੋਧੀਆਂ ਨੂੰ ਸਟੇਜ ਤੋਂ ਸਿੱਧੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਡੇਰਾ ਬਾਬਾ ਨਾਨਕ ਅੰਦਰ ਜਿਹੜਾ ਵੀ ਅਕਾਲੀ ਦਲ ਤੇ ਕਾਂਗਰਸ ਦਾ ਬੂਥ ਲਗਾਏਗਾ ਉਸ ਨੂੰ ਉਹ ਦੇਖ ਲੈਣਗੇ। ਉਨ੍ਹਾਂ ਨੇ ਅੱਗੇ ਕਿਹਾ ਕਿ ਦੋ ਸਾਲ ਉਨ੍ਹਾਂ ਨੇ ਕਿਸੇ ਨੂੰ ਕੁਝ ਨਹੀਂ ਕਿਹਾ ਪਰ ਹੁਣ ਜੇ ਕਿਸੇ ਨੇ ਅਕਾਲੀ ਤੇ ਕਾਂਗਰਸ ਦਾ ਬਸਤਾ ਫੜਿਆ ਤਾਂ ਉਸ ਉਸ ਤੋਂ ਬੁਰਾ ਕੋਈ ਨਹੀਂ ਹੋਵੇਗਾ।