Neil Garg News: ਅੰਮ੍ਰਿਤਸਰ ਮੇਅਰ ਚੋਣ ਨੂੰ ਲੈ ਕੇ `ਆਪ` ਆਗੂ ਨੀਲ ਗਰਗ ਦਾ ਵੱਡਾ ਬਿਆਨ
Neil Garg News: ਅੰਮ੍ਰਿਤਸਰ ਮੇਅਰ ਦੀ ਚੋਣ ਸਬੰਧੀ ਕਾਂਗਰਸ ਦੀ ਪਟੀਸ਼ਨ ਖ਼ਾਰਜ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੀਨੀਅਰ ਬੁਲਾਰੇ ਨੀਲ ਗਰਗ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ’ਚ ਮੇਅਰ ਦੀ ਚੋਣ ਨੂੰ ਲੈ ਕੇ ਪੰਜਾਬ ਦੀ ਕਾਂਗਰਸ ਲੀਡਰਸ਼ਿਪ ਨੇ ਪਿਛਲੇ ਤਿੰਨ ਦਿਨਾਂ ਵਿੱਚ ਹਾਈ ਕੋਰਟ ਵਿੱਚ ਡਰਾਮਾ ਕੀਤਾ ਹੈ। ਉਨ੍ਹਾਂ ਨੇ ਜੋ ਹਾਈ ਕੋਰਟ ਵਿੱਚ ਮਗਰਮੱਛ ਦੇ ਹੰਝੂ ਵਹਾਏ ਉਸ ਦਾ ਅੱਜ ਮਾਨਯੋਗ ਹਾਈ ਕੋਰਟ ਨੇ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੱਚ ਹਮੇਸ਼ਾ ਜਿੱਤਦਾ ਹੁੰਦਾ ਹੈ।