Neil Garg News: `ਆਪ` ਆਗੂ ਨੀਲ ਗਰਗ ਨੇ ਚੋਣ ਕਮਿਸ਼ਨ ਨੂੰ ਰਾਜਾ ਵੜਿੰਗ ਉਤੇ ਐਕਸ਼ਨ ਲੈਣ ਦੀ ਕੀਤੀ ਮੰਗ
Neil Garg News: ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਰਾਜਾ ਵੜਿੰਗ ਦੀ ਵੀਡੀਓ 'ਤੇ ਪ੍ਰਤੀਕਿਰਿਆ ਦਿੱਤੀ ਹੈ ਜਿਸ ਵਿਚ ਉਹ ਕਥਿਤ ਤੌਰ 'ਤੇ ਵੋਟਰਾਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਦਾਅਵਾ ਕਰ ਰਹੇ ਹਨ। ਨੀਲ ਗਰਗ ਨੇ ਕਿਹਾ ਕਿ ਰਾਜਾ ਵੜਿੰਗ ਨੇ ਚੋਣ ਕਮਿਸ਼ਨ ਦੇ ਨਿਯਮਾਂ ਨੂੰ ਛੱਕੇ ਉਤੇ ਟੰਗਦੇ ਹੋਏ ਲੋਕਾਂ ਨੂੰ ਪੈਸਿਆਂ ਦਾ ਲਾਲਚ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ ਨੂੰ ਇਸ ਉਪਰ ਐਕਸ਼ਨ ਲੈਣਾ ਚਾਹੀਦਾ ਹੈ।