Khanauri News: `ਆਪ` ਪ੍ਰਧਾਨ ਅਮਨ ਅਰੋੜਾ ਤੇ ਕੈਬਨਿਟ ਮੰਤਰੀਆਂ ਨੇ ਜਗਜੀਤ ਡੱਲੇਵਾਲ ਨਾਲ ਕੀਤੀ ਮੁਲਾਕਾਤ
Khanauri News: ਖਨੌਰੀ ਸਰਹੱਦ ਉਤੇ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਮੁਲਾਕਾਤ ਕੀਤੀ। ਆਮ ਆਦਮੀ ਪਾਰਟੀ ਪੰਜਾਬ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ, ਡਾ. ਬਲਬੀਰ ਸਿੰਘ, ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਖੁੱਡੀਆਂ, ਲਾਲਜੀਤ ਭੁੱਲਰ, ਹਰਦੀਪ ਸਿੰਘ ਮੁੰਡੀਆਂ, ਤੁਰਨਪ੍ਰੀਤ ਸਿੰਘ, ਬਰਿੰਦਰ ਗੋਇਲ ਅਤੇ ਸ਼ੈਰੀ ਕਲਸੀ ਨੇ ਡੱਲੇਵਾਲ ਨਾਲ ਮੁਲਾਕਾਤ ਕੀਤੀ।