Fatehgarh Sahib: `ਆਪ` ਪ੍ਰਧਾਨ ਅਮਨ ਅਰੋੜਾ ਤੇ ਹੋਰ ਕੈਬਨਿਟ ਮੰਤਰੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
Fatehgarh Sahib: ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਤਿੰਨ ਦਿਨੀਂ ਸ਼ਹੀਦੀ ਸਭਾ ਦਾ ਤੀਜਾ ਅਤੇ ਆਖਰੀ ਦਿਨ ਹੈ। ਆਮ ਆਦਮੀ ਪਾਰਟੀ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਹਰਦੀਪ ਮੁੰਡੀਆਂ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਚੇਤਨ ਸਿੰਘ ਜੋੜੇਮਾਜਰਾ ਤੇ ਹੋਰ ਆਗੂ ਵੀ ਨਤਮਸਤਕ ਹੋਏ।