AAP Punjab Protest Today: ਮਣੀਪੁਰ ਹਾਦਸੇ ਨੂੰ ਲੈ ਕੇ `ਆਪ` ਵੱਲੋਂ ਕੀਤਾ ਗਿਆ ਪ੍ਰਦਰਸ਼ਨ, ਕਈ ਵਰਕਰ ਹਿਰਾਸਤ `ਚ
Jul 25, 2023, 15:00 PM IST
AAP Punjab Protest in Chandigarh over Manipur Incident News Today: ਮਣੀਪੁਰ ਹਾਦਸੇ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਅੱਜ ਯਾਨੀ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਪ੍ਰਦਰਸ਼ਨ ਕੀਤਾ ਗਿਆ ਅਤੇ ਇਸ ਦੌਰਾਨ ਉਨ੍ਹਾਂ ਵੱਲੋਂ ਚੰਡੀਗੜ੍ਹ ਵਿਖੇ ਰਾਜਪਾਲ ਦੇ ਭਵਨ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਚੰਡੀਗੜ੍ਹ ਪੁਲਿਸ ਵੱਲੋਂ ਪਹਿਲਾਂ ਉਨ੍ਹਾਂ ਨੂੰ ਬੇਰੀਕੇਡਿੰਗ ਲਾ ਕੇ ਰੋਕਿਆ ਗਿਆ ਅਤੇ ਬਾਅਦ ਵਿੱਚ ਪਾਣੀ ਦੀਆਂ ਬੁਛਾੜਾਂ ਵੀ ਮਾਰੀਆਂ। ਇਸ ਤੋਂ ਬਾਅਦ ਕੁਝ ਵਰਕਰਾਂ ਨੂੰ ਹਿਰਾਸਤ 'ਚ ਲੈ ਲਿਆ ਗਿਆ।