Stubble Burning Case: ਨੀਲ ਗਰਗ ਦਾ ਬਿਆਨ-ਪਰਾਲੀ ਸਾੜਨ ਦੇ ਮਾਮਲੇ ਪਹਿਲਾਂ ਨਾਲੋਂ ਘਟੇ
Stubble Burning Case: 'ਆਪ' ਪੰਜਾਬ ਦੇ ਬੁਲਾਰੇ ਨੀਲ ਗਰਗ ਨੇ ਹਾਲ ਹੀ ਵਿੱਚ ਪਰਾਲੀ ਸਾੜਨ ਨੂੰ ਲੈ ਕੇ ਪ੍ਰਤੀਕਿਰਿਆ ਦਿੱਤੀ ਹੈ ਅਤੇ ਕਿਹਾ ਕਿ ਪਰਾਲੀ ਸਾੜਨ ਦੇ ਮਾਮਲੇ ਪਹਿਲਾਂ ਨਾਲੋਂ ਘਟੇ ਹਨ। ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਨੇ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਸੋਧਿਆ ਵਾਤਾਵਰਣ ਮੁਆਵਜ਼ਾ (EC) ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਆਦੇਸ਼ ਜਾਰੀ ਕਰਕੇ ਪਰਾਲੀ ਸਾੜਨ 'ਤੇ ਰੋਕ ਲਗਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੀ ਪ੍ਰੈਸ ਰਿਲੀਜ਼ ਅਨੁਸਾਰ ਇਹ ਨਿਰਦੇਸ਼, 7 ਨਵੰਬਰ, 2024 ਨੂੰ ਜਾਰੀ ਕੀਤਾ ਗਿਆ ਹੈ, ਜੋ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਦਿੱਲੀ ਦੇ ਮੁੱਖ ਸਕੱਤਰਾਂ ਨੂੰ ਸੰਬੋਧਿਤ ਕੀਤਾ ਗਿਆ ਹੈ।