Aap Haryana: `ਆਪ` ਨੇ ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਇਕੱਲਿਆਂ ਲੜਨ ਦਾ ਕੀਤਾ ਐਲਾਨ
Aap Haryana: ਹਰਿਆਣਾ ਵਿੱਚ I.N.D.I.A. ਟੁੱਟ ਗਿਆ ਹੈ। ਆਮ ਆਦਮੀ ਪਾਰਟੀ (ਆਪ) ਨੇ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਇਕੱਲਿਆਂ ਲੜਨ ਦਾ ਐਲਾਨ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਾਰਟੀ ਹਰਿਆਣਾ ਵਿਧਾਨ ਸਭਾ ਚੋਣਾਂ ਪੂਰੀ ਤਾਕਤ ਨਾਲ ਲੜੇਗੀ। ਦਿੱਲੀ ਅਤੇ ਪੰਜਾਬ ਵਿੱਚ ਸਾਡੀਆਂ ਸਰਕਾਰਾਂ ਹਨ। ਅੱਧਾ ਹਰਿਆਣਾ ਪੰਜਾਬ ਅਤੇ ਅੱਧਾ ਦਿੱਲੀ ਨੂੰ ਛੂੰਹਦਾ ਹੈ।